ਭਾਕਿਯੂ ਉਗਰਾਹਾ ਵੱਲੋ ਨਥਾਣਾ ਤੋ ਭੁੱਚੋ ਮੰਡੀ ਤੱਕ ਮੋਟਰਸਾਇਕਲ ਮਾਰਚ , ਜਿਲਾ ਪੱਧਰੀ ਧਰਨੇ 23 ਨੂੰ

Spread the love

 ਬਠਿੰਡਾ , 18 ਦਸੰਬਰ  (ਰਾਮ ਸਿੰਘ ਕਲਿਆਣ) ਗੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਮੋਰਚੇ ਦੌਰਾਨ 12ਤੋ 3ਵਜੇ ਤੱਕ ਰੇਲਵੇ ਜ਼ਾਮ ਦੇ ਸੱਦੇ ਦੇ ਤਾਰਮੇਲਵੇ ਪ੍ਰੋਗਰਾਮ ਤਹਿਤ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਦੀ ਅਗਵਾਈ ਹੇਠ ਪਿੰਡ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਅਤੇ ਪ੍ਰੈਸ ਸਕੱਤਰ ਅਵਤਾਰ ਸਿੰਘ ਨੇ ਕਿਹਾ ਇਹ ਮਾਰਚ ਨਥਾਣਾ ਤੋਂ ਸ਼ੁਰੂ ਹੋ ਕੇ ਢੇਲਵਾ, ਗੰਗਾ, ਗਿੱਦੜ, ਨਾਥਪੁਰਾ, ਬੱਜੋਆਣਾ, ਭੈਣੀ, ਮਾੜੀ, ਪੂਹਲਾ, ਬੇਗਾ ਤੋਂ ਹੁੰਦਾ ਹੋਇਆ ਭੁੱਚੋ ਮੰਡੀ ਜਾਂ ਕੇ ਸਮਾਪਤ ਕੀਤਾ ਗਿਆ। ਮਾਰਚ ਦੌਰਾਨ ਬੁਲਾਰਿਆਂ ਨੇ ਵੱਖ ਵੱਖ ਥਾਵਾਂ ਤੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਗ਼ੈਰ ਰਾਜਨੀਤਕ ਮੋਰਚੇ ਦੇ ਵੱਲੋਂ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ,ਐਮ ਐਸ ਪੀ ਸਮੇਤ ਹੋਰ ਮੰਗਾਂ ਨੂੰ ਲੈਕੇ ਕੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਮੋਰਚੇ ਲਾਏ ਹੋਏ ਹਨ ਅਤੇ ਦਿੱਲੀ ਵੱਲ ਵਧਣ ਤੇ ਸੰਘਰਸ਼ ਕਰ ਰਹੇ ਲੋਕਾਂ ਤੇ ਗੋਲੀਆਂ, ਡਾਂਗਾਂ ਅਤੇ ਅੱਥਰੂ ਗੈਸ ਸਮੇਤ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਾਂ ਰਹੀਆਂ ਹਨ।ਜਿਸ ਤੋਂ ਮੋਦੀ ਹਕੂਮਤ ਦਾ ਇੱਕ ਵਾਰੀ ਚਿਹਰਾ ਹੋਰ ਨੰਗਾ ਹੋ ਗਿਆ ਹੈ ਕਿ ਉਹ ਲੋਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।ਜਿਸ ਦਾ ਸਰਕਾਰੀ ਦਮਨ ਦਾ ਵਿਰੋਧ ਕਰਦੇ ਹੋਏ ਅਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਹਮਾਇਤ ਦੇ ਵਿੱਚ ਉਹਨਾਂ ਨਾਲ਼ ਤਾਲ ਮਾਲ ਬਿਠਾਉਂਦੇ ਹੋਏ ਜੋਂ ਗੈਰ ਰਾਜਨੀਤਕ ਮੋਰਚੇ ਵੱਲੋਂ ਰੇਲਵੇ ਦਾ ਤਿੰਨ ਘੰਟੇ ਦੇ ਜਾਮ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਦੀ ਹਮਾਇਤ ਵਿੱਚ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਅਤੇ ਜਗਜੀਤ ਸਿੰਘ ਡੱਲੇਵਾਲ ਜੋਂ ਮਰਨ ਵਰਤ ਤੇ ਬੈਠੇ ਹਨ ਤਰੁੰਤ ਉਹਨਾਂ ਵੱਲ ਧਿਆਨ ਦੇਵੇ। ਬਲਾਕ ਦੇ ਮੀਤ ਪ੍ਰਧਾਨ ਲਖਵੀਰ ਸਿੰਘ ਨੇ ਸੰਬੋਧਨ ਕਿਹਾ ਕਿ ਜਦੋਂ ਐੱਸ ਕੇ ਐੱਮ ਦੇ

ਸੱਦੇ ਤਹਿਤ ਕੇਂਦਰੀ ਖੇਤੀ ਮੰਡੀਕਰਨ ਖਰੜੇ ਵਿਰੁੱਧ ਅਤੇ ਐੱਮ ਐੱਸ ਪੀ ਦੀ ਕਨੂੰਨੀ ਗਰੰਟੀ ਸਮੇਤ ਦਿੱਲੀ ਘੋਲ ਦੀਆਂ ਬਕਾਇਆ ਮੰਗਾਂ ਨੂੰ ਲੈਕੇ 23 ਦਸੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ਤੇ ਇੱਕ ਦਿਨ ਦੇ ਧਰਨੇ ਦਿੱਤੇ ਜਾਣਗੇ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *