ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਵਿਰੋਧੀ ਦਿਵਸ ਮਨਾਇਆ

Spread the love
ਬਰਨਾਲਾ, 28 ਜੂਨ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਪੰਜਾਬ ਪੁਲੀਸ ਜ਼ਿਲਾ ਬਰਨਾਲਾ ਦੇ ਸੀ ਆਈ ਸਟਾਫ਼ ਕੇਂਦਰ ਹੰਡਿਆਇਆ ਵਿਖੇ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਰਜਿ ਬਰਨਾਲਾ ਵੱਲੋਂ ਸੀ ਆਈ ਸਟਾਫ਼ ਦੇ ਸਹਿਯੋਗ ਨਾਲ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸੀ ਆਈ ਸਟਾਫ਼ ਦੇ ਇੰਚਾਰਜ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਤੇ ਵਿਸ਼ੇਸ਼ ਮਹਿਮਾਨ ਕੋਲੋਨਾਈਜ਼ਰ ਪਿਆਰਾ ਲਾਲ ਰਾਏਸਰ ਵਾਲੇ ਸਨ। ਇਸ ਮੌਕੇ ਬੋਲਦਿਆਂ ਇੰਸਪੈਕਟਰ ਬਲਜੀਤ ਸਿੰਘ ਨੇ ਕਿਹਾ ਕਿ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਦਿਵਸ ਮਨਾਉਣ ਦਾ ਮੰਤਵ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਤੇ ਅਵੈਧ ਤਸਕਰੀ ਖਿਲਾਫ਼ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਜ਼ਿਲਾ ਬਰਨਾਲਾ ਅੰਦਰ ਐਸ ਐਸ ਪੀ ਸਾਹਿਬ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਚ ਨਸ਼ਿਆਂ ਵਿਰੁੱਧ ਆਪਣੀ ਅਣਥੱਕ ਲੜਾਈ ਲੜ ਰਹੀ ਹੈ। ਉਨਾਂ ਲੋਕਾਂ ਖਾਸ ਕਰਕੇ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਿਸ ਦਾ ਸਾਥ ਦੇਣ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਪਿਆਰਾ ਲਾਲ ਰਾਏਸਰ ਵਾਲਿਆਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਮੁਹਿੰਮ ਇੱਕ ਸ਼ਲਾਘਾਯੋਗ ਯਤਨ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਬਰਨਾਲਾ ਪੰਜਾਬ ਪੁਲਿਸ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਪੂਰਾ ਸਮਰਥਨ ਕਰਦੀ ਹੈ। ਇਸ ਦੌਰਾਨ ਸੋਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਵਿਰੋਧੀ ਦਿਵਸ ਤੇ ਚਾਨਣਾ ਪਾਇਆ। ਇਸ ਉਪਰੰਤ ਜ਼ਿਲ੍ਹਾ ਬਰਨਾਲਾ ਅੰਦਰ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਚ ਪਾਏ ਵਿਸ਼ੇਸ਼ ਯੋਗਦਾਨ ਸਦਕਾ ਇੰਸਪੈਕਟਰ ਬਲਜੀਤ ਸਿੰਘ ਨੂੰ ਦਰਬਾਰ ਸਾਹਿਬ ਦਾ ਚਿੱਤਰ, ਲੋਈ ਅਤੇ ਟਰਾਫ਼ੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਹਰਮਨਜੀਤ ਸਿੰਘ ਰੁਪਾਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸੀ ਆਈ ਸਟਾਫ਼ ਵੱਲੋਂ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਡਾਕਟਰ ਰਾਜੀਵ ਸ਼ਰਮਾ, ਕੇਵਲ ਕ੍ਰਿਸ਼ਨ ਗਰਗ, ਰਾਕੇਸ਼ ਜਿੰਦਲ ਐਮ ਡੀ ਜਿੰਦਲ ਸਟੀਲ ਇੰਡਸਟਰੀਜ਼ ਬਰਨਾਲਾ, ਮਹਿੰਦਰ ਪਾਲ ਗਰਗ, ਰਾਕੇਸ਼ ਜੇਠੀ ਹੰਡਿਆਇਆ, ਕਮਲਪ੍ਰੀਤ ਸਿੰਘ, ਸੰਦੀਪ ਪਾਲ ਅਤੇ ਸੀ ਆਈ ਸਟਾਫ਼ ਹਾਜ਼ਰ ਸੀ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *