ਅਕਰਸਿਤ ਬੇਹਰਾ ਨੇ ਸੀ ਬੀ ਐਸ ਈ ਨੈਸ਼ਨਲ ਅਥਲੈਟਿਕ ਮੀਟ ਲਈ ਕੀਤਾ ਕੁਆਲੀਫਾਈ

Spread the love
ਕਪੂਰਥਲਾ, 11 ਅਗਸਤ ( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਅਕਸ਼ਿਤ ਬੇਹਰਾ ਨੇ ਸੀ ਬੀ ਐਸ ਈ ਕਲਸਟਰ 18 ਅਥਲੈਟਿਕ ਮੀਟ ਅੰਡਰ 14 ਵਿੱਚ ਸੋ ਮੀਟਰ ਦੋੜ ਅਤੇ ਲੋਂਗ ਜੰਪ ਵਿੱਚ ਦੂਜਾ ਸਥਾਨ ਹਾਸਲ ਕੀਤਾ ਅਤੇ ਸੀ ਬੀ ਐਸ ਈ ਨੈਸ਼ਨਲ ਅਥਲੈਟਿਕ ਮੀਟ ਲਈ ਕੁਆਲੀਫਾਈ ਕਰਕੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ l  ਸਕੂਲ ਦੀ  ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਨੇ ਹੋਣਹਾਰ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿਚ ਬਹੁਤ ਮਹੱਤਵ ਹੈ l ਉਹਨਾਂ ਕਿਹਾ ਕਿ ਖੇਡਾਂ ਵਿਚ ਪ੍ਰਾਪਤੀਆਂ ਬੱਚਿਆਂ ਤੇ ਕੋਚ ਦੀ ਮਿਹਨਤ ਦਾ ਨਤੀਜਾ ਹੈ l ਇਸ ਮੌਕੇ ਅਕਸ਼ਿਤ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ l ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਵਿਦਿਆਰਥੀ, ਉਹਨਾਂ ਦੇ ਕੋਚ ਅਤੇ ਸਮੂਹ ਸਟਾਫ ਨੂੰ ਇਸ ਉਪਲਬਧੀ ਤੇ ਵਧਾਈ ਦਿੱਤੀ l
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *