ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਦੇ ਨਵੇਂ ਸ਼ੈਸ਼ਨ ਦੀ ਅਰੰਭਤਾ ਪਰਮਾਤਮਾ ਦੇ ਨਾਮ ਅਤੇ ਅਰਦਾਸ ਨਾਲ ਕੀਤੀ ਗਈ

Spread the love
 ਸਰਾਏ ਅਮਾਨਤ ਖਾਂ/ਝਬਾਲ, 2 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ 1 ਅਪ੍ਰੈਲ,2026 ਦਿਨ ਬੁੱਧਵਾਰ ਨੂੰ ਨਵੇਂ ਸ਼ੈਸ਼ਨ ਦੀ ਅਰੰਭਤਾ ਗੁਰੂ ਸਾਹਿਬ ਦਾ ਓਟ ਆਸਰਾ ਲੈਂਦਿਆਂ ਹੋਇਆਂ ਕੀਤੀ ਗਈ। ਸਕੂਲ ਦੇ ਸਮੂਹ ਸਟਾਫ਼ ਵੱਲੋਂ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ, ਚੌਪਈ ਸਾਹਿਬ ਦਾ ਪਾਠ ਅਤੇ ਸ਼ਬਦ ਕੀਰਤਨ ਕੀਤਾ ਗਿਆ , ਅਨੰਦ ਸਾਹਿਬ ਦੀਆਂ ਪੰਜ ਪੌੜੀਆਂ ਦਾ ਪਾਠ ਕਰਨ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਅਤੇ ਬੱਚਿਆਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਣ, ਉੱਚੀਆਂ ਪਲਾਂਘਾਂ ਪੁੱਟਣ ਅਤੇ ਉਹਨਾਂ ਨੂੰ ਬਲ- ਬੁੱਧੀ ਬਖਸ਼ਣ ਲਈ ਅਰਦਾਸ ਕੀਤੀ ਗਈ। ਇਸ ਸਮੇਂ ਸਕੂਲ ਦੇ ਮੈਂਬਰ ਇੰਚਾਰਜ  ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੂਰੀਤ ਬਾਵਾ ਵੱਲੋਂ ਬੱਚਿਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉੱਚੀਆਂ ਪੁਲਾਂਘਾਂ ਪੁੱਟ ਕੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *