10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Spread the love
ਚੰਡੀਗੜ੍ਹ 4 ਅਪ੍ਰੈਲ ( ਮਨਪ੍ਰੀਤ ਮੋਨੂੰ ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਦੇਣ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਢੰਗ ਵਰਤਣ ਲਈ ਤਿਆਰ ਨਹੀ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨਾਇਬ ਕੋਰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਰਕਮ ਅਤੇ ਸਲੇਟੀ ਰੰਗ ਦੇ ਸਕੈਚਰ ਸ਼ੂਅਜ਼ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।
ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *