ਸਵੱਛ ਭਾਰਤ ਮੁਹਿਮ ਨਾਲ ਜੁੜਨ ਦਾ ਦਿੱਤਾ ਸੱਦਾ

Spread the love

ਫਗਵਾੜਾ 6 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)ਫਗਵਾੜਾ ਸ਼ਹਿਰ ਦੀ ਸਫਾਈ ਵਿਵਸਥਾ ਦੀ ਜਾਣਕਾਰੀ ਲੈਣ ਸਬੰਧੀ ਫੀਡਬੈਕ ਮੀਟਿੰਗ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਹੋਈ। ਇਸ ਦੀ ਪ੍ਰਧਾਨਗੀ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਅਸ਼ੀਸ਼ ਬਾਂਸਲ ਨੇ ਕੀਤੀ। ਮੀਟਿੰਗ ਵਿਚ ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ, ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਸ਼ਵਾਮਿੱਤਰ ਸ਼ਰਮਾ ਅਤੇ ਏਕ ਕੋਸ਼ਿਸ਼ ਸੰਸਥਾ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਸਹਾਇਕ ਕਮਿਸ਼ਨਰ ਅਸ਼ੀਸ਼ ਬਾਂਸਲ ਨੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਕੰਮਕਾਜ ਅਤੇ ਬਿਲਡਿੰਗ ਬਾਰੇ ਜਾਣਕਾਰੀ ਹਾਸਲ ਕਰਨ ਉਪਰੰਤ ਮੈਂਬਰਾਂ ਵਲੋਂ ਸੀਨੀਅਰ ਸਿਟੀਜ਼ਨ ਸੈਂਟਰ ਦੇ ਵਿਸਥਾਰ ਸਬੰਧੀ ਅਪੀਲ ਬਾਰੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨ ਨੂੰ ਵੀ ਸਵੱਛ ਭਾਰਤ ਮੁਹਿਮ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਸਵੱਛ ਭਾਰਤ ਮਿਸ਼ਨ ਦੇ ਆਈ.ਈ.ਸੀ.ਸੀ. ਐਕਸਪਰਟ ਪੂਜਾ ਸ਼ਰਮਾ, ਸੁਨੀਤਾ ਸ਼ਰਮਾ ਅਤੇ ਆਸ਼ਾ ਨੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਸਵੱਛਤਾ ਸਰਵੇਖਣ 2024 ਬਾਰੇ ਵਿਸਥਾਰ ਨਾਲ ਦੱਸਿਆ।ਇਸ ਤਹਿਤ ਆਨਲਾਈਨ 10 ਸੁਆਲ ਪੁੱਛੇ ਜਾਂਦੇ ਹਨ। ਹਾਜ਼ਰੀਨ ਨੇ ਆਪੋ-ਆਪਣੇ ਸੁਝਾਅ ਦਿੱਤੇ ਗਏ। ਮੀਟਿੰਗ ਦੌਰਾਨ ਡਸਟਬਿਨ ਅਤੇ ਕੱਪੜੇ ਦੇ ਥੈਲੇ ਭੇਟ ਕਰਦਿਆਂ ਪਲਾਸਟਿਕ ਦੀ ਵਰਤੋਂ ਨਾ ਕਰਨ ਤੇ ਗਿੱਲਾ ਤੇ ਸੁੱਕਾ ਕੂੜਾ ਵੱਖਰਾ ਇਕੱਠਾ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਨਗਰ ਨਿਗਮ ਫਗਵਾੜਾ ਦੇ ਸੈਨੇਟਰੀ ਇੰਸਪੈਕਟਰ ਹੀਤੇਸ਼ ਸ਼ਰਮਾ ਤੋਂ ਇਲਾਵਾ ਮੋਹਨ ਲਾਲ ਤਨੇਜਾ, ਮਨੀਸ਼ ਕਨੌਜੀਆ, ਰਾਮ ਲੁਭਾਇਆ, ਬਲਦੇਵ ਸ਼ਰਮਾ, ਸੁਭਾਸ਼ ਗੋਗਨਾ, ਸੁਧਾ ਬੇਦੀ, ਸੁਰਿੰਦਰ ਪਾਲ ਸਕੱਤਰ ਸਮੇਤ ਵਾਰਡ ਵਾਸੀ ਹਾਜ਼ਰ ਸਨ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *