ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਦੀ ਮਹੀਨਾਵਾਰ ਮੀਟਿੰਗ ਹੋਈ – ਬਲਜੀਤ ਸਿੰਘ ਭੱਟੀ 

Spread the love
ਪੰਜਾਬ ਸਰਕਾਰ ਕੱਚੇ ਆਊਟਸੋਰਸ/ਇੰਨਲਿਸਟਮੈਟ ਮੁਲਾਜ਼ਮਾਂ ਨੂੰ ਜਲਦੀ ਰੈਗੂਲਰ ਕਰੇ- ਸੁਰਜੀਤ ਸਿੰਘ ਤੱਖੀ
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ ( ਮਨਪ੍ਰੀਤ ਮੋਨੂੰ / ਪਰਮਜੀਤ ਬੇਦੀ ) ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਹੋਈ । ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ, ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਜਲ ਸਪਲਾਈ ਵਿਭਾਗ ਵਿੱਚ ਆਊਟਸੋਰਸ/ ਇੰਨਲਿਸਟਮੈਟ ਉਪਰ ਬਹੁਤ ਹੀ ਨਿਗੁਣੀਆ ਤਨਖਾਹਾ ਉਪਰ ਆਪਣੀ ਸੇਵਾਵਾਂ ਦੇ ਰਹੇ ਹਨ, ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਹਨਾਂ ਆਊਟਸੋਰਸ/ਇੰਨਲਿਸਟਮੈਟ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਜਾਂਦੇ ਗਏ ਸਨ ਪਰ ਕਿਸੇ ਵੀ ਸਰਕਾਰ ਵੱਲੋਂ ਇਹਨਾਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਗਈ। ਇਸੇ ਤਰ੍ਹਾਂ ਹੀ ਸੱਤਾਧਾਰੀ ਸਰਕਾਰ ਆਮ ਆਦਮੀ ਪਾਰਟੀ ਵੀ‌ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਹਨਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਤ੍ਰਾਸਦੀ ਦੀ ਗੱਲ ਇਹ ਹੈ ਕਿ ਤਕਰੀਬਨ 4 ਸਾਲ ਦਾ ਸਮਾਂ ਬਤੀਤ ਹੋ ਜਾਣ ਦੇ ਬਾਵਜੂਦ ਇਹਨਾਂ ਮੁਲਾਜ਼ਮਾਂ ਨੂੰ ਪੱਕੇ ਕਰਨਾ ਦੂਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹਨਾਂ ਮੁਲਾਜ਼ਮਾਂ ਪਿਛਲੇ ਚਾਰ ਸਾਲਾਂ ਵਿੱਚ ਇਕ ਵੀ ਮੀਟਿੰਗ ਨਹੀਂ ਕੀਤੀ ਗਈ। ਜਿਸ ਤੋਂ ਪਤਾ ਲੱਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਹਨਾਂ ਮੁਲਾਜ਼ਮਾਂ ਨਾਲ ਧੱਕਾ ਕਰਕੇ ਨਿਜੀਕਰਨ ਅਤੇ ਵੱਡੀਆਂ ਕੰਪਨੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਇਸੇ ਤਰ੍ਹਾਂ ਹੀ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਹਨਾਂ ਮੁਲਾਜ਼ਮਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਮੁਲਾਜ਼ਮਾਂ ਦੇ ਬਣਦੇ ਹੱਕ ਉਪਰ ਡਾਕਾ ਮਾਰਿਆ ਜਾ ਰਿਹਾ ਹੈ, ਇਹਨਾਂ ਮੁਲਾਜ਼ਮਾਂ ਦਾ ਕਿਰਤ ਵਿਭਾਗ ਦੇ ਰੂਲਾ ਮੁਤਾਬਕ ਮਹੀਨਾ 1-1-2022 ਤੋ 31-3-2023 (15 ਮਹੀਨੇ )ਬੋਨਸ ਦੇ ਏਰੀਅਰ ਦਾ ਬਣਦਾ ਬਕਾਇਆ ਹੈ ਜੋ ਕਿ ਅਜੇ ਤੱਕ ਦਿੱਤਾ ਨਹੀਂ ਜਾ ਰਿਹਾ, ਪੈਮੇਂਟ ਆਫ ਗਰੈਚੁਟੀ ਐਕਟ 1972 ਤਹਿਤ ਲਾਗੂ ਗਰੈਚੁਟੀ ਨਹੀਂ ਦਿੱਤੀ ਜਾ ਰਹੀ,ਠੇਕੇਦਾਰਾ ਵੱਲੋਂ ਈ ਪੀ ਐਫ ਜਮਾਂ ਨਹੀ ਕਰਵਾਇਆ ਜਾ ਰਿਹਾ ਅਤੇ ਨਿਗੁਣੀਆ ਤਨਖਾਹਾ ਤੇ ਕੰਮ ਕਰਦੇ ਵਰਕਰਾਂ ਨੂੰ ਤਨਖਾਹ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ ਆਦਿ ਮੰਗਾਂ ਨੂੰ ਲੈਕੇ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਗਲੇ ਸੰਘਰਸ਼ਾਂ ਬਾਰੇ ਚੇਤਾਵਨੀ ਜਾਰੀ ਕੀਤੀ ਗਈ ਕਿ ਜੇਕਰ ਇਹਨਾਂ ਹੱਕੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਜਲਦੀ ਹੀ ਵੱਡੇ ਸੰਘਰਸ਼ ਐਲਾਨ ਕੀਤਾ ਜਾਵੇਗਾ। ਇਸ ਮੌਕੇ ਤੇ ਤਰਲੋਕ ਸਿੰਘ, ਗੁਰਦੇਵ ਸਿੰਘ, ਸਾਜਣ ਕੁਮਾਰ,ਸੋਰਵ ਮਿਗਲਾਨੀ, ਜਸਪਾਲ ਸਿੰਘ ਪੱਪੂ ਹਰਜੀਤ ਸਿੰਘ , ਮੁਸਕਾਨ , ਬਬੀਤਾ, ਮਮਤਾ ਕਰਮਜੀਤ ਕੌਰ, ਜਸਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਹੋਏ ਹਾਜ਼ਰ ਸਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *