ਬੀਕੇਯੂ ਉਗਰਾਹਾਂ ਬਲਾਕ ਜੈਤੋ ਵੱਲੋਂ ਖਨੋਰੀ ਬਾਰਡਰ ‘ਤੇ ਚੱਲ ਰਹੇ ਮਰਨ ਵਰਤ ਅਤੇ ਹੱਕੀ ਮੰਗਾਂ ਦੇ ਸਮਰਥਨ ‘ਚ ਕੱਢਿਆ ਰੋਸ਼ ਮਾਰਚ 

Spread the love

 ਬਾਜਾਖਾਨਾ, 18 ਦਸੰਬਰ (ਅਵਤਾਰ ਸਿੰਘ ਮੱਲਾ) : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਕਰੀਬ 8-9 ਮਹੀਨਿਆਂ ਤੋਂ ਚੱਲ ਰਹੇ ਧਰਨੇ ਅਤੇ ਹੁਣ ਭੁੱਖ ਹੜਤਾਲ ਦੇ ਵਿੱਚ ਬਦਲਣ ਦੇ ਨਾਲ ਭਰਾਤਰੀ ਜਥੇਬੰਦੀਆਂ ਵੱਲੋਂ ਆਪੋ-ਆਪਣੇ ਸਾਥੀਆਂ ਨਾਲ ਵੱਖੋ ਵੱਖਰੇ ਤਰੀਕੇ ਨਾਲ ਸਮਰਥਨ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਪੱਧਰ ਤੇ ਰੋਸ਼ ਮਾਰਚ ਕੱਢਿਆ ਗਿਆ। ਇਸ ਤਰ੍ਹਾਂ ਬੀਕੇਯੂ ਉਗਰਾਹਾਂ ਦੇ ਬਲਾਕ ਜੈਤੋ ਵੱਲੋਂ ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਜਗਜੀਤ ਸਿੰਘ ਜੈਤੋ ਦੀ ਅਗਵਾਈ ਵਿੱਚ ਸਮਰਥਨ ਦਿੰਦੇ ਹੋਏ ਮੋਟਰਸਾਈਕਲਾਂ ‘ਤੇ ਵਾੜਾ ਭਾਈਕਾ, ਰੋਮਾਣਾ ਅਜੀਤ ਸਿੰਘ, ਘਣੀਆਂ, ਮੱਲਾ, ਲੰਭਵਾਲੀ, ਜੈਤੋ, ਸੇਢੇਵਾਲਾ ਅਤੇ ਬਲਾਕ ਦੇ ਹੋਰ ਵੱਖ-ਵੱਖ ਪਿੰਡਾਂ ਵਿੱਚ ਮੋਟਰਸਾਈਕਲਾਂ ‘ਤੇ ਰੋਸ਼ ਪ੍ਰਦਰਸਨ ਕੀਤਾ ਗਿਆ। ਇਸ ਰੋਸ਼ ਮਾਰਚ ਦੌਰਾਨ ਸੈਂਕੜੇ ਕਿਸਾਨਾਂ ਵੱਲੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਸਮਰਥਨ ਵਿੱਚ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਅਤੇ ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਜਗਜੀਤ ਸਿੰਘ ਜੈਤੋ ਨੇ ਦੱਸਿਆ ਕਿ ਦਿੱਲੀ ਦੇ ਬਾਰਡਰ ਤੇ ਲੱਗੇ ਧਰਨਿਆਂ ਦੌਰਾਨ ਕਿਸਾਨਾਂ ਨਾਲ ਐਮ.ਐਸ.ਪੀ ਅਤੇ ਹੋਰ ਮੰਗਾਂ ਮੰਨਣ ਉਪਰੰਤ ਕਰੀਬ ਤਿੰਨ ਸਾਲਾਂ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਨਾਲ ਲਿਖਤੀ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈ। ਜਿਸ ਦੇ ਵਿਰੋਧ ਵਿੱਚ ਕਰੀਬ 9 ਮਹੀਨਿਆਂ ਤੋਂ ਖਨੌਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਰੋਸ਼ ਧਰਨਾ ਨੇ ਮਜਬੂਰੀ ਵੱਸ ਮਰਨ ਵਰਤ ਦਾ ਰੂਪ ਧਾਰਨ ਕਰ ਲਿਆ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਤੋਂ ਮੁੱਖ ਮੋੜ ਕੇ ਬੈਠ ਗਈ ਹੈ ਅਤੇ ਮਰਨ ਵਰਤ ਦੇ 20 ਦਿਨ ਬੀਤ ਜਾਣ ਤੇ ਵੀ ਕਿਸੇ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਇਸ ਮਰਨ ਵਰਤ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਤਾਂ

ਜੋ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜਸਪ੍ਰੀਤ ਸਿੰਘ ਜਿਲ੍ਹਾ ਆਗੂ, ਰਣਜੀਤ ਸਿੰਘ ਪ੍ਰਧਾਨ ਇਕਾਈ ਮੱਲਾ, ਗੁਰਲਾਲ ਸਿੰਘ ਬਲਾਕ ਆਗੂ, ਗੁਰਮੇਲ ਸਿੰਘ ਖਜਾਨਚੀ ਮੱਲਾ, ਕੇਵਲ ਸਿੰਘ, ਗੁਰਚਰਨ ਸਿੰਘ ਗੌਂਦਾਰਾ, ਤਰਸੇਮ ਸਿੰਘ ਰਣ ਸਿੰਘ ਵਾਲਾ, ਸ਼ੇਰ ਸਿੰਘ ਵਾੜਾ ਭਾਈਕਾ, ਨਛੱਤਰ ਸਿੰਘ ਘਣੀਆਂ, ਜਗਜੀਤ ਸਿੰਘ ਲੰਭਵਾਲੀ, ਸੁਖਪ੍ਰੀਤ ਸਿੰਘ ਜੈਤੋ, ਪਵਨਦੀਪ ਸਿੰਘ ਝੱਖੜ ਵਾਲਾ, ਜਸਵਿੰਦਰ ਸਿੰਘ ਸੇਢੇਵਾਲਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਨੌਜਵਾਨ ਹਾਜ਼ਰ ਸਨ।

  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *