ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਨਾਨਕਸਰ ਦੇ ਸੰਤਾਂ ਵਿਚਕਾਰ ਚੱਲ ਰਿਹਾ ਵਿਵਾਦ ਹੋਇਆ ਨਰਮ

Spread the love

 ਜਗਰਾਉਂ 9 ਦਸੰਬਰ (ਜਸਵਿੰਦਰ ਸਿੰਘ ਡਾਂਗੀਆ) ਨਾਨਕਸਰ ਸੰਪਰਦਾਇ ਦੇ ਸੰਤਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਵਿਚਕਾਰ ਚੱਲ ਰਿਹਾ ਵਿਵਾਦ ਥੰਮ ਗਿਆ। ਸੋਸ਼ਲ ਮੀਡੀਆ ਤੇ ਅੰਮ੍ਰਿਤਪਾਲ ਸਿੰਘ ਮਹਿਰੋ ਲਾਈਵ ਹੋਏ ਅਤੇ ਕਿਹਾ ਕਿ ਲਗਭਗ ਇੱਕ ਮਹੀਨਾ ਪਹਿਲਾਂ ਇੱਕ ਸਿੱਖ ਬੀਬੀ ਨੇ ਸੰਤ ਬਾਬਾ ਲੱਖਾ ਸਿੰਘ ਤੇ ਗੰਭੀਰ ਦੋਸ਼ ਲਗਾਏ ਉਹਨਾਂ ਕਿਹਾ ਕਿ ਇਹ ਦੋਸ਼ ਮੈਂ ਨਹੀਂ ਲਗਾਏ ਸਗੋਂ ਉਸ ਬੀਬੀ ਨੇ ਲਗਾਏ ਹਨ। ਉਹਨਾਂ ਕਿਹਾ ਕਿ ਬੀਬੀ ਦੇ ਲਗਾਏ ਦੋਸ਼ਾਂ ਸਬੰਧੀ ਉਨਾਂ ਨੇ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ। ਪੜਤਾਲ ਦੌਰਾਨ ਇਸ ਗੱਲ ਵਿੱਚ ਕੋਈ ਸੱਚਾਈ ਨਹੀਂ ਮਿਲੀ। ਉਹਨਾਂ ਕਿਹਾ ਕਿ ਜੇਕਰ ਨਾਨਕਸਰ ਨਾਲ ਜੁੜੀ ਸੰਗਤ ਦੇ ਹਿਰਦੇ ਨੂੰ ਠੇਸ ਪਹੁੰਚੀ ਹੈ ਤਾਂ ਇਸ ਗੱਲ ਲਈ ਉਹ ਮਾਫੀ ਮੰਗਦੇ ਹਨ। ਉਹਨਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਗੁਰੂ ਘਰ ਵਿੱਚ ਕੋਈ ਗਲਤ ਕੰਮ ਕਰਦਾ ਹੈ ਅਤੇ ਉਸ ਦੀ ਸ਼ਿਕਾਇਤ ਉਹਨਾਂ ਨੂੰ ਮਿਲਦੀ ਹੈ ਉਸ ਖਿਲਾਫ ਕਾਰਵਾਈ ਕਰਨ ਵਿੱਚ ਉਹ ਪਿੱਛੇ ਨਹੀਂ ਹਟਣਗੇ।

 ਲਾਈਵ ਹੋ ਕੇ ਕੀ ਕਿਹਾ ਬਾਬੇ ਲੱਖੇ ਨੇ

ਸੰਤ ਬਾਬਾ ਲੱਖਾ ਸਿੰਘ ਸੋਸ਼ਲ ਮੀਡੀਆ ਤੇ ਲਾਈਵ ਹੋਏ ਅਤੇ ਉਹਨਾਂ ਨੇ ਗੁਰਦੁਆਰਾ ਚਰਨ ਘਾਟ ਦੇ ਸੰਤ ਵੱਲੋਂ ਜੋ ਕੁਕਰਮ ਕੀਤਾ ਗਿਆ ਹੈ ਉਸ ਘਟਨਾ ਦੀ ਨਿੰਦਿਆ ਕੀਤੀ। ਉਹਨਾਂ ਕਿਹਾ ਕਿ ਗੁਰਦੁਆਰਾ ਨਾਨਕਸਰ ਚਰਨ ਘਾਟ ਦੀ ਨਾਨਕਸਰ ਸੰਪਰਦਾਇ ਨਾਲ ਕੋਈ ਸੰਬੰਧ ਨਹੀਂ ਹੈ। ਇਸ ਦੇ ਨਾਲ ਹੀ ਜੱਸੀ ਬਾਬੇ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਬੱਚੇ ਨਾਲ ਜੋ ਸ਼ੋਸ਼ਣ ਹੋਇਆ ਹੈ ਉਸ ਤੇ ਉਹ ਅਫਸੋਸ ਪ੍ਰਗਟ ਕਰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਉੱਪਰ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ ਉਸ ਲਈ ਉਹ ਵੱਡੇ ਪੱਧਰ ਤੇ

ਫੈਸਲੇ ਲੈਣਗੇ। ਇਸ ਦੇ ਨਾਲ ਹੀ ਭਾਈ ਅੰਮ੍ਰਿਤ ਪਾਲ ਮਹਿਰੋ ਖਿਲਾਫ ਮੁਕਦਮਾ ਦਰਜ ਕਰਨ ਦੀ ਦਿੱਤੀ ਸ਼ਿਕਾਇਤ ਤੇ ਉਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਭਾਈ ਮਹਿਰੋ ਖਿਲਾਫ ਕੋਈ ਕਾਰਵਾਈ ਨਾ ਕਰੇ ਇਸ ਗੱਲ ਦੀ ਅਪੀਲ ਕਰਦੇ ਹਨ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *