ਜੈਤੋ ਵਿੱਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ-5 ਤਾਰੀਖ ਨੂੰ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਦਾ ਫੈਸਲਾ

Spread the love
 ਜੈਤੋ,02 ਅਪ੍ਰੈਲ (ਮਨਜੀਤ ਸਿੰਘ ਢੱਲਾ)- ਅੱਜ ਜੈਤੋ ਬਲਾਕ ਐਸਕੇਐਮ ਦੀ ਮੀਟਿੰਗ ਨਹਿਰੂ ਪਾਰਕ ਵਿੱਚ ਹੋਈ, ਜਿਸ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ 5 ਤਾਰੀਖ ਨੂੰ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਦੇ ਜੈਤੋ ਦੌਰੇ ਮੌਕੇ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੰਗ ਪੱਤਰ ਰਾਹੀਂ ਜੈਤੋ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜੈਤੋ ਦੇ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਰੇਲਵੇ ਫਾਟਕ ਉੱਤੇ ਪੁਲ ਬਣਾਉਣ ਦੀ ਮੰਗ ਪ੍ਰਮੁੱਖ ਹੈ। ਜਥੇਬੰਦੀਆਂ ਨੇ ਪ੍ਰਸ਼ਾਸਨ ਕੋਲ ਬੇਨਤੀ ਕੀਤੀ ਹੈ ਕਿ ਉਨ੍ਹਾਂ ਦਾ ਮੰਗ ਪੱਤਰ ਮੁੱਖ ਮੰਤਰੀ ਤੱਕ ਪਹੁੰਚਾਇਆ ਜਾਵੇ ਤਾਂ ਜੋ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਇਸ ਮੀਟਿੰਗ ਵਿੱਚ ਸ਼ਾਮਿਲ ਜਥੇਬੰਦੀਆਂ ਵਿੱਚ ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁੱਟਾਂ ਬੁਰਜ ਗਿੱਲ), ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਭੰਦੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸ਼ਾਮਿਲ ਸਨ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *