ਫਗਵਾੜਾ- 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਵਿਚ ਅੱਜ ਪੀ.ਸੀ.ਪੀ.ਐਨ.ਡੀ.ਟੀ.ਦੀ ਐਕਟ ਅਧੀਨ ਗਠਤ ਕੀਤੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਕੈਨਿੰਕ ਸੈਂਟਰਾਂ ਦੀ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਂਦੀ ਹੈ,ਤਾਂ ਕੰਨਿਆ ਭਰੂਣ ਹੱਤਿਆ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਾਰੇ ਸਕੈਨਿੰਗ ਸੈਂਟਰਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਭਰੂਣ ਜਾਂਚ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਕੈਨਿੰਗ ਸੈਂਟਰ ਦੀ ਰਜਿਸਟ੍ਰੇਸ਼ਨ ਰੱਦ ਕਰਕੇ ਕਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।ਮੀਟਿੰਗ ‘ਚ ਡੀ.ਐਫ.ਪੀ.ਓ.ਡਾ.ਅਸ਼ੋਕ ਕੁਮਾਰ,ਡਾ.ਸਿੰਮੀ ਧਵਨ,ਡਾ. ਹਰਪ੍ਰੀਤ ਮੋਮੀ,ਡਾ.ਅਰਸ਼ਬੀਰ ਕੌਰ,ਜ਼ਿਲ੍ਹਾ ਅਟਾਰਨੀ ਕਪੂਰਥਲਾ ਵਿਸ਼ਾਲ ਅਨੰਦ, ਪ੍ਰੋਮਿਲਾ ਅਰੋੜਾ ਸੋਸ਼ਲ ਵਰਕਰ, ਡਾ.ਰਾਜ ਕੁਮਾਰ ਸੋਸ਼ਲ ਵਰਕਰ,ਡਿਪਟੀ ਮਾਸ ਮੀਡੀਆ ਅਫ਼ਸਰ ਕਮ ਪੀ.ਐਨ.ਡੀ.ਟੀ. ਕੁਆਰਡੀਨੇਟਰ ਸ਼ਰਨਦੀਪ ਸਿੰਘ ਆਦਿ ਹਾਜ਼ਰ ਸਨ।






