ਦਸਮੇਸ਼ ਸਕੂਲ ਬਿਲਾਸਪੁਰ ਨੇ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਕੀਤਾ

Spread the love
 ਦਾਖ਼ਲਿਆਂ ਪ੍ਰਤੀ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ
 ਨਿਹਾਲ ਸਿੰਘ ਵਾਲਾ, 2 ਅਪ੍ਰੈਲ ( ਪ ਪ)– ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਨਵਾਂ ਵਿੱਦਿਅਕ ਸੈਸ਼ਨ ਸੁਖਮਨੀ ਸੇਵਾ ਸੁਸਾਇਟੀ, ਅਧਿਆਪਕਾਂ ਤੇ  ਵਿਦਿਆਰਥੀਆਂ ਦੁਆਰਾ ਸੰਗਤ ਰੂਪ ਵਿੱਚ ਕੀਤੇ ਸੁਖਮਨੀ ਸਾਹਿਬ ਦੇ ਪਾਠ ਨਾਲ ਸ਼ੁਰੂ ਕੀਤਾ ਗਿਆ। ਪਾਠ ਉਪਰੰਤ ਸਰਬੱਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਸਮੇਂ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਅਸੀਂ ਹਰ ਸਾਲ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਨਵੇਂ ਵਿੱਦਿਅਕ ਸੈਸ਼ਨ ਦੀ ਅਰੰਭਤਾ ਕਰਦੇ ਹਾਂ। ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਣ ਲਈ ਲਗਾਤਾਰ ਯਤਨਸ਼ੀਲ ਹਾਂ। ਉਨ੍ਹਾਂ ਖ਼ੁਲਾਸਾ ਕੀਤਾ ਕਿ ਨਵੇਂ ਦਾਖ਼ਲਿਆਂ ਪ੍ਰਤੀ ਮਾਪਿਆਂ ਅਤੇ ਬੱਚਿਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਾਜ਼ਬ ਫ਼ੀਸ ਤੇ ਮਿਆਰੀ ਸਿੱਖਿਆ ਅਤੇ ਚੰਗੇ ਸੰਸਕਾਰ ਦੇਣੇ ਸੰਸਥਾ ਦੀ ਮੁੱਖ ਤਰਜ਼ੀਹ ਹੈ। ਸਕੂਲ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਗੁਣ ਅਧਾਰਿਤ ਸਿੱਖਿਆ ਦਾ ਚਾਨਣ ਹਰ ਲੋੜਵੰਦ ਤੱਕ ਪਹੁੰਚੇ। ਇਹ ਅਦਾਰਾ ਪਿਛਲੇ ਸਾਢੇ ਚਾਰ  ਦਹਾਕਿਆਂ ਤੋਂ ਇਸ ਦਿਹਾਤੀ ਖ਼ੇਤਰ ਦੇ ਬੱਚਿਆਂ ਦੀ ਸੇਵਾ ਕਰ ਰਿਹਾ ਹੈ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਅਸੀਂ ਸਮੇਂ ਦੀ ਲੋੜ ਅਨੁਸਾਰ ਅੰਗਰੇਜ਼ੀ ਮੀਡੀਅਮ ਵਿੱਚ ਕੁਆਲਿਟੀ ਐਜੂਕੇਸ਼ਨ ਲਈ ਪ੍ਰਤੀਬੱਧ ਹਾਂ। ਇਸੇ ਕਾਰਨ ਇਹ ਅਦਾਰਾ ਸੂਝਵਾਨ ਮਾਪਿਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸੰਸਥਾ ਦੁਆਰਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪਾਏ ਜਾ ਰਹੇ ਯੋਗਦਾਨ ਬਾਰੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਹਰ ਖ਼ੇਤਰ ਵਿੱਚ ਵੱਡੀਆਂ ਮੱਲਾਂ ਮਾਰਦੇ ਹੋਏ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸ ਸਮੇਂ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *