ਸ਼ਨੀਵਾਰ ਅਤੇ ਐਤਵਾਰ ਨੂੰ ਸਮੂਹ ਬੀ.ਐੱਲ.ਓਜ਼ ਆਪਣੇ ਪੋਲਿੰਗ ਬੂਥ ਦਾ ਦੌਰਾ ਕਰਨਗੇ

Spread the love
ਡੋਰ ਟੂ ਡੋਰ ਵੋਟ ਮੈਪਿੰਗ ਕੀਤੀ ਜਾਵੇਗੀ
ਫ਼ਿਰੋਜ਼ਪੁਰ, 27 ਮਾਰਚ (ਅਸ਼ੋਕ ਭਾਰਦਵਾਜ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਚਲਾਈ ਗਈ ਸਪੈਸ਼ਨ ਇਨਸੈਂਟਿਵ ਰਵੀਜ਼ਨ (Special Intensive Revision) ਮੁਹਿੰਮ ਦੀਆਂ ਪ੍ਰੀ ਐਕਟੀਵਿਟੀ (Pre-Activities) ਦੇ ਤਹਿਤ 07 ਜਨਵਰੀ 2026 ਨੂੰ ਪ੍ਰਕਾਸ਼ਿਤ ਕੀਤੀ ਵੋਟਰ ਸੂਚੀ ਦੇ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਦੇ 04 ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਬੀ.ਐਲ.ਓਜ਼ ਰਾਹੀਂ ਮੋਬਾਇਲ ਐਪ ਦੁਆਰਾ ਵੋਟਰਾਂ ਦੀ ਮੈਪਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਤਹਿਸੀਲਦਾਰ ਚੋਣਾਂ ਸ੍ਰੀ ਰਾਜਨ ਢੱਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਚੋਣ ਹਲਕਿਆਂ ਵਿੱਚ ਬੀ.ਐਲ.ਓਜ਼ ਵੱਲੋਂ ਮਿਤੀ 28.03.2026 (ਦਿਨ ਸ਼ਨੀਵਾਰ), ਮਿਤੀ 29.03.2026 (ਦਿਨ ਐਤਵਾਰ), ਨੂੰ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਮੈਪਿੰਗ ਦਾ ਕੰਮ ਡੌਰ-ਟੂ-ਡੌਰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਆਮ ਜਨਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਬੀ.ਐਲ.ਓਜ਼ ਨੂੰ ਵੱਧ ਵੱਧ ਤੋਂ ਸਹਿਯੋਗ ਦਿੱਤਾ ਜਾਵੇ ਤਾਂ ਜੋ 100 ਫੀਸਦੀ ਮੈਪਿੰਗ ਦਾ ਟਿੱਚਾ ਪੂਰਾ ਹੋ ਸਕੇ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *