ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਸ਼ਹਿਰੀ ਇਲਾਕਿਆਂ ਦੇ ਵਿਕਾਸ ਨੂੰ ਲੱਗਿਆ ਗ੍ਰਹਿਣ – ਗਰਚਾ

Spread the love
ਪੀਣ ਵਾਲੇ ਸ਼ੁੱਧ ਪਾਣੀ, ਸੀਵਰੇਜ ਸਿਸਟਮ, ਸਫ਼ਾਈ ਅਤੇ ਪਾਰਕਾਂ ਦੀ ਹਾਲਤ ਗੰਭੀਰ ਬਣੀ
ਬਰਨਾਲਾ, 28 ਨਵੰਬਰ ( ਮਨਪ੍ਰੀਤ ਮੋਨੂੰ ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਸ਼ਹਿਰੀ ਖੇਤਰਾਂ ਦੇ ਵਿਕਾਸ ਪ੍ਰਬੰਧਾਂ ਨੂੰ ਅਣਦੇਖੀ ਦਾ ਗ੍ਰਹਿਣ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਵੀ ਮੁਹੱਈਆ ਨਹੀਂ ਹੋ ਰਿਹਾ। ਉਨ੍ਹਾਂ ‘ਆਪ’ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਿਸਟਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਾਗਜ਼ਾਂ ਵਿੱਚ ਕਰੋੜਾਂ ਰੁਪਏ ਖਰਚ ਖਰਚਾ ਕੀਤਾ ਜਾ ਰਿਹਾ ਲੇਕਿਨ ਵਿਕਾਸ ਕਿਤੇ ਨਜ਼ਰ ਨਹੀਂ ਆ ਰਿਹਾ, ਕਿਸੇ ਵੀ ਸ਼ਹਿਰ ਨੂੰ ਦੇਖ ਲਓ, ਸੀਵਰੇਜ ਸਿਸਟਮ ਦਾ ਬੁਰਾ ਹਾਲ ਹੈ, ਸੜਕਾਂ ਦਾ ਬੁਰਾ ਹਾਲ ਹੈ, ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਖ਼ਰਾਬ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਸਭ ਖੋਖਲੇ ਹਨ। ਉਹ ਵਿਕਾਸ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ ਪਰ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਹਰ ਸ਼ਹਿਰ ਵਿੱਚ ਸਫਾਈ ਕਰਮਚਾਰੀਆਂ ਦੀ ਘਾਟ ਹੈ, ਕੂੜੇ ਦੇ ਢੇਰਾਂ ਤੋਂ ਬਦਬੂ ਆਉਂਦੀ ਹੈ ਅਤੇ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਪ੍ਰਬੰਧ ਰੱਬ ਦੇ ਭਰੋਸੇ ’ਤੇ ਚੱਲ ਰਹੇ ਹਨ। ਇੱਕ ਪਾਸੇ ਆਮ ਆਦਮੀ ਪਾਰਟੀ ਵਾਤਾਵਰਨ ਦੀ ਸ਼ੁੱਧਤਾ ਦੀ ਗੱਲ ਕਰ ਰਹੀ ਹੈ, ਦੂਜੇ ਪਾਸੇ ਸਰਕਾਰ ਦੀ ਅਣਗਹਿਲੀ ਵਾਤਾਵਰਨ ਨੂੰ ਦੂਸ਼ਿਤ ਕਰਨ ਵਿੱਚ ਵੱਡੀ ਭੂਮਿਕਾ ਨਿਭਾ ਰਹੀ ਹੈ। ਸ਼ਹਿਰ ਦੇ ਪਾਰਕਾਂ ਦੀ ਹਾਲਤ ਖਸਤਾ ਹੋ ਚੁੱਕੀ ਹੈ। ਇਹ ਸਰਕਾਰ ਪਹਿਲਾਂ ਬਣੇ ਪਾਰਕਾਂ ਦੀ ਸਾਂਭ-ਸੰਭਾਲ ਵੀ ਨਹੀਂ ਕਰ ਪਾ ਰਹੀ ਹੈ।
ਸਾਰੇ ਪਾਰਕਾਂ ਦੀ ਹਾਲਤ ਤਰਸਯੋਗ ਹੈ ਜਿਨ੍ਹਾਂ ਪਾਰਕਾਂ ਦੀ ਸੰਭਾਲ ਆਸ-ਪਾਸ ਦੇ ਲੋਕਾਂ ਵੱਲੋਂ ਕੀਤੀ ਜਾਂਦੀ ਹੈ, ਉਥੇ ਸਥਿਤੀ ਕੁਝ ਹੱਦ ਤੱਕ ਬਿਹਤਰ ਹੈ, ਪਰ ਜਿਨ੍ਹਾਂ ਪਾਰਕਾਂ ਦੀ ਸਰਕਾਰੀ ਤੰਤਰ ਵੱਲੋਂ ਸੰਭਾਲ ਕੀਤੀ ਜਾਂਦੀ ਹੈ, ਉਥੇ ਸਥਿਤੀ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਸਵੇਰ ਸ਼ਾਮ ਸਮੇਂ ਪਾਰਕਾਂ ‘ਚ ਸੈਰ ਕਰਨ ਵਾਲੇ ਲੋਕਾਂ ਦੀ ਗਿਣਤੀ ਘੱਟਦੀ ਜਾਂਦੀ ਹੈ। ਗਰਚਾ ਨੇ ਕਿਹਾ ਕਿ ਹੁਣ ਜਦੋਂ ‘ਆਪ’ ਸਰਕਾਰ ਨੂੰ ਅਦਾਲਤ ਦੇ ਹੁਕਮ ਤੇ ਨਿਗਮ ਚੋਣਾਂ ਕਰਵਾਉਣੀਆਂ ਪੈ ਰਹੀਆਂ ਹਨ ਤਾਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੁਝ ਸ਼ਹਿਰੀ ਖੇਤਰਾਂ ‘ਚ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ ਜੋ ਅੱਖਾਂ ‘ਚ ਧੂੜ ਪਾਉਣ ਤੱਕ ਹੀ ਸੀਮਤ ਹੈ। ਸਰਕਾਰ ਨੂੰ ਸ਼ਹਿਰੀ ਪ੍ਰਬੰਧਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ ਅਤੇ ਲੋਕਾਂ ਦੇ ਟੈਕਸਾਂ ਵਿੱਚੋਂ ਇਕੱਠੇ ਕੀਤੇ ਸਰਕਾਰੀ ਖਜ਼ਾਨੇ ਵਿੱਚੋਂ ਖਰਚ ਕੀਤੇ ਜਾ ਰਹੇ ਕਰੋੜਾਂ ਰੁਪਏ ਦੀ ਸੁਚੱਜੀ ਵਰਤੋਂ ਹੋ ਸਕੇ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *