ਅਧਿਆਪਕ ਦਿਵਸ ਮੌਕੇ ਸਟੇਟ ਅਵਾਰਡ ਮਿਲਣ ਤੇ ਨਰਿੰਦਰ ਕੁਮਾਰ ਦਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਕੀਤਾ ਸਨਮਾਨ* 

Spread the love
ਤਪਾ ਮੰਡੀ 06 ਸਤੰਬਰ (ਗੋਲਡੀ ਵਿਆਸ)ਅਧਿਆਪਕ ਦਿਵਸ ਦੇ ਮੌਕੇ ਅਧਿਆਪਕ ਮਾਸਟਰ ਨਰਿੰਦਰ ਕੁਮਾਰ ਢਿੱਲਵਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਵਿਸ਼ੇਸ਼ ਯੋਗਦਾਨ ਲਈ ਸਟੇਟ ਅਵਾਰਡ ਨਾਲ ਮਿਲਣ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਢਿੱਲਵਾਂ ਵਿਖੇ  ਵਿਸ਼ੇਸ਼ ਸਨਮਾਨ  ਗੁਰਦੁਆਰਾ ਸਾਹਿਬ ਦੇ ਰਸੀਵਰ ਕੁਲਦੀਪ ਸਿੰਘ ਢਿੱਲਵਾਂ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਰਸੀਵਰ ਕੁਲਦੀਪ ਸਿੰਘ ਨੇ ਕਿਹਾ ਕਿ ਮਾਸਟਰ ਨਰਿੰਦਰ ਕੁਮਾਰ ਨੇ ਆਪਣੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਪਛਾਣ ਬਣਾਈ ਹੈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਵੀ ਸ਼ਲਾਘਾਯੋਗ ਯਤਨ ਕੀਤੇ ਜਾਂਦੇ ਹਨ।ਮੈਨੇਜਰ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਨੇ ਮਾਸਟਰ ਨਰਿੰਦਰ ਕੁਮਾਰ ਨੂੰ ਇਸ ਸਟੇਟ ਅਵਾਰਡ ਦੀ ਪ੍ਰਾਪਤੀ ‘ਤੇ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਮੂਹ ਇਲਾਕੇ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਮਾਸਟਰ ਨਰਿੰਦਰ ਕੁਮਾਰ ਨੇ ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਮਿਹਨਤ ਅਤੇ ਸਮਰਪਣ ਨਾਲ ਸਿੱਖਿਆ ਦੇ ਖੇਤਰ ਵਿੱਚ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਬਾਬਾ ਗੁਰਸੇਵਕ ਸਿੰਘ ਹੈਡ ਗ੍ਰੰਥੀ, ਤਰਲੋਕ ਸਿੰਘ ਕਲਰਕ, ਬਾਬਾ ਧਰਮਪ੍ਰੀਤ ਸਿੰਘ, ਜਸਪ੍ਰੀਤ ਸਿੰਘ ਨਿਹੰਗ, ਮਲਕੀਤ ਸਿੰਘ ਤਾਜੋਕੇ, ਭੋਲਾ ਸਿੰਘ ਦਰਾਜ  ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *