ਅਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਨਾਤਨ ਧਰਮ ਸਭਾ ਦਾ ਸ਼ਲਾਘਾਯੋਗ ਕਦਮ: ਕਰਨਵੀਰ ਕਟਾਰੀਆ

Spread the love
ਬਲਾਚੌਰ, 12 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਅਜ਼ਾਦੀ ਦਿਹਾੜੇ ਨੂੰ ਸਮਰਪਿਤ ਬਲਾਚੌਰ ਵਿਖੇ ਸਨਾਤਨ ਧਰਮ ਸਭਾ ਬਲਾਚੌਰ ਵੱਲੋਂ ਕੱਢੀ ਜਾ ਰਹੀ ਭਾਰਤ ਦੇ ਅਨਮੋਲ ਰਤਨ ਨਾਮਕ ਵਿਸ਼ਾਲ ਸ਼ੋਭਾ ਯਾਤਰਾ ਨੂੰ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਦੱਸਦਿਆਂ ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਵੱਲੋਂ ਸ਼ਾਨਦਾਰ ਬਿਆਨ ਜਾਰੀ ਕੀਤਾ ਗਿਆ ਹੈ। ਇਸ ਸਮਾਗਮ ਦੇ ਸਬੰਧ ਵਿੱਚ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਰਿੰਦਰ ਪਨੇਸਰ ਅਤੇ ਉਨ੍ਹਾਂ ਦੀ ਟੀਮ ਨੇ ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਸੌਂਪਿਆ।ਇਸ ਮੌਕੇ ਬਿਆਨ ਜਾਰੀ ਕਰਦਿਆਂ ਕਰਨਵੀਰ ਕਟਾਰੀਆ ਨੇ ਸਨਾਤਨ ਧਰਮ ਸਭਾ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ ਮਹਾਨ ਦਿਹਾੜੇ ਨੂੰ ਸਮਰਪਿਤ ਅਜਿਹੇ ਰਾਸ਼ਟਰੀ ਅਤੇ ਸਮਾਜਿਕ ਆਯੋਜਨ ਇਲਾਕੇ ਵਿੱਚ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਪ੍ਰਧਾਨ ਸੁਰਿੰਦਰ ਪਨੇਸਰ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਸਮੂਹ ਇਲਾਕਾ ਨਿਵਾਸੀਆਂ ਨੂੰ ਵੀ ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *