ਅੰਤ ਵਿੱਚ ਸ੍ਰ.ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਪਹੁੰਚੇ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਇਹ ਸੰਤ ਅਤਰ ਸਿੰਘ ਜੀ ਮਹਾਰਾਜ ਦੁਆਰਾ ਸਥਾਪਿਤ ਕੀਤਾ ਗਿਆ ਪਹਿਲਾਂ ਸਕੂਲ ਹੈ ਜਿਸ ਵਿੱਚ ਅੱਜ ਦੇ ਦੌਰ ਵਿੱਚ ਬੱਚੇ ਪੜ੍ਹ ਲਿਖ ਕੇ ਵੱਡੇ ਵੱਡੇ ਅਹੁਦਿਆਂ ‘ਤੇ ਜਾ ਬੈਠੇ ਹਨ। ਇਹਨਾਂ ਵਿਚੋਂ ਉਹ ਬੱਚੇ ਵੀ ਹਨ ਜੋ ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਸਕੂਲ ਨੂੰ ਹਰ ਪੱਖੋਂ ਆਰਥਿਕ ਮੱਦਦ ਵੀ ਦੇ ਰਹੇ ਹਨ। ਸੰਤ ਅਤਰ ਸਿੰਘ ਜੀ ਦੀ ਸੋਚ ਤੇ ਪਹਿਰਾ ਦੇ ਰਹੇ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਸ ਜਸਵੰਤ ਸਿੰਘ ਖਹਿਰਾ ਵੱਲੋਂ ਮੁਬਾਰਕਬਾਦ ਦਿੱਤੀ ਗਈ। ਇਸ ਤੋਂ ਇਲਾਵਾ ਨਗਰ ਦੀ ਪੰਚਾਇਤ ਦਾ ਵੀ ਧੰਨਵਾਦ ਕੀਤਾ ਜੋ ਹਮੇਸ਼ਾ ਹੀ ਸਕੂਲ ਨੂੰ ਸਹਿਯੋਗ ਦਿੰਦੀ ਆ ਰਹੀ ਹੈ। ਉਹਨਾਂ ਨੇ ਪਿਛਲੇ ਸੈਸ਼ਨ ਵਿੱਚ ਸਕੂਲ ਦੀਆਂ ਪ੍ਰਾਪਤੀਆਂ ਤੇ ਮਾਣ ਮਹਿਸੂਸ ਕੀਤਾ ਅਤੇ ਅਗਲੇ ਸੈਸ਼ਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਏਕਤਾ ਦੇ ਪ੍ਰਤੀਕ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਕਰਮਜੀਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ।ਇਸ ਮੌਕੇ ਸਿੰਘਦੀਦਾਰ ਸਿੰਘ,ਨਿਰਮਲ ਸਿੰਘ, ਜਗਜੀਵਨ ਕੁਮਾਰ, ਯਾਦਵਿੰਦਰ ਸਿੰਘ,ਵਰਿੰਦਰ ਸਿੰਘ, ਕਮਲਦੀਪ ਸਿੰਘ, ਲਵਨੀਸ਼ ਕੁਮਾਰ ਅਤੇ ਸਮੂਹ ਲੇਡੀਜ਼ ਸਟਾਫ਼ ਮੈਡਮ ਅੰਗਰੇਜ਼ ਕੌਰ,ਕੁਲਦੀਪ ਕੌਰ,ਜਸਪ੍ਰੀਤ ਕੌਰ, ਕਰਮਜੀਤ ਕੌਰ, ਅਮਨਦੀਪ ਕੌਰ,ਰਮਨਦੀਪ ਕੌਰ, ਮਨਿੰਦਰ ਕੌਰ ਅਤੇ ਸੰਦੀਪ ਕੌਰ ਨੇ ਬੱਚਿਆਂ ਦੀ ਅਗਵਾਈ ਕਰਦਿਆਂ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਇਆ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…