ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ 8ਵੇਂ ਪੋਸ਼ਣ ਪਖਵਾੜਾ 2026” ਦੀ ਸ਼ੁਰੂਆਤ

Spread the love
ਫਰੀਦਕੋਟ, 9 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ “8ਵਾਂ ਪੋਸ਼ਣ ਪਖਵਾੜਾ” ਦੀ ਸ਼ੁਰੂਆਤ ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੋਸ਼ਣ ਪਖਵਾੜਾ ਮਿਤੀ 23 ਅਪ੍ਰੈਲ 2026 ਤੱਕ ਜਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਜਾਵੇਗਾ। ਪੋਸ਼ਣ ਪਖਵਾੜਾ ਮਨਾਉਣ ਦਾ ਮੁੱਖ ਉਦੇਸ਼ ਗਰਭਵਤੀ ਔਰਤਾ ਦੁੱਧ ਪਿਲਾਊ ਮਾਵਾਂ ਅਤੇ ਬੱਚਿਆਂ ਵਿੱਚ ਪੋਸ਼ਣ ਸੰਬੰਧੀ ਜਾਗਰੂਕਤਾ ਵਧਾਉਣਾ ਅਤੇ ਕੁਪੋਸ਼ਣ  ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਦੇ ਨਾਲ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਨਾਲ ਇੱਕ ਤੰਦਰੁਸਤ ਅਤੇ ਮਜ਼ਬੂਤ ਸਮਾਜ ਦੀ ਨੀਂਹ ਰੱਖੀ ਜਾ ਸਕਦੀ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪੋਸ਼ਣ ਜਾਗਰੂਕਤਾ ਕੈਂਪ, ਸਿਹਤ ਜਾਂਚ ਕੈਂਪ, ਸੰਤੁਲਿਤ ਆਹਾਰ ਬਾਰੇ ਜਾਣਕਾਰੀ ਸੈਸ਼ਨ ਅਤੇ ਮਾਤਾ-ਬੱਚਾ ਸਿਹਤ ਸਬੰਧੀ ਸਲਾਹ-ਮਸ਼ਵਰੇ ਆਯੋਜਿਤ ਕੀਤੇ ਜਾਣਗੇ। ਇਸ ਦੌਰਾਨ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਕਿਸ਼ੋਰੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਉੱਤੇ ਖ਼ਾਸ ਧਿਆਨ ਦਿੱਤਾ ਜਾਵੇਗਾ। ਪੋਸ਼ਣ ਪਖਵਾੜਾ ਦੌਰਾਨ ਸੰਤੁਲਿਤ ਖੁਰਾਕ ਬਾਰੇ ਜਾਗਰੂਕਤਾ, ਐਨੀਮੀਆ ਰੋਕਥਾਮ, ਸਫ਼ਾਈ ਅਤੇ ਹੱਥ ਧੋਣ ਦੀ ਮਹੱਤਤਾ, ਬੱਚਿਆਂ ਦੀ  ਗਰੋਥ ਮੌਨੀਟਰਿੰਗ, ਅਤੇ ਪੋਸ਼ਣ ਟ੍ਰੈਕਰ ਦੀ ਵਰਤੋਂ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੋਸ਼ਣ ਮੇਲੇ, ਰਸੋਈ ਪ੍ਰਦਰਸ਼ਨ (ਕੁਕਿੰਗ ਡੈਮੋ), ਘਰ-ਘਰ ਦੌਰੇ, ਸਕੂਲ ਅਤੇ ਸਮੂਹਿਕ ਮੀਟਿੰਗਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਲੋਕਾਂ ਨੂੰ ਸਥਾਨਕ ਤੌਰ ‘ਤੇ ਉਪਲਬਧ ਪੌਸ਼ਟਿਕ ਖੁਰਾਕ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਸਾਰੇ ਸਬੰਧਤ ਵਿਭਾਗਾਂ, ਆਂਗਣਵਾੜੀ ਵਰਕਰਾਂ ਅਤੇ ਹਾਜ਼ਰ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲਿਆ ਜਾਵੇ ਅਤੇ ਪੋਸ਼ਣ ਸੰਬੰਧੀ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *