ਕੌਮੀ ਇਨਸਾਫ਼ ਮੋਰਚੇ ਵੱਲੋਂ 23 ਨਵੰਬਰ ਨੂੰ ਲਿਆ ਜਾਵੇਗਾ ਸਖ਼ਤ ਫੈਸਲਾ:ਆਗੂ

Spread the love
 ਬਠਿੰਡਾ, 21 ਨਵੰਬਰ ( ਸੁਰਿੰਦਰਪਾਲ ਸਿੰਘ ) : ਕੌਮੀ ਇਨਸਾਫ਼ ਮੋਰਚੇ ਦੇ ਆਗੂ ਸ ਗੁਰਚਰਨ ਸਿੰਘ ਹਵਾਰਾ ਅਤੇ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਪਿੱਛਲੇ 2 ਸਾਲਾ,ਤੋ ਸਾਂਤਮਈ ਢੰਗ ਨਾਲ਼ ਮੋਹਾਲੀ ਵਿਖੇ ਚਲ ਰਿਹਾ ਹੈ। ਮੋਰਚੇ ਦੀਆਂ ਮੁੱਖ ਮੰਗਾਂ , ਬੰਦੀ ਸਿੰਘਾਂ ਦੀਆਂ ਰਿਹਾਈਆਂ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ, ਤੇ ਬਹਿਬਲ – ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦੇ ਮਸਲਿਆਂ ਨੂੰ 24 ਘੰਟਿਆਂ ਵਿੱਚ ਹੱਲ ਕਰਨ ਦਾ ਦਾਅਵਾ ਕਰਨ ਵਾਲੇ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ, ਦੋ ਸਾਲਾਂ ਵਿੱਚ ਮੋਰਚੇ ਦੀ ਗਲਬਾਤ ਸੁਣਨ ਲਈ ਵੀ ਤਿਆਰ ਨਹੀਂ । ਭਗਵੰਤ ਸਿੰਘ ਮਾਨ ਆਪਣਾ ਪੀ ਏ  ਵੀ ਆਪਣੀ ਮਰਜੀ ਨਾਲ ਨਹੀਂ ਲਗਾ ਸਕਦਾ।  ਪੀ ਏ ਲਗਾਉਣ ਦਾ ਫੈਸਲਾ ਵੀ ਕੇਜਰੀਵਾਲ ਨੇ ਕਰਨਾ ਹੈ, ਇਹ ਸੰਵਿਧਾਨ ਦੀ ਉਲੰਘਣਾ ਹੈ ਅਤੇ ਪੰਜਾਬ ਦੀ ਅਣਖ ਨੂੰ ਵੀ ਵੰਗਾਰ ਹੈ। ਮੋਦੀ ਸਰਕਾਰ, ਕੇਜਰੀਵਾਲ , ਅਤੇ ਭਗਵੰਤ ਸਿੰਘ ਮਾਨ, ਜੇਤੂ ਕਿਸਾਨ ਮੋਰਚੇ ਤੋ ਭੈ- ਭੀਤ ਹੋ ਕੇ  ਪੰਥ ਤੇ ਪੰਜਾਬ ਨੂੰ ਦਬਾਉਣਾ ਤੇ ਥਕਾਉਣਾ ਚਾਹੁੰਦੇ ਹਨ। ਕੌਮੀ ਇਨਸਾਫ਼ ਮੋਰਚੇ ਵਲੋ 23 ਨਵੰਬਰ ਨੂੰ 11 ਵਜੇ ਮੋਰਚਾ ਸਥਾਨ ਵਿਖੇ ਕਿਸਾਨ ਜਥੇਬੰਦੀਆਂ , ਧਾਰਮਿਕ ਜਥੇਬੰਦੀਆਂ, ਪੰਥਕ ਜਥੇਬੰਦੀਆਂ, ਦਲਿਤ ਜਥੇਬੰਦੀਆਂ , ਹਿੰਦੂ ਜਥੇਬੰਦੀਆਂ
ਮੁਸਲਮਾਨ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਦੀ ਸਾਂਝੀ ਮੀਟਿੰਗ ਪੰਜਾਬ ਸਰਕਾਰ ਤੇ ਮੋਦੀ ਸਰਕਾਰ ਦੀਆਂ ਤਾਂਨਾਸ਼ਾਹ ਅਤੇ ਫ਼ਿਰਕੂ ਨੀਤੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਕਰੋ ਜਾਂ ਮਰੋ ਦੀ ਨੀਤੀ ਮੁਤਾਬਿਕ ਸਖ਼ਤ ਫੈਸਲੇ ਲੈਣ ਲਈ ਸੱਦੀ ਗਈ ਹੈ, ਸਾਰੇ ਪੰਜਾਬ ਦੇ ਇਨਸਾਫ਼ ਪਸੰਦ ਆਗੂਆਂ ਨੂੰ ਮੀਟਿੰਗ ਵਿੱਚ ਪੁੱਜਣ ਦੀ ਹਾਰਦਿਕ ਬੇਨਤੀ ਹੈ।

 

More News

Youtube

Facebook

Whatsapp

Home

 

  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *