112 ਸੇਵਾ ਨਾਲ ਸੁਰੱਖਿਆ ਹੋਈ ਹੋਰ ਤੇਜ਼

Spread the love
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀਆਂ 14 ਹਾਈਟੈਕ ERV ਗੱਡੀਆਂ
 ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ ( ਮਨਪ੍ਰੀਤ ਮੋਨੂੰ / ਪਰਮਜੀਤ ਬੇਦੀ ) ਪੰਜਾਬ ਸਰਕਾਰ ਵੱਲੋਂ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ “ਡਾਇਲ-112” ਪ੍ਰੋਜੈਕਟ ਨੂੰ ਜ਼ਮੀਨੀ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ ਵੱਲੋਂ ਸੂਬੇ ਵਿੱਚ 508 ਨਵੀਆਂ 112 ERV ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸੇ ਕੜੀ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ 14 ਨਵੀਆਂ ਹਾਈਟੈਕ ERV ਗੱਡੀਆਂ ਪ੍ਰਾਪਤ ਹੋਈਆਂ ਹਨ, ਜਿਸ ਨਾਲ ਜ਼ਿਲ੍ਹੇ ਦੀ ਪੁਲਿਸਿੰਗ ਸਮਰੱਥਾ ਵਿੱਚ ਵੱਡਾ ਵਾਧਾ ਹੋਇਆ ਹੈ।
ਐਸ.ਐਸ.ਪੀ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਨੇ ਦੱਸਿਆ ਕਿ ਪਹਿਲਾਂ ਜ਼ਿਲ੍ਹੇ ਵਿੱਚ 112 ਐਮਰਜੰਸੀ ਰਿਸਪਾਂਸ ਵਹੀਕਲ ਦੇ 04 ਵਾਹਨ ਕੰਮ ਕਰ ਰਹੇ ਸਨ, ਜਦ ਕਿ ਹੁਣ ਕੁੱਲ ਗਿਣਤੀ 18 ਹੋ ਗਈ ਹੈ। ਇਸ ਵਾਧੇ ਨਾਲ ਹਰ ਇਲਾਕੇ ਵਿੱਚ ਗਸ਼ਤ ਵਧੇਗੀ। ਇਹ ਵਾਹਨ ਸ਼ਹਿਰੀ ਇਲਾਕਿਆਂ ਤੋਂ ਲੈ ਕੇ ਦੂਰ-ਦਰਾਜ ਪਿੰਡਾਂ ਤੱਕ ਹਰ ਥਾਂ ਸੁਰੱਖਿਆ ਦੀ ਨਵੀਂ ਲਾਈਨ ਤਿਆਰ ਕਰਨਗੇ। ਇਸ ਨਾਲ 112 ਤੇ ਸ਼ਿਕਾਇਤ ਕਰਨ ਵਾਲੇ ਹਰ ਨਾਗਰਿਕ ਤੁਰੰਤ ਰਿਸਪੋਂਸ ਮਿਲੇਗਾ।
ਰਿਸਪਾਂਸ ਟਾਈਮ ਵਿੱਚ ਵੱਡਾ ਸੁਧਾਰ – ਹੁਣ ਮਿੰਟਾਂ ਵਿੱਚ ਮਦਦ
ਨਵੀਆਂ 112 ERV ਗੱਡੀਆਂ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਹੁਣ ਪੁਲਿਸ ਦਾ ਰਿਸਪਾਂਸ ਟਾਈਮ ਘੱਟ ਕੇ ਲਗਭਗ 10–12 ਮਿੰਟ ਰਹਿ ਗਿਆ ਹੈ। ਇਹ ਗੱਡੀਆਂ ਇਸ ਤਰ੍ਹਾਂ ਸਟ੍ਰੈਟਜਿਕ ਤੌਰ ‘ਤੇ ਤਾਇਨਾਤ ਕੀਤੀਆਂ ਗਈਆਂ ਹਨ ਕਿ ਹਰ ਕਾਲ ‘ਤੇ ਸਭ ਤੋਂ ਨੇੜਲੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਸਕੇ।
ਕੰਟਰੋਲ ਰੂਮ ਵਿੱਚ ਕਾਲ ਆਉਂਦੇ ਹੀ ਕੰਟਰੋਲ ਰੂਮ ਮੁਲਾਜ਼ਮਾਂ ਵੱਲੋਂ ਨੇੜਲੇ ERV ਵਾਹਨ ਨੂੰ ਲੋਕੇਟ ਕਰਦਾ ਹੈ ਅਤੇ ਤੁਰੰਤ ਡਿਊਟੀ ‘ਤੇ ਲਗਾ ਦਿੰਦਾ ਹੈ। GPS ਟੈਕਨੋਲੋਜੀ ਦੀ ਮਦਦ ਨਾਲ ਵਾਹਨਾਂ ਦੀ ਲਾਈਵ ਟ੍ਰੈਕਿੰਗ ਕੀਤੀ ਜਾਂਦੀ ਹੈ, ਜਿਸ ਨਾਲ ਕੋਈ ਵੀ ਦੇਰੀ ਨਹੀਂ ਹੁੰਦੀ। ਇਸ ਪ੍ਰਣਾਲੀ ਨਾਲ ਐਮਰਜੈਂਸੀ ਸਥਿਤੀਆਂ ਜਿਵੇਂ ਕਿ ਹਾਦਸੇ, ਲੜਾਈ-ਝਗੜੇ, ਚੋਰੀ ਜਾਂ ਹੋਰ ਗੰਭੀਰ ਘਟਨਾਵਾਂ ਵਿੱਚ ਤੁਰੰਤ ਕਾਰਵਾਈ ਸੰਭਵ ਬਣੀ ਹੈ।
ਇਸ ਦੇ ਨਾਲ ਨਾਲ ਇਹ ਗੱਡੀਆਂ 24 ਘੰਟੇ ਗਸ਼ਤ ਕਰਨਗੀਆਂ, ਜਿਸ ਨਾਲ ਪਹਿਲਾਂ ਹੀ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਬਣੀ ਰਹੇਗੀ । ਇਹ ਪ੍ਰਣਾਲੀ ਪਿੰਡਾਂ ਅਤੇ ਸ਼ਹਿਰਾਂ ਦੋਹਾਂ ਵਿੱਚ ਬਰਾਬਰ ਤੌਰ ‘ਤੇ ਲਾਗੂ ਹੈ, ਜਿਸ ਨਾਲ ਹਰ ਨਾਗਰਿਕ ਨੂੰ ਇਕਸਾਰ ਸੁਰੱਖਿਆ ਮਿਲਦੀ ਹੈ।
ਆਧੁਨਿਕ ਤਕਨਾਲੋਜੀ ਨਾਲ ਲੈਸ ਵਾਹਨ
ਇਹ ERV ਗੱਡੀਆਂ ਨਵੀਨਤਮ ਤਕਨੀਕ ਨਾਲ ਲੈਸ ਹਨ, ਜਿਨ੍ਹਾਂ ਵਿੱਚ GPS ਸਿਸਟਮ, ਵਾਇਰਲੈਸ ਕਮਿਊਨੀਕੇਸ਼ਨ ਅਤੇ ਲਾਈਵ ਟ੍ਰੈਕਿੰਗ ਦੀ ਸੁਵਿਧਾ ਹੈ। ਇਹ ਸਾਰੀਆਂ ਗੱਡੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਕੰਟਰੋਲ ਰੂਮ ਨਾਲ ਸਿੱਧੀ ਜੁੜੀਆਂ ਹੋਈਆਂ ਹਨ, ਜਿਸ ਨਾਲ ਹਰੇਕ ਮੂਵਮੈਂਟ ‘ਤੇ ਨਿਗਰਾਨੀ ਰੱਖੀ ਜਾਂਦੀ ਹੈ।
ਇਨ੍ਹਾਂ ਵਿੱਚ ਉੱਚ ਦਰਜੇ ਦੀਆਂ ਲਾਈਟਾਂ ਅਤੇ ਸਾਇਰਨ ਲਗੇ ਹੋਏ ਹਨ। ਇਹ ਗੱਡੀਆਂ ਇੱਕ ਮਿਨੀ ਕੰਟਰੋਲ ਰੂਮ ਵਾਂਗ ਕੰਮ ਕਰਨਗੀਆ, ਜਿੱਥੇ ਮੌਕੇ ‘ਤੇ ਹੀ ਫੈਸਲੇ ਲੈ ਕੇ ਤੁਰੰਤ ਕਾਰਵਾਈ ਕੀਤੀ ਜਾ ਸਕਦੀ ਹੈ।
ਪੁਲਿਸ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ
ਐਸ.ਐਸ.ਪੀ ਵੱਲੋਂ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ, ਐਸ.ਐਚ.ਓਜ਼ ਅਤੇ ਚੌਂਕੀ ਇੰਚਾਰਜਾਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ 112 ‘ਤੇ ਆਉਣ ਵਾਲੀ ਹਰ ਸ਼ਿਕਾਇਤ ਨੂੰ ਪ੍ਰਾਥਮਿਕਤਾ ਦੇ ਅਧਾਰ ‘ਤੇ ਨਿਪਟਾਇਆ ਜਾਵੇ।
ਅਪਰਾਧਾਂ ‘ਤੇ ਪ੍ਰਭਾਵਸ਼ਾਲੀ ਨਿਯੰਤਰਣ
ਇਨ੍ਹਾਂ ERV ਗੱਡੀਆਂ ਦੀ ਮਦਦ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਵਧਾਈ ਜਾਵੇਗੀ, ਜਿਸ ਨਾਲ ਚੇਨ ਸਨੇਚਿੰਗ, ਚੋਰੀਆਂ ਅਤੇ ਹੋਰ ਅਪਰਾਧਾਂ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ।
ਪੁਲਿਸ ਦੀ ਮੌਜੂਦਗੀ ਵੱਧਣ ਨਾਲ ਅਪਰਾਧੀਆਂ ਵਿੱਚ ਡਰ ਪੈਦਾ ਹੋਵੇਗਾ ਅਤੇ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ।
ਪੁਲਿਸ ਦੀ ਜਨਤਾ ਨੂੰ ਅਪੀਲ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਐਮਰਜੈਂਸੀ, ਦੁਰਘਟਨਾ ਜਾਂ ਸ਼ੱਕੀ ਗਤੀਵਿਧੀ ਬਾਰੇ ਤੁਰੰਤ 112 ਨੰਬਰ ‘ਤੇ ਕਾਲ ਕਰਕੇ ਜਾਣਕਾਰੀ ਦਿਓ।
ਤੁਹਾਡਾ ਇੱਕ ਫੋਨ ਕਾਲ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ ਅਤੇ ਸਮਾਜ ਨੂੰ ਸੁਰੱਖਿਅਤ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਸਕਦਾ ਹੈ।
“ਡਾਇਲ 112 – ਸੁਰੱਖਿਆ ਤੁਹਾਡੇ ਨਾਲ”
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *