ਐੱਸ ਡੀ ਕਾਲਜ ‘ਚ ਏਡਜ਼ ਜਾਗਰੂਕਤਾ ਸਬੰਧੀ ਨੁੱਕੜ ਨਾਟਕ

Spread the love
 ਕਪੂਰਥਲਾ , 31 ਮਾਰਚ ( ਕੌੜਾ )- ਐਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਏਡਜ਼ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਦਾ ਸਫਲ ਆਯੋਜਨ ਕੀਤਾ ਗਿਆ l ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਆਮ ਜਨਤਾ ਵਿੱਚ ਏਡਜ਼ ਦੇ ਕਾਰਨ, ਰੋਕਥਾਮ ਅਤੇ ਪ੍ਰਭਾਵਿਤ ਵਿਅਕਤੀਆਂ ਪ੍ਰਤੀ ਸਮਾਜਿਕ ਸਵੀਕ੍ਰਿਤੀ ਬਾਰੇ ਜਾਗਰੂਕਤਾ ਫੈਲਾਉਣਾ ਸੀ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਦਰਸ਼ਕਾਂ ਨੂੰ ਗਹਿਰਾਈ ਨਾਲ ਪ੍ਰਭਾਵਿਤ ਕੀਤਾ ਅਤੇ ਸਮਾਜ ਵਿੱਚ ਮੌਜੂਦ ਕਲੰਕ ਨੂੰ ਬੇਨਕਾਬ ਕਰਦੇ ਹੋਏ ਸਹੀ ਜਾਣਕਾਰੀ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਸਰਗਰਮ ਵਲੰਟੀਅਰਾਂ ਨੂੰ ਉਨ੍ਹਾਂ ਦੀ ਉਤਕ੍ਰਿਸ਼ਟ ਭਾਗੀਦਾਰੀ ਲਈ ਸਨਮਾਨਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਬੀ.ਏ. ਛੇਵੇਂ ਸਮੈਸਟਰ ਤੋਂ ਸੰਦੀਪ ਕੌਰ, ਪਾਇਲ ਅਤੇ ਰਮਨਪ੍ਰੀਤ, ਅਤੇ ਬੀ.ਏ. ਦੂਜੇ ਸਮੈਸਟਰ ਤੋਂ ਕਾਜਲ ਅਤੇ ਸ਼ਿਵਾਨੀ ਸ਼ਾਮਲ ਸਨ। ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਹ ਸਮਾਗਮ ਰੈੱਡ ਰਿਬਨ ਕਲੱਬ, ਐਨ.ਐਸ.ਐਸ. ਵਿਭਾਗ, ਸਵੀਪ, ਈਕੋ ਕਲੱਬ ਅਤੇ ਵਿਕਸਿਤ ਭਾਰਤ ਅਭਿਆਨ ਦੇ ਇੰਚਾਰਜ ਮੈਡਮ ਸੁਨੀਤਾ ਕਲੇਰ ਦੀ ਦੇਖਰੇਖ ਹੇਠ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ਉਨ੍ਹਾਂ ਦੇ ਮਾਰਗ ਦਰਸ਼ਨ ਨਾਲ ਇਹ ਪ੍ਰੋਗਰਾਮ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਰਿਹਾ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *