ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਈ ਸਿੱਖ ਜੱਥੇਬੰਦੀਆਂ ਦੀ ਹੰਗਾਮੀ ਮੀਟਿੰਗ

Spread the love
 ਮੀਰੀ-ਪੀਰੀ ਚੌਕ ਅਤੇ ਸੜਕ ਦੇ ਨਾਮਕਰਣ ਦੀ ਮੰਗ ਦੁਹਰਾਈ
ਫਗਵਾੜਾ 4 ਅਪ੍ਰੈਲ ( ਪ੍ਰੀਤੀ ) ਸਮੂਹ ਸਿੱਖ ਜੱਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਹੋਈ। ਮੀਟਿੰਗ ਵਿੱਚ ਫਗਵਾੜਾ ਵਿਖੇ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਮੀਰੀ-ਪੀਰੀ ਚੌਕ ਅਤੇ ਫਗਵਾੜਾ ਤੋਂ ਮੇਹਲੀ ਤੱਕ ਮੀਰੀ-ਪੀਰੀ ਮਾਰਗ ਬਨਾਉਣ ਦੇ ਮੁੱਦੇ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਆਖਿਆ ਕਿ ਫਗਵਾੜਾ ਸ਼ਹਿਰ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਇਸ ਇਤਹਾਸ ਕਰਕੇ ਹੀ ਫਗਵਾੜਾ ਦਾ ਨਾਮ ਸਾਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸੇ ਵੀ ਸਰਕਾਰ ਨੇ ਗੁਰੂ ਸਾਹਿਬ ਦੇ ਨਾਮ ‘ਤੇ ਕੋਈ ਮਾਰਗ, ਕੋਈ ਚੌਕ ਜਾਂ ਸ਼ਹਿਰ ਦੀ ਐਂਟਰੀ ‘ਤੇ ਕੋਈ ਵੀ ਗੇਟ ਗੁਰੂ ਸਾਹਿਬ ਦੇ ਨਾਮ ਤੇ ਨਹੀਂ ਬਣਾਇਆ। ਸੋ ਹੁਣ ਸਿੱਖ ਸਮਾਜ ਵਲੋਂ ਇਹ ਮੰਗ ਉਠਾਉਣੀ ਬਿਲਕੁਲ ਜਾਇਜ ਹੈ। ਉਹਨਾਂ ਪੰਜਾਬ ਸਰਕਾਰ ਅਤੇ ਫਗਵਾੜਾ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਮਤਾ ਪਾ ਕੇ ਸ਼ਹਿਰ ਵਿੱਚ ਚੌਕ ਅਤੇ ਮਾਰਗ ਦਾ ਨਾਮ ਨਾਮ ਮੀਰੀ-ਪੀਰੀ ਦੇ ਨਾਮ ‘ਤੇ ਰੱਖਿਆ ਜਾਵੇ। ਆਗੂਆਂ ਨੇ ਸਰਬ ਸਹਿਮਤੀ ਲਈ ਸਾਰੀਆਂ ਧਿਰਾਂ ਦੇ ਨਾਲ ਗੱਲਬਾਤ ਕਰਨ ਦਾ ਫੈਸਲਾ ਵੀ ਲਿਆ। ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਵਿੱਚ ਤਜਿੰਦਰ ਬਾਵਾ, ਮਨਜੀਤ ਸਿੰਘ, ਤਜਿੰਦਰ ਸਿੰਘ, ਦਵਿੰਦਰ ਸਿੰਘ, ਸਰਬਜੀਤ ਸਿੰਘ, ਰਜਿੰਦਰ ਸਿੰਘ, ਜਸਵੀਰ ਸਿੰਘ, ਜਸਪਾਲ ਸਿੰਘ, ਗੁਰਦਿਆਲ ਸਿੰਘ, ਸੰਤੋਖ ਸਿੰਘ, ਮੋਹਨ ਸਿੰਘ ਗਾਂਧੀ, ਗੁਰਜੀਤ ਸਿੰਘ, ਏਕਮ ਸਿੰਘ, ਲਖਬੀਰ ਸਿੰਘ, ਸਤਬੀਰ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਪਾਲ ਸਿੰਘ ਪਾਲਾ, ਅਵਤਾਰ ਸਿੰਘ, ਜੋਤ ਸਿੰਘ ਆਦਿ ਹਾਜਰ ਸਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *