ਵਿਜੇ ਸ਼ਰਮਾ ਟਿੰਕੂ ਨੇ ਸ਼ਹੀਦ ਸੁਰਿੰਦਰ ਸਿੰਘ ਨਗਲੀਆਂ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

Spread the love

ਨਿਊ ਚੰਡੀਗੜ੍ਹ, 6 ਜੁਲਾਈ (ਬਜੀਦਪੁਰ)- ਦੇਸ਼ ਦੇ ਸਰਹੱਦੀ ਇਲਾਕਿਆਂ ਵਿੱਚ ਦੇਸ਼ ਦੀ ਰਾਖੀ ਕਰਨ ਵਾਲੇ ਸੂਬੇਦਾਰ ਮੇਜਰ ਸ਼ਹੀਦ ਸੁਰਿੰਦਰ ਸਿੰਘ ਨਗਲੀਆਂ ਜੋ ਕਿ ਪਿਛਲੇ ਦਿਨੀਂ ਇੱਕ ਹਾਦਸੇ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਇੰਚਾਰਜ ਖਰੜ ਸ੍ਰੀ ਵਿਜੈ ਸ਼ਰਮਾ ਟਿੰਕੂ ਆਪਣੇ ਸਾਥੀਆਂ ਸਮੇਤ ਉਨਾਂ ਦੇ ਗ੍ਰਹਿ ਵਿਖੇ ਪਹੁੰਚੇ। ਸ੍ਰੀ ਵਿਜੈ ਸ਼ਰਮਾ ਟਿੰਕੂ ਨੇ ਕਿਹਾ ਕਿ ਸੂਬੇਦਾਰ ਸੁਰਿੰਦਰ ਸਿੰਘ ਨਗਲੀਆਂ ਦੀ ਸ਼ਹੀਦੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਿਨਾਂ ਨੇ ਆਪਣੀ ਦੇਸ਼ ਦੀ ਰਾਖੀ ਲਈ 28 ਸਾਲ ਫੌਜ ਦੀ ਨੌਕਰੀ ਦੌਰਾਨ ਦੇਸ਼ ਦੀ ਸੇਵਾ ਕੀਤੀ। ਸ਼੍ਰੀ ਟਿੰਕੂ ਨੇ ਕਿਹਾ ਕਿ ਮੈਂ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹੋਇਆ ਉਸ ਵਿਛੜੇ ਸ਼ਹੀਦ ਫੌਜੀ ਵੀਰ ਸੁਰਿੰਦਰ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਉਥੇ ਹੀ ਪਰਿਵਾਰ ਨੂੰ ਕੋਈ ਵੀ ਮਦਦ ਹੋਵੇਗੀ ਮੈਂ ਹਮੇਸ਼ਾ ਪਰਿਵਾਰ ਨਾਲ ਖੜਾ ਹਾ। ਇਸ ਮੌਕੇ ਉਨਾਂ ਨਾਲ ਰਣਜੀਤ ਸਿੰਘ ਨਗਲੀਆਂ ਚੇਅਰਮੈਨ ਐਸੀ ਡਿਪਾਰਟਮੈਂਟ ਜ਼ਿਲਾ ਮੋਹਾਲੀ, ਮਾਤਾ ਰਣਜੀਤ ਕੌਰ , ਉਨਾਂ ਦੀ ਧਰਮ ਪਤਨੀ ਗੁਲਜਾਰ ਕੌਰ, ਗੁਰਜੀਤ ਸਿੰਘ ਖਾਲਸਾ, ਗੁਰਮੁਖ ਸਿੰਘ, ਭੁਪਿੰਦਰ ਸਿੰਘ ਸਾਬਕਾ ਪੰਚ, ਸੁਖਪਾਲ ਸਿੰਘ, ਦਵਿੰਦਰ ਸਿੰਘ, ਬਹਾਦਰ ਸਿੰਘ, ਦਲਵੀਰ ਸਿੰਘ, ਜਸਵਿੰਦਰ ਸਿੰਘ  ਸਲੀਮ ਖਾਨ ਅਤੇ ਕੁਲਦੀਪ ਸਿੰਘ  ਉਇੰਦ  ਪੀਏ  ਵਿਜੇ ਸ਼ਰਮਾ ਟਿੰਕੂ ਆਦਿ ਹਾਜ਼ਰ ਸਨ

  • Related Posts

    ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਮਨਾਇਆ ਗਿਆ ਵਿਸ਼ਵ ਜ਼ੂਨੋਟਿਕ ਦਿਵਸ

    Spread the love

    Spread the loveਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਗੁੰਮਜਾਲ ਵਿਖੇ ਵਿਸ਼ਵ ਜ਼ੂਨੋਟਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਪਸ਼ੂ…

    ਦਲਵੀਰ ਸਿੰਘ, ਗੁਰਸੇਵਕ ਸਿੰਘ ਅਤੇ ਜਗਦੀਸ਼ ਕੌਰ ਉਰਫ਼ ਨੀਟੂ ਨੂੰ ਹਮਲਾ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ ਅਦਾਲਤ ਨੇ ਵਕੀਲ ਹਰਪ੍ਰੀਤ ਸਿੰਘ ਅਤੇ ਰਾਜ ਕੁਮਾਰ ਕੁੰਡਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰ ਦਿੱਤਾ

    Spread the love

    Spread the loveਪੱਟੀ ਸਦੀਕ, 6 ਜੁਲਾਈ (ਪੱਤਰ ਪ੍ਰੇਰਕ)- ਅਬੋਹਰ ਸਬ-ਡਵੀਜ਼ਨ ਜੱਜ ਜਗਵਿੰਦਰ ਸਿੰਘ ਦੀ ਅਦਾਲਤ ਵਿੱਚ, ਵਕੀਲ ਹਰਪ੍ਰੀਤ ਸਿੰਘ ਅਤੇ ਰਾਜਕੁਮਾਰ ਕੁੰਡਲ ਨੇ ਤਿੰਨ ਮੁਲਜ਼ਮਾਂ: ਦਲਵੀਰ ਸਿੰਘ ਪੁੱਤਰ ਦਰਸ਼ਨ ਸਿੰਘ,…

    Leave a Reply

    Your email address will not be published. Required fields are marked *