ਮਜ੍ਹਬੀ ਸਿੱਖਾਂ ਦੀ ਸਿਰਮੌਰ ਸੰਸਥਾ ਬਣ ਕੇ ਉੱਭਰ ਰਿਹਾ “ ਦਸ਼ਮੇਸ਼ ਫੌਜ ਰੰਘਰੇਟਾ ਦਲ ”

Spread the love
ਪਿੰਡ-ਪਿੰਡ ਜਾ ਕੇ ਕੀਤਾ ਜਾ ਰਿਹਾ ਜਥੇਬੰਦੀ ਦਾ ਪ੍ਰਸਾਰ
 ਸ੍ਰੀ ਗੋਇੰਦਵਾਲ ਸਾਹਿਬ ਤੋ ਕਰਨੈਲ ਸਿੰਘ ਰਿੰਕੂ
ਰਾਸ਼ਨ ਦੇ ਲਾਰੇ ਤੇ ਧਰਮ ਦੇ ਜੈਕਾਰੇ ਹੁਣ ਨਹੀਂ ਭਰਮਾ ਸਕਣਗੇ ਮਜ੍ਹਬੀ ਸਿੱਖ ਸਮਾਜ ਨੂੰ- ਚੇਅਰਮੈਨ ਗੁਰਦਿਆਲ ਸਿੰਘ, ਪੰਜਾਬ ਪ੍ਰਧਾਨ ਮਨਦੀਪ ਸਿੰਘ ਰਾਜਨ ਤਰਨਤਾਰਨ ਆਲ ਇੰਡੀਆ ਦਸ਼ਮੇਸ਼ ਫੌਜ ਰੰਘਰੇਟਾ ਦਲ ਰਜਿ. ਦੀ ਅਹਿਮ ਮੀਟਿੰਗ ਕਸਬਾ ਖੇਮਕਰਨ ਦੇ ਪਿੰਡ ਲਾਖਣਾ ਵਿਖੇ ਸਰਪੰਚ ਕੁਲਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਚੇਅਰਮੈਨ ਗੁਰਦਿਆਲ ਸਿੰਘ, ਪੰਜਾਬ ਪ੍ਰਧਾਨ ਮਨਦੀਪ ਸਿੰਘ ਰਾਜਨ ਜਥੇਬੰਦੀ ਦੇ ਅਹੁਦੇਦਾਰਾਂ ਜਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਚੂੰਘ, ਹਲਕਾ ਪੱਟੀ ਇੰਚਾਰਜ਼ ਤਰਸੇਮ ਸਿੰਘ ਚੂਸਲੇਵੜ੍ਹ, ਭੁਪਿੰਦਰ ਸਿੰਘ ਧਾਲੀਵਾਲ ਨਾਲ ਉਚੇਚੇ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਪਿੰਡ ਲਾਖਣਾ ਵਿਚ ਜਥੇਬੰਦੀ ਦੀ ਗਿਆਰਾਂ ਮੈਂਬਰੀ ਕਮੇਟੀ ਗਠਿਤ ਕੀਤੀ ਗਈ। ਮੀਟਿੰਗ ਨੂੰ ਸਾਂਝੇ ਤੌਰ ਤੇ ਸੰਬੋਧਨ ਕਰਦਿਆਂ ਚੇਅਰਮੈਨ ਗੁਰਦਿਆਲ ਸਿੰਘ ਅਤੇ ਪੰਜਾਬ ਪ੍ਰਧਾਨ ਮਨਦੀਪ ਸਿੰਘ ਰਾਜਨ ਨੇ ਕਿਹਾ ਕਿ ਜਿਹੜੀ ਕੌਮ ਨੂੰ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਪਣੇ ਗਲ਼ ਨਾਲ ਲਾ ਕੇ ਗੁਰੂ ਕੇ ਬੇਟੇ ਹੋਣ ਦਾ ਮਾਣ ਬਖਸ਼ਿਆ ਹੈ ਉਸ ਮਜ੍ਹਬੀ ਸਿੱਖ ਕੌਮ ਨੂੰ ਲੀਡਰਾਂ ਵੱਲੋਂ ਧਰਮ ਦੇ ਜੈਕਾਰਿਆ ਅਤੇ ਰਾਸ਼ਨ ਦੇ ਲਾਰਿਆਂ ਨਾਲ ਭਰਮਾ ਕੇ ਲੁੱਟਿਆ ਅਤੇ ਕੁੱਟਿਆ ਗਿਆ ਹੈ। ਪਰ ਹੁਣ ਮਜ੍ਹਬੀ ਸਿੱਖ ਜਾਗਰੂਕ ਹੋ ਚੁੱਕੇ ਹਨ ਅਤੇ ਆਪਣੇ ਭਲੇ ਬੁਰੇ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਲੀਡਰਾਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਆਲ ਇੰਡੀਆ ਦਸ਼ਮੇਸ਼ ਫੌਜ ਰੰਘਰੇਟਾ ਦਲ ਰਜਿ. ਮਜ਼੍ਹਬੀ ਸਿੱਖਾਂ ਦੀ ਸਿਰਮੌਰ ਸੰਸਥਾ ਬਣ ਕੇ ਉੱਭਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਵੱਲੋਂ ਆਪਣੇ ਭਾਈਚਾਰੇ ਨੂੰ ਲਾਮਬੰਦ ਕਰਕੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਮਜ੍ਹਬੀ ਸਿੱਖ ਸਮਾਜ ਦੇ ਅਗਾਂਹ ਵਧੂ ਸੋਚ ਵਾਲੇ ਨੌਜਵਾਨ ਵੀਰਾਂ ਨੂੰ ਜਥੇਬੰਦੀ ਨਾਲ ਜੁੜਨ ਦੀ ਅਪੀਲ ਕੀਤੀ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *