ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ 14 ਅਪ੍ਰੈਲ ਨੂੰ ਲੱਗੇਗਾ ਧਾਰਮਿਕ ਦੀਵਾਨ

Spread the love
 ਨਿਊ ਚੰਡੀਗੜ੍ਹ, 31 ਮਾਰਚ (ਪ.ਪ )- ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਮੀਂਹ ਕਾਰਨ ਪ੍ਰਗਟਿਓ ਖਾਲਸਾ ਸਮਾਗਮ ਦਾ ਰੱਦ ਹੋਇਆ ਦੀਵਾਨ 14 ਅਪ੍ਰੈਲ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਸੈਕਟਰੀ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ 26 ਮਾਰਚ ਤੋਂ 29 ਮਾਰਚ ਤੱਕ ਹੋਏ ਪ੍ਰਗਟਿਓ ਖ਼ਾਲਸਾ ਸਮਾਗਮ ਦੌਰਾਨ ਮੀਂਹ ਕਾਰਨ 29 ਮਾਰਚ ਨੂੰ ਆਖਰੀ ਦਿਨ ਦਾ ਦੀਵਾਨ ਰੱਦ ਕਰਨਾ ਪਿਆ ਸੀ। ਜਿਸ ਉਪਰੰਤ ਕਮੇਟੀ ਵੱਲੋਂ ਇਹ ਦੀਵਾਨ ਵਿਸਾਖੀ ਵਾਲੇ ਦਿਨ 14 ਅਪ੍ਰੈਲ ਨੂੰ ਸ਼ਾਮ ਸਮੇਂ ਰੱਖਿਆ ਗਿਆ ਹੈ। ਜਿਸ ਦੌਰਾਨ ਪ੍ਰਸਿੱਧ ਕਥਾਵਾਚਕ ਭਾਈ ਜਸਵੀਰ ਸਿੰੰਘ ਵੇਰਕਾ ਅਤੇ ਪ੍ਰਸਿੱਧ ਢਾਡੀ ਜੱਥਾ ਬੀਬੀ ਕਿਰਨਜੀਤ ਕੌਰ ਪੰਜੋਲਾ ਵਾਲੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *