ਸਾਰੇ ਸਿੱਖਿਆ ਬੋਰਡਾਂ ਵਿੱਚ ਪੜ੍ਹਾਈ  ਜਾਵੇ ਗੁਰੂ ਗੋਬਿੰਦ ਸਿੰਘ ਅਤੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ- ਅਨੁਜ ਗੁਪਤਾ 

Spread the love

 ਕਿਹਾ-ਬੱਚਿਆਂ ਵਿੱਚ ਪੈਦਾ ਹੋਵੇਗੀ ਦੇਸ਼ ਭਗਤੀ ਦੀ ਭਾਵਨਾ

ਖੰਨਾ, 19 ਦਸੰਬਰ (  ਜੇ ਐਸ ਖੰਨਾ ) ਸ਼ਿਵ ਸੈਨਾ ਹਿੰਦ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਕੂਲਾਂ ਵਿੱਚ ਪੜ੍ਹਾਇਆ ਜਾਵੇ।ਇਸ ਪੜ੍ਹਾਈ ਨਾਲ ਨਾ ਸਿਰਫ ਬੱਚੇ ਉਨ੍ਹਾਂ ਦੀ ਵੀਰਤਾ ਦੀ ਕਹਾਣੀ ਜਾਨਣਗੇ ,ਸਗੋਂ ਉਨ੍ਹਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਵੀ ਪੈਦਾ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਵ ਸੈਨਾ ਹਿੰਦ ਦੇ ਕੌਮੀ ਮੀਤ ਪ੍ਰਧਾਨ ਅਨੁਜ ਗੁਪਤਾ ਨੇ ਸਿੱਖ ਧਰਮ ਦੇ 10ਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਦੇਸ਼ ਦੇ ਹਰ ਸਕੂਲ ਅਤੇ ਸਰਕਾਰੀ ਦਫ਼ਤਰਾਂ ਵਿਚ ਹਰ ਸਾਲ ਸ਼ਹੀਦੀ ਸਪਤਾਹ ਦੌਰਾਨ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਦੁਨੀਆਂ ਦੇ ਇਤਿਹਾਸ ਦੀ ਸਭ ਤੋਂ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਇੱਕ ਪਾਸੇ ਜਿੱਥੇ ਇਹ ਘਟਨਾ ਜ਼ੁਲਮ ਦੀ ਘਿਣਾਉਣੀ ਤਸਵੀਰ ਪੇਸ਼ ਕਰਦੀ ਹੈ, ਉੱਥੇ ਹੀ ਦੂਜੇ ਪਾਸੇ ਸਾਹਿਬਜ਼ਾਦਿਆਂ ਦੀ ਝੁਝਾਰੂ ਭਾਵਨਾ,ਬਹਾਦਰੀ ਅਤੇ ਸਿੱਖੀ ਸਿਦਕ ਦੀ ਭਾਵਨਾ ਨੂੰ ਉਜਾਗਰ ਕਰਦੀ ਹੈ।ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਹਕੂਮਤ ਨੇ ਸ਼ਹੀਦ ਕਰ ਦਿੱਤਾ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਆਪਣੀ ਕੁਰਬਾਨੀਆਂ ਦੇ ਕੇ ਸਿੱਖ ਕੌਮ ਅਤੇ ਦੇਸ਼ ਦਾ ਨਾਂ ਉੱਚਾ ਕੀਤਾ ਹੈ।ਸਾਹਿਬਜ਼ਾਦਿਆਂ ਤੇ ਤਰ੍ਹਾਂ-ਤਰ੍ਹਾਂ ਦੇ ਜ਼ੁਲਮ ਕੀਤੇ ਗਏ ਅਤੇ ਉਨ੍ਹਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ।ਉਨ੍ਹਾਂ ਮੰਗ ਕੀਤੀ ਕਿ ਦੇਸ਼ ਦੇ ਸਮੂਹ ਸਿੱਖਿਆ ਬੋਰਡਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਦੇਸ਼ ਅਤੇ ਧਰਮ ਦੀ ਰਾਖੀ ਲਈ ਦਿੱਤੀ ਗਈ ਸ਼ਹਾਦਤ ਨੂੰ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਉਣ।ਇਸ    ਪੜ੍ਹਾਈ ਰਾਹੀਂ ਬੱਚਿਆਂ ਨੂੰ ਨਾ ਸਿਰਫ਼ ਗੁਰੂ ਸਾਹਿਬ ਜੀ ਦੀ ਬਹਾਦਰੀ ਨੂੰ ਜਾਨਣਗੇ ਸਗੋਂ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੋਵੇਗੀ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *