ਕਿਸਾਨ ਮੰਗਾਂ ਨੂੰ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਦੀ ਅਪੀਲ, ਕੋਟਕਪੂਰਾ ਘਟਨਾ ‘ਤੇ ਇੱਕ ਕਰੋੜ ਮੁਆਵਜ਼ੇ ਦੀ ਮੰਗ

Spread the love
ਧਰਮਕੋਟ ਬਲਾਕ ਦੀ ਮਹੀਨਾਵਾਰ ਮੀਟਿੰਗ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕੀਤੀ ਸਰਾਹਨਾ
ਧਰਮਕੋਟ , 25 ਮਾਰਚ: (ਹਰਜੀਤ ਸਿੰਘ ਬਹਿਲ) ਭਾਰਤੀ ਕਿਸਾਨ ਯੂਨੀਅਨ (ਪੰਜਾਬ) ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਗੁਰਦੁਆਰਾ ਅਕਾਲਗੜ੍ਹ ਸਾਹਿਬ, ਬੱਡੂਵਾਲ ਵਿਖੇ ਕਰਵਾਈ ਗਈ। ਮੀਟਿੰਗ ਸੂਬਾ ਪ੍ਰਧਾਨ ਸਰਦਾਰ ਫਰਮਾਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਸਰਦਾਰ ਮਨਦੀਪ ਸਿੰਘ ਮੰਨਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਬਹਿਰਾਮਕੇ ਅਤੇ ਜ਼ਿਲ੍ਹਾ ਮੋਗਾ ਦੇ ਮੁੱਖ ਪ੍ਰਚਾਰ ਸਕੱਤਰ ਸੁਰਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਧਰਮ ਤਬਦੀਲ ਕਰਨ ਵਾਲਿਆਂ ਲਈ ਐਸ.ਸੀ. ਅਤੇ ਐਸ.ਟੀ. ਵਰਗ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਦਿੱਤੇ ਗਏ ਫ਼ੈਸਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਧਰਮ ਤਬਦੀਲੀ ਦੇ ਰੁਝਾਨ ‘ਤੇ ਰੋਕ ਲੱਗੇਗੀ। ਆਉਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਮੀਟਿੰਗ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਚੋਣ ਮੈਨਿਫੈਸਟੋ ਵਿੱਚ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਾਥਮਿਕਤਾ ਦੇਣ। ਇਸ ਤੋਂ ਇਲਾਵਾ, ਕੋਟਕਪੂਰਾ ਵਿੱਚ ਦੋ ਸੱਗੇ ਭਰਾਵਾਂ ਵੱਲੋਂ ਕੀਤੀ ਗਈ ਆਤਮਹੱਤਿਆ ਦੇ ਮਾਮਲੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦਾ ਸਾਰਾ ਕਰਜ਼ਾ ਤੁਰੰਤ ਮਾਫ ਕੀਤਾ ਜਾਵੇ ਅਤੇ ਪ੍ਰਭਾਵਿਤ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਮੀਟਿੰਗ ਦੇ ਅੰਤ ਵਿੱਚ ਕਿਸਾਨ ਏਕਤਾ ਨੂੰ ਮਜ਼ਬੂਤ ਕਰਨ ਅਤੇ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਸੂਰਤ ਸਿੰਘ ਬਹਿਰਾਮ ਕੇ ਕੋਰ ਕਮੇਟੀ ਮੈਂਬਰ ਦਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਾਕ ਕੋਟ ਈਸੇ ਖਾਂ ਜੀਤ ਸਿੰਘ ਗਿੱਲ ਕੈਸ਼ੀਅਰ ਬੱਡੂਵਾਲ ਜਗਮੋਹਨ ਸਿੰਘ ਰਸ਼ਪਾਲ ਸਿੰਘ ਸੁਖਵਿੰਦਰ ਸਿੰਘ ਲਖਵਿੰਦਰ ਸਿੰਘ ਸੁਰਜੀਤ ਸਿੰਘ ਸੁਖਚੈਨ ਸਿੰਘ ਸਤਪਾਲ ਸਿੰਘ ਹਰਬੰਸ ਸਿੰਘ ਗੁਰ ਪ੍ਰੇਮ ਸਿੰਘ ਨਿਰੰਜਨ ਸਿੰਘ ਅਨੋਖ ਸਿੰਘ ਕੁਲਦੀਪ ਸਿੰਘ ਬੂਟਾ ਸਿੰਘ ਮਨਦੀਪ ਸਿੰਘ ਆਦਿ ਆਗੂ ਹਾਜ਼ਰ ਸਨ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *