ਗੜਿਆਂ ਤੇ ਬਾਰਿਸ਼ ਨੇ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ’ਤੇ ਫੇਰਿਆ ਪਾਣੀ : ਹਨੀ ਫੱਤਣਵਾਲਾ ਬਿਨਾਂ ਦੇਰੀ ਗਿਰਦਾਵਰੀ ਕਰਵਾਕੇ ਮੁਆਵਜ਼ਾ ਦੇਵੇ ਪੰਜਾਬ ਸਰਕਾਰ

Spread the love
ਸ਼੍ਰੀ ਮੁਕਤਸਰ ਸਾਹਿਬ, 03 ਮਾਰਚ ( ਮਨਪ੍ਰੀਤ ਮੋਨੂੰ/ ਪਰਮਜੀਤ ਬੇਦੀ )- ਮੰਗਲਵਾਰ, ਬੁੱਧਵਾਰ ਤੇ ਵੀਰਵਾਰ ਦੀ ਸਵੇਰ ਆਈ ਬਾਰਿਸ਼ ਅਤੇ ਗੜਿਆਂ ਨੇ ਹਲਕਾ ਸ਼੍ਰੀ ਮੁਕਤਸਰ ਸਾਹਿਬ ਦੇ ਇਲਾਕੇ ਦੇ ਕਈ ਪਿੰਡਾਂ ਵਿੱਚ ਖੜੀ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਗਜੀਤ ਸਿੰਘ ਹਨੀ ਫੱਤਣਵਾਲਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡ ਰੂੜਿਆਂਵਾਲੀ, ਮਹਾਬੱਧਰ, ਭਾਗਸਰ, ਲੱਖੇਵਾਲੀ, ਗੰਧੜ, ਸਮੇਤ ਆਲੇ-ਦੁਆਲੇ ਦੇ ਹੋਰ ਬਹੁਤ ਸਾਰੇ ਪਿੰਡ ਇਸ ਅਚਾਨਕ ਮੌਸਮੀ ਤਬਦੀਲੀ ਨਾਲ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਅਚਾਨਕ ਆਏ ਗੜਿਆਂ ਅਤੇ ਤੇਜ਼ ਹਵਾਵਾਂ ਕਾਰਨ ਲਗਭਗ 30 ਤੋਂ 45 ਪ੍ਰਤੀਸ਼ਤ ਤੱਕ ਪੱਕੀ ਹੋਈ ਕਣਕ ਦੀ ਫਸਲ ਡਿੱਗ ਗਈ ਜਾਂ ਨੁਕਸਾਨੀ ਹੋ ਗਈ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਕਣਕ ਦੀ ਫਸਲ ਕੱਟਣ ਲਈ ਤਿਆਰ ਸੀ, ਪਰ ਇਸ ਬੇ ਮੌਸਮੀ ਬਾਰਿਸ਼ ਨੇ ਉਨ੍ਹਾਂ ਦੀ ਸਾਲ ਭਰ ਦੀ ਮੇਹਨਤ ’ਤੇ ਪਾਣੀ ਫੇਰ ਦਿੱਤਾ। ਗੜਿਆਂ ਦੀ ਮਾਰ ਨਾਲ ਕਣਕ ਦੇ ਸਿੱਟੇ ਟੁੱਟ ਗਏ ਅਤੇ ਕਈ ਖੇਤਾਂ ਵਿੱਚ ਫਸਲ ਥੱਲੇ ਵਿਛ ਗਈ ਹੈ, ਜਿਸ ਨਾਲ ਕਣਕ ਦੇ ਝਾੜ ’ਚ ਵੱਡੀ ਕਮੀ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਾਣੀ ਖੜ੍ਹ ਜਾਣ ਕਾਰਨ ਫਸਲ ਦੇ ਸੜਨ ਦਾ ਖਤਰਾ ਵੀ ਬਣ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਦੇਰੀ ਕੀਤੇ ਤੁਰੰਤ ਮਾਲੀ ਸਹਾਇਤਾ ਜਾਰੀ ਕੀਤੀ ਜਾਵੇ। ਕਿਉਂਕਿ ਪਹਿਲਾਂ ਹੀ ਖੇਤੀਬਾੜੀ ਦੇ ਖਰਚੇ ਵਧ ਚੁੱਕੇ ਹਨ ਅਤੇ ਹੁਣ ਇਸ ਤਰ੍ਹਾਂ ਦੇ ਨੁਕਸਾਨ ਨਾਲ ਉਹਨਾਂ ਦੀ ਆਰਥਿਕ ਹਾਲਤ ਹੋਰ ਵੀ ਕਮਜ਼ੋਰ ਹੋ ਜਾਵੇਗੀ। ਉਨ੍ਹਾਂ ਪ੍ਰਸਾਸ਼ਨ ਨੂੰ ਵੀ ਅਪੀਲ ਕੀਤੀ ਕਿ ਤੁਰੰਤ ਗਿਰਦਾਵਰੀ ਕਰਵਾ ਕੇ 100 ਪ੍ਰਤਿਸ਼ਤ ਖਰਾਬ ਫੋਈ ਫਸਲ ਦਾ 50 ਹਜ਼ਾਰ ਰੁਪਏ ਪ੍ਰਤਿ ਏਕੜ ਅਤੇ ਬਾਕੀ ਨੁਕਸਾਨ ਦਾ 10 ਹਜ਼ਾਰ ਰੁਪਏ ਪ੍ਰਤਿ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਪਿਛਲੇ ਹੜ੍ਹਾਂ ਦੌਰਾਨ ਖਰਾਬ ਹੋਈ ਫਸਲ ਦਾ ਮੁਆਵਜਾ ਵੀ ਜਲਦੀ ਜਾਰੀ ਕੀਤਾ ਜਾਵੇ। ਹਨੀ ਫੱਤਣਵਾਲਾ ਨੇ ਕਿਹਾ ਕਿ ਇਸ ਬੇ ਮੌਸਮੀ ਬਾਰਿਸ਼ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਕੁਦਰਤੀ ਆਫਤਾਂ ਦੇ ਸਾਹਮਣੇ ਕਿਸਾਨ ਅਜੇ ਵੀ ਕਾਫੀ ਅਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਮਜ਼ਬੂਤ ਸਹਾਇਤਾ ਪ੍ਰਣਾਲੀ ਦੀ ਲੋੜ ਹੈ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *