ਫਰੀਦਕੋਟ ਨੂੰ ਸੁਰੱਖਿਅਤ ਜਿਲ੍ਹਾ ਬਣਾਉਣ ਲਈ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾ ਵਚਨਬੱਧ
ਫਰੀਦਕੋਟ, ਮਿਤੀ 09 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਸ਼੍ਰੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ, ਫਰੀਦਕੋਟ ਜੀ ਦੇ ਯੋਗ ਦਿਸ਼ਾ ਨਿਰਦੇਸ਼ਾ ਤਹਿਤ ਫਰੀਦਕੋਟ ਪੁਲਿਸ ਵੱਲੋਂ ਚੋਰੀ ਦੇ ਮਾਮਲੇ ਨੂੰ ਸੁਲਝਾਉਦੇ ਹੋਏ ਇਸ ਵਿੱਚ ਦੋਸ਼ੀ ਡਰਾਇਵਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਗ੍ਰਿਫਤਾਰ ਦੋਸ਼ੀ ਦੀ ਪਹਿਚਾਣ ਸੁਖਵਿੰਦਰ ਸਿੰਘ ਉਰਫ ਕਾਲਾ ਵਜੋ ਹੋਈ ਹੈ, ਜੋ ਕਿ ਫਰੀਦਕੋਟ ਜਿਲ੍ਹਾ ਦੇ ਪਿੰਡ ਘੁਮਿਆਰਾ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋ ਦੋਸ਼ੀ ਪਾਸੋ ਚੋਰੀ ਕੀਤੇ ਗਏ ਪੈਸਿਆ ਵਿੱਚੋ 98,500/- ਰੁਪਏ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਮੱਝਾ ਦਾ ਵਪਾਰ ਕਰਨ ਵਾਲੇ ਵਪਾਰੀ ਅਨੀਸ਼ ਅਹਿਮਦ ਉਰਫ ਨੀਟੂ ਨੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਦ ਉਹ ਮਿਤੀ 05 ਅਤੇ 06 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਕੈਟਰ ਦੇ ਡਰਾਇਵਰ ਸੁਖਵਿੰਦਰ ਸਿੰਘ ਉਰਫ ਕਾਲਾ ਨਾਲ ਬੱਸਾ ਪਠਾਣਾ ਤੋ ਮੱਝਾ ਵੇਚ ਕੇ 08 ਲੱਖ ਰੁਪਏ ਲੈ ਕੇ ਫਰੀਦਕੋਟ ਵਾਪਿਸ ਆ ਰਿਹਾ ਸੀ ਤਾਂ ਜਿਸ ਦੋਰਾਨ ਅਨੀਸ਼ ਕੁਮਾਰ ਉਹ ਪੈਸਿਆ ਵਾਲਾ ਬੈਗ ਆਪਣੇ ਸਿਰ ਹੇਠ ਰੱਖ ਕੇ ਸੋ ਗਿਆ ਸੀ। ਪ੍ਰੰਤੂ ਸੁਖਵਿੰਦਰ ਸਿੰਘ ਜਦ ਅਚਾਨਕ ਉਸਦੇ ਸਿਰ ਥੱਲੇ ਪਏ ਬੈਗ ਨੂੰ ਖਿੱਚਣ ਦੀ ਕੋਸ਼ਿਸ਼ ਤਾ ਉਸ ਦੀ ਨੀਦ ਖੁੱਲ ਗਈ। ਜਿਸ ਨੂੰ ਪਤਾ ਲੱਗਾ ਕਿ ਉਹ ਪਿੱਪਲੀ ਪਿੰਡ ਆ ਗਏ ਹਨ। ਜਿਸ ਬਾਰੇ ਸੁਖਵਿੰਦਰ ਸਿੰਘ ਨੂੰ ਪੁੱਛਣ ਤੇ ਉਸਨੇ ਗੱਡੀ ਸਾਈਡ ਤੇ ਰੋਕ ਦਿੱਤੀ ਅਤੇ ਸਿਰ ਵਿੱਚ ਪਾਨਾ ਮਾਰ ਕੇ ਪੈਸਿਆ ਵਾਲਾ ਬੈਗ ਚੋਰੀ ਕਰਕੇ ਗੱਡੀ ਮੌਕਾ ਪਰ ਛੱਡ ਕੇ ਭੱਜ ਗਿਆ। ਜਿਸ ਦੀ ਸੂਚਨਾ ਮਿਲਣ ਤੇ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 92 ਮਿਤੀ 06.04.2026 ਅਧੀਨ ਧਾਰਾ 303(2) ਬੀ.ਐਨ.ਐਸ ਦਰਜ ਰਜਿਸਟਰ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਪੁਲਿਸ ਟੀਮਾਂ ਵੱਲੋਂ ਟੈਕਨੀਕਲ ਇਨਪੁਟ ਅਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਦੋਸ਼ੀ ਸੁਖਵਿੰਦਰ ਸਿੰਘ ਉਰਫ ਕਾਲਾ ਨੂੰ ਮਿਤੀ 08 ਅਪ੍ਰੈਲ ਨੂੰ ਟਹਿਣਾ ਬੱਸ ਅੱਡੇ ਦੇ ਨੇੜੇ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਕਿਸੇ ਪਾਸੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਟੀਮਾ ਵੱਲੋ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਦੋਸ਼ੀ ਸੁਖਵਿੰਦਰ ਸਿੰਘ ਉਰਫ ਕਾਲਾ ਦੀ ਨਿਸ਼ਾਨਦੇਹੀ ਪਰ 98,500/- ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।





