ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸਰਪੰਚ ਤੇਜਿੰਦਰ ਸਿੰਘ ਜੱਸੋਮਾਜਰਾ ਸਾਥੀਆਂ ਸਮੇਤ ਜੱਸੀ ਸੋਹੀਆ ਦੀ ਅਗਵਾਈ ਵਿਚ ‘ਆਪ’ ਵਿੱਚ ਸ਼ਾਮਲ

Spread the love
ਭਾਦਸੋਂ, 8 ਅਗਸਤ ( ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਹਲਕੇ ਦੇ ਪਿੰਡ ਜੱਸੋਮਾਜਰਾ ਵਿਖੇ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ।ਇਸੇ ਦੌਰਾਨ ਆਮ ਆਦਮੀ ਪਾਰਟੀ ਲਈ ਉਸ ਸਮੇਂ ਸਿਆਸੀ ਮਾਹੌਲ ਹੋਰ ਮਜ਼ਬੂਤ ਹੋਇਆ ਜਦੋਂ ਪਿੰਡ ਜੱਸੋਮਾਜਰਾ ਦੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਜੱਸੋਮਾਜਰਾ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਜੱਸੋਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ।ਇਸ ਮੌਕੇ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਸਾਬਕਾ ਸਰਪੰਚ ਤੇਜਿੰਦਰ ਸਿੰਘ ਜੱਸੋਮਾਜਰਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਨੀਟੂ ਸ਼ਰਮਾ ਚੇਅਰਮੈਨ ਬ੍ਰਾਹਮਣ ਵੈਲਫੇਅਰ ਬੋਰਡ ਹਲਕਾ ਨਾਭਾ, ਹਰਜਿੰਦਰ ਸਿੰਘ ਪੋਪਲ, ਰਾਜ ਕੁਮਾਰ ਰਾਜੀ, ਅਲਦੀਪ ਕੁਮਾਰ, ਹਰਮੇਸ਼ ਸਿੰਘ, ਸਾਬਕਾ ਟਰੱਕ ਯੂਨੀਅਨ ਪ੍ਰਧਾਨ ਸੁੱਖ ਚਾਸਵਾਲ, ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਕਮਲ ਭਾਦਸੋਂ, ਜਤਿੰਦਰ ਸਿੰਘ ਕਕਰਾਲਾ, ਸਰਪੰਚ ਹਰਿੰਦਰ ਸਿੰਘ ਭੜੀ ਪਨੈਚਾ, ਇਕਬਾਲ ਮੁਹੰਮਦ ਚੇਅਰਮੈਨ ਮੁਸਲਿਮ ਵੈਲਫੇਅਰ ਬੋਰਡ ਹਲਕਾ ਨਾਭਾ, ਬਲਾਕ ਪ੍ਰਧਾਨ ਜੋਤੀ ਰਾਣੀ ਗੋਬਿੰਦਪੁਰਾ, ਬਲਾਕ ਪ੍ਰਧਾਨ ਅਮਨਦੀਪ ਕੌਰ ਰੈਸਲ, ਬੇਅੰਤ ਸਿੰਘ ਸਾਹੀਏਵਾਲ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਕੁਲਦੀਪ ਸਿੰਘ ਰਹਿਲ, ਕਰਨ ਸਿੰਘ ਜੱਸੋਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ। ਫੋਟੋ ਕੈਪਸ਼ਨ: ਚੇਅਰਮੈਨ ਜੱਸੀ ਸੋਹੀਆਂ ਵਾਲਾ ਸਾਬਕਾ ਸਰਪੰਚ ਤੇਜਿੰਦਰ ਸਿੰਘ ਜੱਸੋਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਂਦੇ ਹੋਏ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *