ਘਨੌਰ ਵਿਖੇ ਮਨਾਇਆ ਜਾਵੇਗਾ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ :- ਪਰਮਜੀਤ ਮੱਟੂ

Spread the love
 ਘਨੌਰ 9 ਅਪ੍ਰੈਲ  (ਅਭਿਸ਼ੇਕ ਸੂਦ) : ਚੇਅਰਮੈਨ ਹਲਕਾ ਘਨੌਰ ਐਸੀ ਸੀ ਵਿੰਗ ਕਾਂਗਰਸ ਪਾਰਟੀ ਅਤੇ ਡਾਕਟਰ ਬੀ ਆਰ ਅੰਬੇਡਕਰ ਮੂਲ ਨਿਵਾਸੀ ਫਰੰਟ ਦੇ ਪ੍ਰਧਾਨ ਪਰਮਜੀਤ ਸਿੰਘ ਮੱਟੂ ਨੇ ਕਿਹਾ 12 ਅਪ੍ਰੈਲ ਨੂੰ ਭਾਰਤ ਰਤਨ, ਬਹੁਜਨਾਂ ਦੇ ਮਸੀਹਾ, ਔਰਤਾਂ ਦੇ ਮੁਕਤੀਦਾਤਾ, ਯੁਗ ਪਲਟਾਊ ਰਹਿਬਰ, ਭਾਰਤੀ ਸੰਵਿਧਾਨ ਦੇ ਨਿਰਮਾਤਾ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 12 ਅਪ੍ਰੈਲ ਦਿਨ ਐਂਤਵਾਰ ਸ਼ਾਮ 4 ਵਜੇ ਤੋਂ ਲੈ ਕੇ 6 ਵਜੇ ਤੱਕ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਵਾਲਮੀਕ ਮੰਦਰ ਘਨੌਰ ਵਿਖੇ ਮਨਾਇਆ ਜਾ ਰਿਹਾ ਹੈ। ਪਰਮਜੀਤ ਸਿੰਘ ਮੱਟੂ ਨੇ ਕਿਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਹਰ ਸਾਲ ਮਨਾਇਆ ਜਾਂਦਾ ਹੈ। ਬਾਬਾ ਸਾਹਿਬ ਡਾ.ਅੰਬੇਡਕਰ ਜੀ ਭਾਰਤ ਅੰਦਰ ਕਿਸੇ ਮਸੀਹੇ ਤੋਂ ਘੱਟ ਨਹੀਂ ਸਨ। ਜਿੰਨਾਂ ਨੇ ਸਦੀਆਂ ਤੋਂ ਲਤਾੜੇ ਜਾ ਰਹੇ ਦਲਿਤ ਸਮਾਜ ਲਈ ਆਵਾਜ਼ ਬੁਲੰਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕੀਤਾ,ਉਨ੍ਹਾਂ ਦੇ ਯੋਗਦਾਨ ਨੂੰ ਨਾ ਕਦੇ ਭੁਲਾਇਆ ਜਾ ਸਕਦਾ ਹੈ ਤੇ ਨਾ ਘਟਾਇਆ ਜਾ ਸਕਦਾ ਹੈ । ਉਹਨਾਂ ਦੇ ਜਨਮ ਦਿਵਸ ਮੌਕੇ ਉਹਨਾਂ ਦੀ ਸਖਸ਼ੀਅਤ ਨੂੰ ਕੋਟਿਨ ਕੋਟਿਨ ਪ੍ਰਣਾਮ ਹੈ ਜਿੰਨਾ ਦੇ ਸੰਘਰਸ਼ ਨੇ ਦੇਸ਼ ਅੰਦਰ ਕਰੋੜਾਂ ਲੋਕਾਂ ਦਾ ਜੀਵਨ ਬਦਲਿਆ।
  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *