ਸਰਕਾਰ ਦੇ ਲਾਰਿਆਂ ਤੋਂ ਅੱਕੇ ਮੋਟੀਵੇਟਰ ਪਹੁੰਚੇ ਜਲ ਸਪਲਾਈ ਮੰਤਰੀ ਦੇ ਧਨਾਨਸੁ ਸਮਾਗਮ ਵਿੱਚ ।

Spread the love

ਸਰਕਾਰ ਦੇ ਲਾਰਿਆਂ ਤੋਂ ਅੱਕੇ ਮੋਟੀਵੇਟਰ ਪਹੁੰਚੇ ਜਲ ਸਪਲਾਈ ਮੰਤਰੀ ਦੇ ਧਨਾਨਸੁ ਸਮਾਗਮ ਵਿੱਚ ।

ਲੁਧਿਆਣਾ 19 , ਨਵੰਬਰ ( ਪੱਤਰ ਪ੍ਰੇਰਕ ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿੱਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਮੋਟੀਵੇਟਰ ਸਰਕਾਰ ਦੇ ਲਗਾਤਾਰ ਲਗਾਏ ਜਾ ਰਹੇ ਲਾਰਿਆਂ ਤੋਂ ਤੰਗ ਆ ਕੇ ਮੋਟੀਵੇਟਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ 19 ਨਵੰਬਰ ਨੂੰ ਪੰਚ ਸਹੁੰ ਚੁੱਕ ਸਮਾਗਮ ਵਿੱਚ ਪਹੁੰਚ ਗਏ ਤਾਂ ਪ੍ਰਸ਼ਾਸਨ ਵੱਲੋਂ ਮੋਟੀਵੇਟਰ ਯੂਨੀਅਨਆਗੂਆ ਦੀ ਮੀਟਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨਾਲ ਸਾਮ ਚਾਰ ਵਜੇ ਨਿਸਚਿਤ ਕਰਵਾ ਦਿੱਤੀ। ਇਸ ਉਪਰੰਤ ਬਾਕੀ ਮੋਟੀਵੇਟਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਦੇ ਦਫਤਰ ਦੇ ਅੱਗੇ ਧਰਨਾ ਲਾ ਕੇ ਬੈਠ ਗਏ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਅਤੇ ਸੂਬਾ ਵਰਕਿੰਗ ਕਮੇਟੀ ਮੋਟੀਵੇਟਰ ਯੂਨੀਅਨ ਰਜਿਸਟਰਡ 71 ਦੇ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਸਰਕਾਰਾਂ ਵੱਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਲਾਰਿਆਂ ਦੇ ਲੋਲੀ ਪੋਪ ਦੇ ਕੇ ਸਮਾਂ ਲੰਘਾਇਆ ਗਿਆ ਅਤੇ ਮੌਜੂਦਾ ਸਰਕਾਰ ਵੱਲੋਂ ਵੀ ਭਗਵੰਤ ਸਿੰਘ ਮਾਨ ਵੱਲੋਂ ਲੋੜੀ ਦਾ ਤੋਹਫਾ ਦਿੰਦਿਆਂ ਮੋਟੀਵੇਟਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *