ਅਧਿਆਪਕ ਦਲ ਵੱਡੀ ਗਿਣਤੀ ਵਿੱਚ ਜੰਤਰ ਮੰਤਰ ਵਿੱਚ ਹੋਣ ਵਾਲੀ ਰੋਸ ਰੈਲੀ ਵਿੱਚ ਹੋਵੇਗਾ ਸ਼ਾਮਿਲ

Spread the love

ਕਪੂਰਥਲਾ, 21 ਅਪ੍ਰੈਲ (ਕੌੜਾ)- ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ,, ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ, ਲੈਕਚਰਾਰ ਰਜੇਸ਼ ਜੌਲੀ, ਸਰਦਾਰ ਭਜਨ ਸਿੰਘ ਮਾਨ ਤੇ ਸ਼੍ਰੀ ਰਮੇਸ਼ ਕੁਮਾਰ ਭੇਟਾਂ ਸੂਬਾਈ ਆਗੂਆਂ ਦੀ ਅਗਵਾਈ ਵਿੱਚ ਹੰਗਾਮੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਲਈ ਐਨਪੀਐਸ ਕਰਮਚਾਰੀਆਂ ਵੱਲੋਂ ਪਹਿਲੀ ਮਈ ਨੂੰ ਦਿੱਲੀ ਦੇ ਜੰਤਰ ਮੰਤਰ ਵਿੱਚ ਹੋਣ ਵਾਲੀ ਦੇਸ਼ ਵਿਆਪੀ ਰੋਸ ਰੈਲੀ ਵਿੱਚ ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਵੱਲੋਂ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਯੂਪੀਐਸ ਬਾਰੇ ਮੁਲਾਜ਼ਮ ਸਮਝਦੇ ਹਨ ਕਿ ਇਹ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਖੂਨ ਪਸੀਨੇ ਦੀ ਕਮਾਈ ਹੜੱਪਣ ਦੀ ਸਕੀਮ ਬਣਾਈ ਗਈ ਹੈ। ਇਸ ਸਕੀਮ ਨਾਲ ਮੁਲਾਜਮਾ ਦੀ ਸਮਾਜਿਕ ਸੁਰੱਖਿਆ ਯਕੀਨੀ ਨਹੀਂ ਹੁੰਦੀ ਬਲਕਿ ਉਸ ਦੇ ਪੈਸੇ ਰੱਖ ਕੇ ਉਸਦੀ ਜਮਾਂ ਰਕਮ ਤੇ ਹੀ ਵਿਆਜ ਨੂੰ ਪੈਨਸ਼ਨ ਦੇ ਰੂਪ ਵਿੱਚ ਦਿੱਤਾ ਜਾਵੇਗਾ। ਵੱਡਾ ਸਵਾਲ ਇਹ ਹੈ ਕਿ ਜੇਕਰ ਇਹ ਸਕੀਮ ਬਹੁਤ ਹੀ ਵਧੀਆ ਹੈ ਤਾਂ ਵਿਧਾਇਕ ਅਤੇ ਸੰਸਦ ਮੈਂਬਰ ਇਸ ਨੂੰ ਆਪਣੇ ਉੱਤੇ ਲਾਗੂ ਕਿਉਂ ਨਹੀਂ ਕਰ ਰਹੇ ਇਹ ਸਿਰਫ ਸਰਕਾਰੀ ਕਰਮਚਾਰੀਆਂ ਉੱਤੇ ਹੀ ਥੋਪਣੀ ਬੇਇਨਸਾਫੀ ਹੈ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦਾ ਬਦਲ ਹੋਰ ਕੋਈ ਵੀ ਪੈਨਸ਼ਨ ਪ੍ਰਣਾਲੀ ਨਹੀਂ ਬਣ ਸਕਦੀ ਅਤੇ ਨਾ ਹੀ ਹੋਰ ਪੈਨਸ਼ਨ ਸਮਾਜਿਕ ਸੁਰੱਖਿਆ ਯਕੀਨੀ ਬਣਾਉਂਦੀ ਹੈ ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਵਸਣਦੀਪ ਸਿੰਘ ਜੱਜ, ਲੈਕਚਰਾਰ ਵਿਨੀਸ ਸ਼ਰਮਾ, ਗੁਰਮੀਤ ਸਿੰਘ ਖਾਲਸਾ ,ਰੋਸ਼ਨ ਲਾਲ, ਅਮਰੀਕ ਸਿੰਘ ਰੰਧਾਵਾ, ਸਤੀਸ਼ ਕੁਮਾਰ ਟਿੱਬਾ, ਮਨੋਜ ਕੁਮਾਰ ਟਿੱਬਾ, ਮਨਿੰਦਰ ਸਿੰਘ ਰੂਬਲ, ਮਨੂੰ ਕੁਮਾਰ ਪਰਾਸ਼ਰ, ਸੁਖਜਿੰਦਰ ਸਿੰਘ ਢੋਲਣ, ਪ੍ਰਦੀਪ ਕੁਮਾਰ ਵਰਮਾ, ਸੁਰਿੰਦਰ ਕੁਮਾਰ ਭਵਾਨੀਪੁਰ, ਵਿਜੇ ਕੁਮਾਰ ਭਵਾਨੀਪੁਰ, ਮਨਜੀਤ ਸਿੰਘ ਥਿੰਦ, ਸਰਬਜੀਤ ਸਿੰਘ ਔਜਲਾ, ਸੰਦੀਪ ਮੰਡ, ਮਨਦੀਪ ਸਿੰਘ ਔਲਖ, ਕੋਚ ਜਤਿੰਦਰ ਸਿੰਘ ਸ਼ੈਲੀ ,ਕੋਚ ਅਮਨਦੀਪ ਸਿੰਘ ਵੱਲਨੀ, ਅਮਰਜੀਤ ਕਾਲਾ ਸੰਘਿਆ, ਸ਼ੁੱਭ ਦਰਸ਼ਨ ਨਰਾਇਣ ਆਨੰਦ, ਰਾਜਨਜੋਤ ਸਿੰਘ ਖਹਿਰਾ, ਰਕੇਸ਼ ਸਾਨਿਆਲ ,ਜਗਜੀਤ ਸਿੰਘ ਮਿਰਜਾਪੁਰ ,ਕਮਲਜੀਤ ਸਿੰਘ ਮੇਜਰਵਾਲ ,ਪ੍ਰਿੰਸੀਪਲ ਮਨਜੀਤ ਸਿੰਘ ਕਾਂਜਲੀ, ਰਜੀਵ ਸਹਿਗਲ, ਅਮਨ ਸੂਦ ,ਰਣਜੀਤ ਸਿੰਘ ਮੋਠਾਂਵਾਲ, ਜੋਗਿੰਦਰ ਸਿੰਘ ਤਲਵੰਡੀ ਮਹਿਮਾ, ਰੇਸ਼ਮ ਸਿੰਘ ਰਾਮਪੁਰੀ, ਹਰਸਿਮਰਤ ਸਿੰਘ ਥਿੰਦ,ਅਮਰਜੀਤ ਸਿੰਘ ਡੈਨਵਿੰਡ ,ਜਰਨੈਲ ਸਿੰਘ ਡਮੇਲੀ, ਮਹਾਂਵੀਰ, ਗੁਰਦੇਵ ਸਿੰਘ ਧੰਮਬਾਦਸ਼ਾਹਪੁਰ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *