ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Spread the love
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ: ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ 2026 ਵਿੱਚ ਹੋਈ ਅਗਨੀਵੀਰ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਜਾਰੀ ਹੋ ਚੁੱਕਾ ਹੈ। ਜਿਹੜੇ ਨੌਜਵਾਨ ਲਿਖਤੀ ਪ੍ਰੀਖਿਆ ਵਿੱਚ ਸਫਲ ਰਹੇ ਹਨ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫਿਜ਼ੀਕਲ ਟੈਸਟ ਦੀ ਮੁਫ਼ਤ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਇਹ ਟ੍ਰੇਨਿੰਗ ਸੀ-ਪਾਈਟ ਅਤੇ ਭਾਰਤੀ ਫੌਜ ਦੇ ਤਜਰਬੇਕਾਰ ਸਟਾਫ਼ ਵੱਲੋਂ ਦਿੱਤੀ ਜਾ ਰਹੀ ਹੈ ਤਾਂ ਜੋ ਉਮੀਦਵਾਰ ਭਰਤੀ ਰੈਲੀ ਲਈ ਪੂਰੀ ਤਰ੍ਹਾਂ ਤਿਆਰ ਹੋ ਸਕਣ। ਉਨ੍ਹਾਂ ਕਿਹਾ ਕਿ ਅਗਨੀਵੀਰ ਆਰਮੀ ਭਰਤੀ ਰੈਲੀ 18 ਅਗਸਤ 2026 ਤੋਂ ਸ਼ੁਰੂ ਹੋਣੀ ਹੈ। ਫਿਜ਼ੀਕਲ ਟੈਸਟ ਦੀ ਤਿਆਰੀ ਲਈ ਸਮਾਂ ਘੱਟ ਹੋਣ ਕਾਰਨ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਲਾਭ ਉਠਾਉਂਦੇ ਹੋਏ ਤੁਰੰਤ ਕੈਂਪ ਵਿੱਚ ਦਾਖਲਾ ਲੈਣ। ਉਨ੍ਹਾਂ ਦੱਸਿਆ ਕਿ ਨੌਜਵਾਨ ਸਵੇਰੇ 9:00 ਵਜੇ ਤੋਂ 11:30 ਵਜੇ ਤੱਕ ਕੈਂਪ ਵਿੱਚ ਪਹੁੰਚ ਕੇ ਆਪਣਾ ਦਾਖਲਾ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਉਮੀਦਵਾਰ ਆਪਣੇ ਨਾਲ ਆਨਲਾਈਨ ਰਜਿਸਟ੍ਰੇਸ਼ਨ ਦੀ ਕਾਪੀ, ਦਸਵੀਂ ਜਮਾਤ ਦਾ ਅਸਲ ਸਰਟੀਫਿਕੇਟ ਅਤੇ ਉਸ ਦੀ ਫੋਟੋਕਾਪੀ, ਪੰਜਾਬ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ (ਜੇ ਲਾਗੂ ਹੋਵੇ), ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ (ਖਾਤਾ ਚਾਲੂ ਹੋਵੇ), ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਨਾਲ ਲਿਆਉਣ। ਉਨ੍ਹਾਂ ਦੱਸਿਆ ਕਿ ਭਰਤੀ ਲਈ ਉਮੀਦਵਾਰ ਦਾ ਕੱਦ ਘੱਟੋ-ਘੱਟ 5 ਫੁੱਟ 7 ਇੰਚ, ਛਾਤੀ ਬਿਨਾਂ ਫੁਲਾਏ 77 ਸੈਂਟੀਮੀਟਰ ਅਤੇ ਫੁਲਾਉਣ ਉਪਰੰਤ 82 ਸੈਂਟੀਮੀਟਰ ਹੋਣੀ ਚਾਹੀਦੀ ਹੈ। ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਕਿਹਾ ਕਿ ਕੈਂਪ ਦੌਰਾਨ ਰਹਿਣ ਅਤੇ ਖਾਣ ਦੀ ਪੂਰੀ ਸਹੂਲਤ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਫਿਜ਼ੀਕਲ ਟ੍ਰੇਨਿੰਗ ਲਈ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *