ਅਧਿਆਪਕ ਦਲ ਪੰਜਾਬ ਦੇ ਮੁੱਖ ਬੁਲਾਰੇ ਸੁਖਦਿਆਲ ਸਿੰਘ ਝੰਡ ਵਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਮੁਬਾਰਕਬਾਦ
ਕਪੂਰਥਲਾ, 29 ਮਾਰਚ (ਕੌੜਾ )- ਅਧਿਆਪਕ ਦਲ ਪੰਜਾਬ ਜਿਲ੍ਹਾ ਤਰਨਤਾਰਨ ਦੀ ਚੋਣ ਸੂਬਾ ਕਨਵੀਨਰ ਬਾਜ ਸਿੰਘ ਖਹਿਰਾ, ਕਾਰਜਕਾਰੀ ਕਨਵੀਨਰ ਰਵਿੰਦਰਜੀਤ ਸਿੰਘ ਪੰਨੂ ਅਤੇ ਸੁਖਦਿਆਲ ਸਿੰਘ ਝੰਡ ਮੁੱਖ ਬੁਲਾਰਾ ਅਤੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਦੀ ਨਿਗਰਾਨੀ ਹੇਠ ਗਾਂਧੀ ਪਾਰਕ ਤਰਨਤਾਰਨ ਵਿਖੇ ਹੋਈ। ਇਸ ਮੌਕੇ ਸੂਬਾ ਕਨਵੀਨਰ ਬਾਜ ਸਿੰਘ ਖਹਿਰਾ ਨੇ ਅਧਿਆਪਕ ਦਲ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਧਿਆਪਕ ਦਲ ਹਮੇਸ਼ਾਂ ਅਧਿਆਪਕਾਂ ਦੇ ਹੱਕ ਲਈ ਸੰਘਰਸ਼ ਕਰਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਸੰਘਰਸ਼ ਜਾਰੀ ਰਹੇਗਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਅਧਿਆਪਕਾਂ ਦੀਆਂ ਹੱਕੀ ਮੰਗਾਂ ਮੰਨੀਆਂ ਨਹੀਂ ਜਾ ਰਹੀਆਂ, ਕੱਚੇ ਅਧਿਆਪਕਾਂ ਨੂੰ ਪੱਕੇ ਨਹੀ ਕੀਤਾ ਜਾ ਰਿਹਾ, 37 ਭੱਤੇ ਬਹਾਲ ਨਹੀ ਕੀਤੇ ਜਾ ਰਹੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਨਹੀਂ ਕੀਤਾ ਜਾ ਰਿਹਾ, ਇਸ ਲਈ ਪੰਜਾਬ ਸਰਕਾਰ ਦੀ ਇਸ ਨੀਤੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਇਸ ਮੌਕੇ ਸੂਬਾ ਕਾਰਜਕਾਰੀ ਕਨਵੀਨਰ ਰਵਿੰਦਰਜੀਤ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ ਇਸ ਲਈ ਸਾਰੇ ਅਧਿਆਪਕ ਵਰਗ ਨੂੰ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਬਾਜ ਸਿੰਘ ਖਹਿਰਾ ਵਲੋਂ ਪਹਿਲੀ ਜਿਲ੍ਹਾ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਅਤੇ ਨਵੀਂ ਜ਼ਿਲ੍ਹਾ ਕਮੇਟੀ ਬਣਾਉਣ ਦੀ ਇਜਾਜ਼ਤ ਦਿੱਤੀ ਗਈ। ਇਸ ਮੌਕੇ ਹਾਜ਼ਰ ਅਧਿਆਪਕਾਂ ਵਲੋਂ ਸਰਬਸੰਮਤੀ ਨਾਲ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਬਲਦੇਵ ਸਿੰਘ ਬਸਰਾ ਜਿਲ੍ਹਾ ਸਰਪਰਸਤ, ਰਾਜਦੀਪ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ, ਸ਼ਿੰਗਾਰਾ ਸਿੰਘ ਜਨਰਲ ਸਕੱਤਰ ,ਕੁਲਦੀਪ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰਪਾਲ ਸਿੰਘ ਝੰਡ ਸੀਨੀਅਰ ਮੀਤ ਪ੍ਰਧਾਨ ,ਰੁਪਿੰਦਰ ਸਿੰਘ ਕੈਰੌ ਮੀਤ ਪ੍ਰਧਾਨ ਅਤੇ ਮਲਕੀਤ ਸਿੰਘ ਵਿੱਤ ਸਕੱਤਰ ਚੁਣੇ ਗਏ। ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਅਧਿਆਪਕ ਦਲ ਪੰਜਾਬ ਦੇ ਮੁੱਖ ਬੁਲਾਰੇ ਅਤੇ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਨੇ ਅਧਿਆਪਕ ਦਲ ਦੀ ਮਜ਼ਬੂਤੀ ਲਈ ਹੋਰ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੂਬਾਈ ਆਗੂ ਭਜਨ ਸਿੰਘ ਮਾਨ ,ਰਮੇਸ਼ ਕੁਮਾਰ ਭੇਟ ,ਹਰਦੇਵ ਸਿੰਘ ਖਾਨੋਵਾਲ ,ਸੁਖਜਿੰਦਰ ਸਿੰਘ ਢੋਲਣ ,ਸੁਰਿੰਦਰਪਾਲ ਸਿੰਘ ਝੰਡ,ਪੁਸ਼ਪਿੰਦਰ ਸਿੰਘ ਪਲਾਸੋਰ, ਹਰਜੀਤ ਸਿੰਘ, ਹਰਭਿੰਦਰ ਸਿੰਘ ,ਪਰਮਿੰਦਰ ਸਿੰਘ ਨਾਗੀ, ਸਰੂਪ ਸਿੰਘ ਸਮਰਾ, ਅਰਵਿੰਦਰ ਸਿੰਘ ,ਮਨਦੀਪ ਸਿੰਘ ,ਅਵਤਾਰ ਸਿੰਘ ਰਟੌਲ, ਦਲਜੀਤ ਸਿੰਘ ਠਰੂ ,ਨਰੇਸ਼ ਕੁਮਾਰ ,ਪਰਵਿੰਦਰ ਸਿੰਘ, ਜਸਬੀਰ ਸਿੰਘ, ਰਣਜੀਤ ਸਿੰਘ, ਗੁਰਸ਼ਰਨ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ,ਬਲਜਿੰਦਰ ਸਿੰਘ ,ਦਵਿੰਦਰ ਸਿੰਘ ,ਸੰਦੀਪ ਸਿੰਘ,ਹਰਚਰਨਕੰਵਲ ਸਿੰਘ,ਪ੍ਰਭਦੀਪ ਸਿੰਘ ,ਗੁਰਬਰਿੰਦਰ ਸਿੰਘ ਕੱਲਾ ,ਪਲਵਿੰਦਰ ਸਿੰਘ, ਜਸਕਰਨ ਸਿੰਘ, ਨਵਦੀਪ ਸਿੰਘ, ਪਰਗਟ ਸਿੰਘ ,ਕੁਲਰਾਜਬੀਰ ਸਿੰਘ, ਗੁਰਅਵਤਾਰ ਸਿੰਘ ,ਰਾਜਬੀਰ ਸਿੰਘ, ਸੁਖਜਿੰਦਰ ਸਿੰਘ ,ਅਵਤਾਰ ਸਿੰਘ ,ਸੰਤ ਕਰਮਜੀਤ ਸਿੰਘ ,ਜਤਿੰਦਰ ਸਿੰਘ ,ਗੁਰਜਿੰਦਰ ਸਿੰਘ, ਧੀਰਜ ਕੁਮਾਰ, ਗੁਰਮੇਲ ਸਿੰਘ ,ਦੀਪਕ ਕੁਮਾਰ, ਹਰਪ੍ਰੀਤ ਸਿੰਘ ,ਜਸਵੰਤ ਸਿੰਘ, ਸਾਹਿਬ ਸਿੰਘ ,ਰਛਪਾਲ ਸਿੰਘ ,ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।