ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ :  ਡਾ. ਇੰਦੂ ਬਾਂਸਲ 

Spread the love

 ਕਮਰੇ ਵਿੱਚ ਅੰਗੀਠੀ ਤੇ ਹੀਟਰ ਚਲਾਉਣ ਸਮੇਂ ਸਾਵਧਾਨੀ ਦੀ ਲੋੜ

ਬਰਨਾਲਾ, 19 ਦਸੰਬਰ ( ਬਲਵਿੰਦਰ ਆਜ਼ਾਦ ) :- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵੱਧ ਰਹੀ ਠੰਢ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਲੋਕਾਂ ਲਈ ਅਡਵਾਇਜ਼ਰੀ ਜਾਰੀ ਕੀਤੀ ਗਈ ਗਈ ਹੈ। ਸਿਵਲ ਸਰਜਨ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਇੰਦੂ ਬਾਂਸਲ ਨੇ ਕਿਹਾ ਕਿ ਸੀਤ ਲਹਿਰ ਤੇ ਠੰਢ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਅਡਵਾਇਜ਼ਰੀ ਅਨੁਸਾਰ ਠੰਢ ਦੇ ਨਾਲ-ਨਾਲ ਸੀਤ ਲਹਿਰ ਸਮੇਂ ਬੱਚਿਆਂ ਤੇ ਖ਼ਾਸ ਤੌਰ ’ਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੀਤ ਲਹਿਰ ਮੌਕੇ ਅਜਿਹੇ ਕੱਪੜੇ ਪਹਿਨਣੇ ਚਾਹੀਦੇ ਹਨ ਜਿਨਾਂ ਨਾਲ ਸਰੀਰ ਨੂੰ ਗਰਮਾਹਟ ਵੀ ਮਿਲੇ ਤੇ ਹਵਾ ਵੀ ਆਰ-ਪਾਰ ਨਾ ਹੋਵੇ ਤੇ ਕੋਸ਼ਿਸ਼ ਕੀਤੀ ਜਾਵੇ ਕਿ ਕੱਪੜੇ ਘੱਟੋ ਘੱਟ ਤਿੰਨ ਤੋਂ ਚਾਰ ਪਰਤਾਂ ਵਿੱਚ ਜ਼ਰੂਰ ਹੋਣ। ਇਸ ਤੋਂ ਇਲਾਵਾ ਇਹ ਯਕੀਨੀ ਬਣਾਇਆ ਜਾਵੇ ਕਿ ਲੋੜ ਪੈਣ ’ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਉਨਾਂ ਕਿਹਾ ਕਿ ਗਰਮ ਜਾਂ ਕੋਸਾ ਪਾਣੀ ਹੀ ਪੀਤਾ ਜਾਵੇ ਤੇ ਠੰਢੀਆਂ ਖਾਣ-ਪੀਣ ਵਾਲੀਆਂ ਵਸਤੂਆਂ ਤੋਂ ਗੁਰੇਜ਼ ਕੀਤਾ ਜਾਵੇ। ਉਨਾਂ ਕਿਹਾ ਕਿ ਅਲੱਗ-ਅਲੱਗ ਉਂਗਲਾਂ ਵਾਲੇ ਦਸਤਾਨੇ ਦੀ ਜਗ੍ਹਾ ਅਜਿਹੇ ਦਸਤਾਨੇ ਪਹਿਨੇ ਜਾਣ ਜਿਨਾਂ ਦੇ ਅੰਦਰ ਸਾਰੀਆਂ ਉਂਗਲਾਂ ਇਕੱਠੀਆਂ ਰਹਿਣ, ਕਿਉਂਕਿ ਉਂਗਲਾਂ ਸਰੀਰ ਦੀ ਗਰਮਾਹਟ ਨੂੰ ਸਾਂਝਾ ਕਰਦੀਆਂ ਹਨ। ਉਨਾਂ ਕਿਹਾ ਕਿ ਸੀਤ ਲਹਿਰ ਜਾਂ ਠੰਢ ਸਮੇਂ ਸ਼ਰਾਬ ਦਾ ਸੇਵਨ ਵੀ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਸਾਡੇ ਸਰੀਰ ਦੇ ਤਾਪਮਾਨ ਨੂੰ ਘਟਾ ਦਿੰਦੀ ਹੈ। ਉਨਾਂ ਕਿਹਾ ਕਿ ਠੰਢ ਲੱਗਣ (ਫ਼ਰੋਸਟਬਾਈਟ) ਦੇ ਚਿੰਨ੍ਹਾਂ ਜਿਵੇਂ, ਹੱਥਾਂ-ਪੈਰਾਂ ਦੀਆਂ ਉਂਗਲਾਂ, ਕੰਨ

ਅਤੇ ਨੱਕ ਦਾ ਸੁੰਨ, ਚਿੱਟੇ ਜਾਂ ਪੀਲੇ ਪੈ ਜਾਣ ਦਾ ਖ਼ਾਸ ਖਿਆਲ ਰੱਖਿਆ ਜਾਵੇ ਤੇ ਅਜਿਹਾ ਹੋਣ ’ਤੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਡਾਕਟਰ ਦੀ ਸਲਾਹ ਜਰੂਰ ਲਈ ਜਾਵੇ। ਉਨਾਂ ਕਿਹਾ ਕਿ ਮੌਸਮ ਦੀ ਢੁਕਵੀਂ ਜਾਣਕਾਰੀ ਲਈ ਰੇਡੀਓ, ਟੀ.ਵੀ. ਤੇ ਅਖਬਾਰ ਨੂੰ ਪੜਦੇ ਰਹਿਣਾ ਚਾਹੀਦਾ ਹੈ। ਡਾ. ਇੰਦੂ ਬਾਂਸਲ ਨੇ ਇਹ ਵੀ ਕਿਹਾ ਕਿ ਕੜਾਕੇ ਦੀ ਠੰਢ ਤੋਂ ਰਾਹਤ ਪਾਉਣ ਲਈ ਕਮਰੇ ਵਿੱਚ ਹੀਟਰ ਜਾਂ ਅੰਗੀਠੀ ਚਲਾਉਣ ਸਮੇਂ ਵਧੇਰੇ ਸਾਵਧਾਨੀ ਦੀ ਲੋੜ ਪੈਂਦੀ ਹੈ। ਹੀਟਰ ਜਾਂ ਅੰਗੀਠੀ ਚਲਾਉਂਦੇ ਸਮੇਂ ਕਮਰੇ ਦੀ ਖਿੜਕੀ ਥੋੜੀ ਖੁੱਲੀ ਹੋਣੀ ਚਾਹੀਦੀ ਤਾਂ ਜੋ ਜ਼ਹਿਰੀਲੇ ਧੂੰਏ ਤੋਂ ਬਚਿਆ ਜਾ ਸਕੇ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *