ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ 127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

Spread the love
ਸੂਬੇ ਭਰ ਵਿੱਚ 2.89 ਲੱਖ ਤੋਂ ਵੱਧ ਮਾਵਾਂ ਨੂੰ ਮਿਲੀ ਆਰਥਿਕ ਰਾਹਤ – ਸੰਧੂ
ਅੰਮ੍ਰਿਤਸਰ, 25 ਮਾਰਚ ( ਮਨਜੀਤ ਸਿੰਘ ਸ਼ੇਰਗਿੱਲ )  ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ। ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇਕ ਮਜ਼ਬੂਤ ਸੁਰੱਖਿਆ ਕਵਚ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਹਜ਼ਾਰਾਂ ਘਰਾਂ ਵਿੱਚ ਖੁਸ਼ੀ, ਭਰੋਸੇ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਹੋਇਆ ਹੈ। ਚੇਅਰਮੈਨ ਸੰਧੂ ਨੇ ਇਸ ਵਿੱਤੀ ਸਹਾਇਤਾ ਪਹਿਲਕਦਮੀ ਦੇ ਤਹਿਤ ਪਹਿਲੇ ਬੱਚੇ ਲਈ ਮਹਿਲਾਵਾਂ ਨੂੰ ਦੋ ਕਿਸ਼ਤਾਂ (3000+2000 ਰੁਪਏ) ਰਾਹੀਂ ਕੁੱਲ 5000 ਰੁਪਏ ਦੀ ਰਕਮ ਡੀ.ਬੀ.ਟੀ ਦੇ ਜਰੀਏ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਮਹਿਲਾ ਲਾਭਪਾਤਰੀ ਨੂੰ ਇੱਕ ਮੁਸ਼ਤ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਧੀ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਵੱਲ ਇੱਕ ਅਹਿਮ ਕਦਮ ਹੈ। ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 38.11 ਕਰੋੜ
ਰੁਪਏ ਦੀ ਰਕਮ 76,478 ਮਹਿਲਾਵਾਂ ਨੂੰ ਦਿੱਤੀ ਗਈ। ਵਿੱਤੀ ਸਾਲ 2024-25 ਦੌਰਾਨ ਇਹ ਰਕਮ ਵੱਧ ਕੇ 63.78 ਕਰੋੜ ਰੁਪਏ ਹੋ ਗਈ, ਜਿਸ ਨਾਲ 1,43,418 ਮਹਿਲਾਵਾਂ ਨੂੰ ਲਾਭ ਮਿਲਿਆ। ਇਸੇ ਤਰ੍ਹਾਂ, ਵਿੱਤੀ ਸਾਲ 2025-26 ਵਿੱਚ (31 ਜਨਵਰੀ 2026 ਤੱਕ) 26.06 ਕਰੋੜ ਰੁਪਏ ਦੀ ਰਕਮ 69,110 ਮਹਿਲਾਵਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਪਹਿਲਕਦਮੀ ਨਾਲ ਜੋੜਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿੱਤੀ ਸਾਲ 2023-24 ਦੌਰਾਨ 1.32 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਸੀ। ਵਿੱਤੀ ਸਾਲ 2024-25 ਦੌਰਾਨ 1.14 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸੇ ਤਰ੍ਹਾਂ ਹੀ 2025-26 ਦੌਰਾਨ ਘੱਟੋ ਘੱਟ 1.14 ਲੱਖ ਮਹਿਲਾਵਾਂ ਨੂੰ ਰਜਿਸਟਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੇ ਇਵਜ ਵਿੱਚ 11 ਫਰਵਰੀ 2026 ਤੱਕ 1.05 ਲੱਖ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਟੀਚੇ ਮੁਤਾਬਕ ਬਾਕੀ ਰਜਿਸਟ੍ਰੇਸ਼ਨ ਲਈ ਯਤਨ ਜਾਰੀ ਹਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *