ਰਾਜ ਪੱਧਰੀ ਗਤਕਾ ਮੁਕਾਬਲਿਆਂ ‘ਚ ਕੁਰਾਲੀ ਦੀ ਖਾਲਸਾ ਅਕਾਲ ਪੁਰਖ ਕੀ ਫੌਜ਼ ਨੇ ਪਹਿਲਾ ਸਥਾਨ ਕੀਤਾ ਹਾਸਿਲ

Spread the love
 ਨਿਊ ਚੰਡੀਗੜ੍ਹ, 31 ਮਾਰਚ (ਬਜੀਦਪੁਰ) = ਜਿਲਾ ਪਟਿਆਲਾ ਦੇ ਕਸਬਾ ਸਨੌਰ ਵਿਖੇ ਕਰਵਾਏ ਗਏ ਰਾਜ ਪੱਧਰੀ ‘ਵਿਰਸਾ ਸੰਭਾਲ ਗਤਕਾ ਮੁਕਾਬਲਿਆਂ’ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ ਚੋਟੀ ਦੀਆਂ 10 ਟੀਮਾਂ ਵਿਚਕਾਰ ਫ਼ਸਵੇਂ ਮੁਕਾਬਲੇ ਹੋਏ। ਇਸ ਕਠਿਨ ਟੱਕਰ ਵਿੱਚ ਕੁਰਾਲੀ ਦੀ ਪ੍ਰਸਿੱਧ ਖਾਲਸਾ ਅਕਾਲ ਪੁਰਖ ਕੀ ਫੌਜ਼ ਗਤਕਾ ਅਖਾੜਾ ਦੀ ਸੀਨੀਅਰ ਟੀਮ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸ਼ਹਿਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਗਤਕੇ ਦੀਆਂ ਵੱਖ-ਵੱਖ ਵਿਦਿਆਵਾਂ ਜਿਵੇ ਆਪਣੀ ਫੁਰਤੀ, ਦਲੇਰੀ ਅਤੇ ਤਕਨੀਕੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਕਜੁਟਤਾ, ਅਨੁਸ਼ਾਸਨ ਅਤੇ ਰਵਾਇਤੀ ਸਿੱਖ ਮਾਰਸ਼ਲ ਆਰਟ ਪ੍ਰਤੀ ਸਮਰਪਣ ਨੇ ਜੱਜਾਂ ਅਤੇ ਦਰਸ਼ਕਾਂ ਨੂੰ ਮੋਹ ਲਿਆ। ਇਸ ਕਾਮਯਾਬੀ ਦੇ ਪਿੱਛੇ ਟੀਮ ਦੇ ਸੀਨੀਅਰ ਕੋਚ ਅਤੇ ਉਸਤਾਦ ਹਰਮਨਜੋਤ ਸਿੰਘ, ਰਘੁਬੀਰ ਸਿੰਘ ਅਤੇ ਰਾਜਵੀਰ ਸਿੰਘ ਦੀ ਦਿਨ-ਰਾਤ ਦੀ ਮਿਹਨਤ ਅਤੇ ਸਿਖਲਾਈ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕੋਚਾਂ ਨੇ ਕਿਹਾ ਕਿ ਗਤਕਾ ਸਿਰਫ਼ ਇੱਕ ਖੇਡ ਨਹੀਂ, ਸਗੋਂ ਸਿੱਖ ਵਿਰਸੇ ਅਤੇ ਸੰਸਕ੍ਰਿਤੀ ਦਾ ਅਹਿਮ ਹਿੱਸਾ ਹੈ, ਜਿਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਟੀਮ ਵਿੱਚ ਸ਼ਾਮਲ ਨੌਜਵਾਨ ਖਿਡਾਰੀਆਂ ਨੇ ਵੀ ਆਪਣੀ ਜਿੱਤ ਦਾ ਸੇਹਰਾ ਆਪਣੇ ਕੋਚਾਂ ਅਤੇ ਮਾਪਿਆਂ ਨੂੰ ਦਿੰਦਿਆਂ ਕਿਹਾ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ ਅਤੇ ਨੈਸ਼ਨਲ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸਿੱਖ ਕੌਮ ਦੀ ਇਸ ਮਹਾਨ ਖੇਡ ਨੂੰ ਪ੍ਰਫੁਲਤ ਕਰਦੇ ਰਹਿਣਗੇ । ਇਸ ਮੌਕੇ ਜਗਦੀਸ਼ ਸਿੰਘ (ਕੈਨੇਡਾ), ਪਰਵਿੰਦਰ ਕੌਰ (ਕੈਨੇਡਾ), ਗੁਰਪ੍ਰੀਤ ਸਿੰਘ ਪ੍ਰਿੰਸ, ਸਰਬਜੀਤ ਸਿੰਘ ਖਰੜ, ਅੰਮ੍ਰਿਤਪਾਲ ਸਿੰਘ ਖਰੜ ਅਤੇ ਤਲਵਿੰਦਰ ਸਿੰਘ ਵੱਲੋਂ ਟੀਮ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਟੀਮ ਦੀ ਨਹੀਂ, ਸਗੋਂ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਵਿਸਾਖੀ ਦੇ ਪਵਿੱਤਰ ਮੌਕੇ ‘ਤੇ 14 ਅਪ੍ਰੈਲ ਨੂੰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਨੈਸ਼ਨਲ ਪੱਧਰੀ ਗਤਕਾ ਮੁਕਾਬਲੇ ਕਰਵਾਏ ਜਾਣਗੇ। ਇਸ ਸਮਾਗਮ ਦੌਰਾਨ ਇਸ ਜੇਤੂ ਟੀਮ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *