ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

Spread the love

 ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀ ਕਰਨ ਵਾਲੀਆਂ ਔਰਤਾਂ/ਲੜਕੀਆਂ ਸਨਮਾਨਿਤ

ਫਰੀਦਕੋਟ, 19 ਦੰਸਬਰ (ਰਘਬੀਰ ਸਾਦਿਕ) ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਦੇਣ, ਉਨ੍ਹਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਮੁਫਤ ਸਿਹਤ ਜਾਂਚ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਲਗਾਏ ਗਏ ਜਿਲ੍ਹਾ ਪੱਧਰੀ ਕੈਂਪ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜਿਲ੍ਹੇ ਦੀਆਂ ਔਰਤਾਂ ਅਤੇ ਲੜਕੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੀ ਵਿਸ਼ੇਸ ਤੌਰ ਤੇ ਹਾਜ਼ਰ ਸਨ।ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਮੈਡਮ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ/ਔਰਤਾਂ ਨੂੰ ਸਹੂਲਤਾਂ ਦੇਣ ਲਈ ਜਿਲ੍ਹਾ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਅੱਜ ਫ਼ਰੀਦਕੋਟ ਦੀ ਪਾਵਨ ਧਰਤੀ ਤੇ ਧੀਆਂ ਲਈ ਕੀਤੇ ਖਾਸ ਉਪਰਾਲੇ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਧੀਆਂ ਅਤੇ ਮਾਵਾਂ ਦੀ ਸਿਹਤ ਜਾਂਚ ਅਤੇ ਹੋਰ ਸਹੂਲਤਾਂ ਦੇਣ ਲਈ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਲੜਕੀਆਂ/ਔਰਤਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪ੍ਰਾਈਵੇਟ ਨੌਕਰੀਆਂ ਵੀ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਔਰਤਾਂ ਆਪਣੇ ਪੈਰਾਂ ਦੇ ਖੜ੍ਹੀਆਂ ਹੋ ਕੇ ਸਮਾਜ ਵਿੱਚ ਹੋਰ ਅੱਗੇ ਆ ਸਕਣ। ਜਿਸ ਸਭ ਦੇ ਮੱਦੇਨਜ਼ਰ ਅੱਜ ਇਹ ਖਾਸ ਕੈਂਪ ਦਾ ਆਯੋਜਨ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਕਈ ਲੜਕੀਆਂ ਕੋਲ ਹੁਨਰ ਹੁੰਦਾ ਹੈ ਪਰ ਉਹ ਆਰਥਿਕ ਤੰਗੀ ਕਾਰਨ ਅੱਗੇ ਨਹੀਂ ਆ ਸਕਦੀਆਂ । ਇਸ ਲਈ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਸਪੈਂਸਲ ਕਾਉਂਟਰ ਲਗਾ ਕੇ ਲੜਕੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਲੋਨਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਜ਼ਿਲ੍ਹਾ ਪੱਧਰ ਤੋਂ ਬਾਅਦ ਬਲਾਕ ਪੱਧਰ ਤੇ ਵੀ ਲਗਾਏ ਜਾਣਗੇ ਕਿਉਂਕਿ ਜ਼ਿਆਦਾਤਰ ਲੜਕੀਆਂ/ਔਰਤਾਂ ਪਿੰਡਾਂ ਵਿੱਚ ਰਹਿੰਦੀਆਂ ਹਨ, ਜਿਨ੍ਹਾਂ ਨੂੰ ਅੱਗੇ ਲੈ ਕੇ ਆਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਦਾ ਜੋ ਅਹਿਦ ਲਿਆ ਗਿਆ ਹੈ ਉਹ ਬਿਨਾਂ ਔਰਤਾਂ ਅਤੇ ਲੜਕੀਆਂ ਤੋਂ ਸੰਭਵ ਨਹੀਂ ਹੈ। ਇਸ ਲਈ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਦੀਆਂ ਔਰਤਾਂ ਲੜਕੀਆਂ ਨੂੰ ਵੱਧ ਤੋਂ ਵੱਧ ਅੱਗੇ ਲੈ ਕੇ ਆਉਣਾ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਨੂੰ ਅੱਗੇ ਲਿਆਉਣ ਲਈ ਅਜਿਹੇ ਕੈਂਪਾਂ ਦਾ ਆਯੋਜਨ ਕਰਨਾ ਬਹੁਤ ਹੀ ਪ੍ਰਸੰਸ਼ਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਕਿਸੇ ਕੰਮ ਵਿੱਚ ਵੀ ਪਿੱਛੇ ਨਹੀਂ ਹਨ, ਚਾਹੇ ਉਹ ਸਿੱਖਿਆ ਹੋਵੇ ਜਾਂ ਖੇਡਾਂ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਫਰੀਦਕੋਟ ਜਿਲ੍ਹੇ ਦੀਆਂ ਲੜਕੀਆਂ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਜਿਲ੍ਹੇ ਦੇ ਨਾਲ ਨਾਲ ਸੂਬੇ ਦਾ ਵੀ ਨਾਮ ਰੋਸ਼ਨ ਕੀਤਾ ਹੈ।ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਲਗਾਏ ਗਏ ਅੱਜ ਵਿਸ਼ੇਸ਼ ਕੈਂਪ ਵਿੱਚ 10 ਕੰਪਨੀਆਂ ਵੱਲੋਂ ਇੰਟਰਵਿਊ ਕੀਤੀ ਗਈ ਅਤੇ ਮੌਕੇ ਤੇ ਹੀ ਕੇਵਲ ਲੜਕੀਆਂ ਨੂੰ ਰੁਜਗਾਰ ਦਿੱਤਾ ਗਿਆ।

ਇਸ ਦੇ ਨਾਲ ਹੀ 22 ਡਾਕਟਰਾਂ ਦੀ ਟੀਮ ਵੱਲੋਂ ਮੌਕੇ ਤੇ ਮੌਜੂਦ ਲੜਕੀਆਂ/ਔਰਤਾਂ ਦੇ ਮੁਫ਼ਤ ਸਿਹਤ ਚੈੱਕ ਅੱਪ ਕਰਕੇ ਉਨ੍ਹਾਂ ਦਾ ਸਿਹਤ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਲਗਾਏ ਕੈਂਪ ਵਿੱਚ 07 ਸੈਲਫ ਹੈਲਪ ਗਰੁੱਪਾਂ ਵੱਲੋਂ ਵੀ ਆਪਣੇ ਵੱਲੋਂ ਸ਼ੁਰੂ ਕੀਤੇ ਕੰਮਾਂ ਸਬੰਧੀ ਸਟਾਲ ਲਗਾ ਕੇ ਹੋਰ ਔਰਤਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ 224 ਲੋੜਵੰਦ ਲੜਕੀਆਂ ਨੂੰ ਸਪੋਰਟਸ ਕਿੱਟਾਂ ਤਕਸੀਮ ਕੀਤੀਆਂ ਗਈਆ ਅਤੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀ ਕਰਨ ਵਾਲੀਆਂ ਔਰਤਾਂ/ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਸ੍ਰੀ ਜਸਬੀਰ ਸਿੰਘ ਜੱਸੀ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਸੁਪਤਨੀ ਬੀਬੀ ਬੇਅੰਤ ਕੌਰ,  ਪ੍ਰੋ. ਸਾਧੂ ਸਿੰਘ, ਚੇਅਰਮੈਨ ਇੰਸਪੂਰਵਮੈਂਟ ਟਰੱਸਟ ਸ. ਗੁਰਤੇਜ ਸਿੰਘ ਖੋਸਾ, ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ. ਗੁਰਮੀਤ ਸਿੰਘ ਬਰਾੜ, ਡੀ.ਐਸ.ਪੀ ਸ਼ਮਸ਼ੇਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ , ਵੱਡੀ ਗਿਣਤੀ ਵਿੱਚ ਜਿਲ੍ਹੇ ਦੀਆਂ ਔਰਤਾਂ ਅਤੇ ਲੜਕੀਆਂ ਹਾਜ਼ਰ ਸਨ।

  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *