ਪਿੰਡ ਲੁਬਾਣਗੜ੍ਹ ਦੀ ਪੰਚਾਇਤ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਕਰਵਾਇਆ ਸੈਮੀਨਾਰ

Spread the love

ਮਾਛੀਵਾੜਾ ਸਾਹਿਬ- 4 ਅਪ੍ਰੈਲ (ਸੁੱਚਾ ਬੰਗੜ) ਗ੍ਰਾਮ ਪੰਚਾਇਤ ਲੁਬਾਣਗੜ੍ਹ ਵੱਲੋਂ  ਸਰਪੰਚ ਪਰਮਜੀਤ ਕੌਰ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਔਰਤਾਂ ਤੇ ਮਰਦਾਂ ਨੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਹਿਮ ਮਤਾ ਪਾਇਆ ਗਿਆ। ਜੇਕਰ ਕੋਈ ਵਿਅਕਤੀ  ਨਸ਼ੇ ਵੇਚਦਾ ਫੜਿਆ ਜਾਂਦਾ ਹੈ ਤਾਂ ਪੰਚਾਇਤ ਉਸਦੀ ਕੋਈ ਮੱਦਦ ਨਹੀਂ ਕਰੇਗੀ ਅਤੇ  ਉਸ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ। ਪਿੰਡ ਨੂੰ ਸੁੰਦਰ ਬਣਾਉਣ ਅਤੇ ਤਰੱਕੀਆਂ ਤੇ ਲੈ ਕੇ ਜਾਣ ਲਈ ਹਰ ਇੱਕ ਉਪਰਾਲਾ ਕੀਤਾ ਜਾਵੇਗਾ। ਪਿੰਡ ਵਿੱਚ ਕਰਵਾਏ ਗਏ ਸੈਮੀਨਾਰ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਮਰਦਾਂ ਨੇ  ਹਿੱਸਾ ਲਿਆ।  ਇਸ ਮੌਕੇ ਭਜਨ ਸਿੰਘ, ਸਰੂਪ ਸਿੰਘ, ਹੁਸਨ ਸਿੰਘ, ਵਰਿਆਮ ਸਿੰਘ, ਜੋਗਿੰਦਰ ਕੌਰ, ਸਰਬਜੀਤ ਕੌਰ, ਕਮਲੇਸ਼ ਕੌਰ, ਬਲਜਿੰਦਰ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ ,ਮਨਜੀਤ ਕੌਰ, ਸਰਬਜੀਤ ਕੌਰ ,ਕਸ਼ਮੀਰ ਕੌਰ, ਕਮਲੇਸ਼ ਕੌਰ, ਬਲਵਿੰਦਰ ਕੌਰ ,ਸਤਵੰਤ ਕੌਰ, ਗੁਰਮੀਤ ਕੌਰ ,ਸੁਰਿੰਦਰ ਕੌਰ ਵੀ ਹਾਜ਼ਰ ਸਨ।

  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *