ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

Spread the love
ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ
ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
ਜੈਤੋ , 21 ਨਵੰਬਰ (ਰਘੂਨੰਦਨ ਪਰਾਸ਼ਰ): ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।ਸ੍ਰੀ ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ

ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

More News

Youtube

Facebook

Whatsapp

Home

 

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *