ਮੋਟੀਵੇਟਰਾਂ ਵੱਲੋਂ  ਦਿੱਤੇ ਜਾਣ ਵਾਲੇ ਧਰਨੇ ਲਈ ਬਠਿੰਡਾ ਦੇ ਮੋਟੀਵੇਟਰ ਤਿਆਰ 

Spread the love
 ਮੌਜੂਦਾ ਵਿੱਤ ਮੰਤਰੀ ਤੇ ਖੜੇ ਕੀਤੇ ਸਵਾਲ !
ਬਠਿੰਡਾ/ਨਥਾਣਾ, 5 ਦਸੰਬਰ (ਰਾਮ ਸਿੰਘ ਕਲਿਆਣ) ਸਰਕਾਰ ਦੇ ਲਾਰਿਆ ਤੋ ਅੱਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਮੋਟੀਵੇਟਰ ਕੰਮ ਕਰ ਰਹੇ ਵਰਕਰਾਂ ਨੇ ਦੁਬਾਰਾ ਫਿਰ ਲੁਧਿਆਣਾ ਵਿਖੇ 10 ਤਰੀਕ ਨੂੰ ਧਰਨੇ ਦਾ ਐਲਾਨ ਕੀਤਾ ਹੈ । ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਗਜੀਤ ਸਿੰਘ, ਰਾਮ ਸਰੂਪ ਸਿੰਘ ਜਿਲਾ ਪ੍ਰੈੱਸ ਸਕੱਤਰ ਬਠਿੰਡਾ  ਅਤੇ ਸਿਕੰਦਰ ਸਿੰਘ  ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆ ਦੁਆਰਾ ਬੀਤੀ 19 ਨਵੰਬਰ ਨੂੰ ਵਾਟਰ ਦੀ ਪਾਲਿਸੀ ਬਣਾਉਣਾ ਦਾ ਵਾਅਦਾ ਕਰਕੇ 10 ਦਿਨ ਦਾ ਸਮਾਂ ਮੰਗਿਆ ਗਿਆ ਸੀ ਪ੍ਰੰਤੂ 3 ਦਸੰਬਰ ਨੂੰ ਵਿਭਾਗ ਨਾਲ ਹੋਈ ਮੀਟਿੰਗ ਵਿੱਚ ਵਿਭਾਗ ਮੁੱਖੀ ਦੁਆਰਾ ਆਗੂਆਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਬਠਿੰਡਾ ਜ਼ਿਲ ਦੇ ਆਗੂਆਂ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਮੋਟੀ ਬਿਟਰ 10 ਦਸੰਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਵਿੱਚ ਵੱਧ ਚੜ ਕੇ ਹਿੱਸਾ ਲੈਣਗੇ ਤਾਂ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਾਂ ਪੱਖੀ ਕਦਮ ਚੁੱਕੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਤਾਰ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਖਿਲਾਫ ਮੋਟੀਵੇਟਰ ਯੂਨੀਅਨ ਵੱਲੋਂ ਦੁਬਾਰਾ ਫਿਰ 10 ਦਸੰਬਰ ਨੂੰ ਲੁਧਿਆਣਾ – ਚੰਡੀਗੜ੍ਹ ਵਿਖੇ ਰੋਸ ਪ੍ਰਦਰਸਨ ਕਰਨ ਦਾ ਐਲਾਨ ਕਰ ਦਿੱਤਾ ਹੈ। ਸੂਬਾ ਸਕੱਤਰ ਰਣਵੀਰ ਰਵੀ ਕੁਲਰੀਆਂ ਅਤੇ ਸਤਨਾਮ ਸਿੰਘ ਨੇ ਦੱਸਿਆ ਕੀ ਮੁੱਖ ਮੰਤਰੀ ਪੰਜਾਬ ਦੁਆਰਾ ਲੋਹੜੀ ਤੇ ਕੀਤੇ ਐਲਾਨ ਨੂੰ ਪੂਰਾ ਕਰਨਾ ਦੂਰ ਦੀ ਗੱਲ, ਵਿਭਾਗ ਵੱਲੋਂ ਇਕ ਪਾਲਿਸੀ ਨਹੀਂ ਤਿਆਰ ਕਰ ਸਕਿਆ, ਜਿਸ ਕਾਰਨ ਵਰਕਰਾਂ ਨੂੰ ਲਗਾਤਾਰ ਮੁੱਖ ਮੰਤਰੀ ਅਤੇ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ
ਕਰਨਾ ਪੈ ਰਿਹਾ ਹੈ। ਉਨ੍ਹਾ ਦੱਸਿਆ ਕੀ 10 ਤਰੀਕ ਨੂੰ ਕੋਈ ਵੀ ਗੁਪਤ ਐਕਸ਼ਨ ਪਲਾਨ ਉਲੀਕਿਆ ਜਾ ਸਕਦਾ ਹੈ ।  ਨਥਾਣਾ ਬਲਾਕ ਦੇ ਮੋਟੀਵੇਟਰ ਮਨਦੀਪ ਸਿੰਘ ਅਤੇ ਉਪਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਂਗਰਸ ਸਰਕਾਰ ਸਮੇਂ ਮੋਟੀਵੇਟਰਾਂ ਦੇ ਮਲੇਰਕੋਟਲਾ ਨਜਦੀਕ ਚੱਲ ਰਹੇ ਧਰਨੇ ਵਿੱਚ ਨਿੱਜੀ ਤੌਰ ਤੇ ਪਹੁੰਚ ਕੇ ਉਨਾਂ ਦੀਆਂ ਮੰਗਾਂ ਨੂੰ ਜਾਇਜ ਦੱਸਿਆ ਸੀ ਅਤੇ ਤੱਤਕਾਲੀ ਕਾਂਗਰਸ ਸਰਕਾਰ ਨੂੰ ਮੋਟੀਵੇਟਰਾਂ ਦੀਆ ਮੰਗਾਂ ਪੂਰੀਆਂ ਕਰਨ ਲਈ ਕਿਹਾ ਸੀ ਅਤੇ ਉਨਾਂ ਦੀ ਸਰਕਾਰ ਆਉਣ ਉਪਰੰਤ ਮੋਟੀਵੇਟਰਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਸੱਤਾ ਵਿੱਚ ਆਉਣ ਉਪਰੰਤ ਹਰਪਾਲ ਸਿੰਘ ਚੀਮਾ ਵੱਲੋਂ ਵੀ ਮੋਟੀਵੇਟਰਾਂ ਦੀਆਂ ਮੰਗਾਂ ਸਬੰਧੀ ਚੁੱਪੀਧਾਰੀ ਹੋਈ ਹੈ। ਜਿਸ ਕਰਕੇ ਮੋਟੀਵੇਟਰਾਂ ਵਿੱਚ ਰੋਸ ਪਾਇਆ ਜਾ ਰਿਹਾ।

Youtube

Facebook

Whatsapp

Home

 

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *