ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨ ਲਈ ਬੀ ਕੇ ਯੂ ਆਜ਼ਾਦ ਦਾ ਜੱਥਾ ਰਵਾਨਾ–

Spread the love
ਬੱਧਨੀ ਕਲਾਂ, 14 ਸਤੰਬਰ ( ਪੱਤਰ ਪ੍ਰੇਰਕ)–ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ)ਪਿੰਡ ਇਕਾਈ ਦੌਧਰ ਜਿਲਾ ਮੋਗਾ ਵੱਲੋਂ ਸਤਨਾਮ ਸਿੰਘ ਰਾਮਾ, ਸੁਖਜੀਤ ਸਿੰਘ ਦੌਧਰ ਦੀ ਅਗਵਾਈ ਹੇਠ ਅਮਨ ਅਰੋੜਾ ਦੇ ਘਰ ਦਾ ਕਰਾਓ ਲਈ ਜੱਥੇ ਦੀ ਰਵਾਨਗੀ ਕੀਤੀ ਗਈ। ਜਿਸ ਵਿੱਚ ਸੂਬਾ ਆਗੂ ਲਖਵੀਰ ਸਿੰਘ ਦੌਧਰ ਵਿਸ਼ੇਸ ਤੌਰ ਤੇ ਸ਼ਾਮਲ ਹੋਏ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਆਗੂ ਲਖਵੀਰ ਸਿੰਘ ਦੌਧਰ ਨੇ ਕਿਹਾ ਕਰਦਿਆ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਅੱਜ ਪਿੰਡਾਂ ਵਿੱਚੋਂ ਵੱਡੇ ਕਾਫਲੇ ਰਵਾਨਾ ਹੋਏ ਜਿੱਥੇ ਪੰਜਾਬ  ਆਪ ਦੇ ਪ੍ਰਧਾਨ ਅਮਨ ਅਰੋੜਾ ਦੇ ਘਰ ਅੱਗੇ ਪੱਕੇ ਮੋਰਚੇ ਲਾਏ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸੰਭੂ ਖਨੌਰੀ ਮੋਰਚੇ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਤੇ ਕੇਂਦਰ ਸਰਕਾਰ ਖ਼ਿਲਾਫ਼ ਲੱਗੇ ਹੋਏ ਸਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਜਬਰ ਤਹਿਤ ਮੋਰਚੇ ਉਖੇੜਕੇ ਮੋਰਚੇ ਵਿੱਚੋਂ ਟ੍ਰਾਲੀਆਂ ਤੋ ਇਲਾਵਾ ਲੋੜੀਦਾ ਸਾਰਾ ਸਾਮਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲੁੱਟਿਆ ਗਿਆ ਸੀ ।ਇਕੱਲੇ ਸੰਭੂ ਤੋ 3 ਕਰੋੜ 77 ਲੱਖ 948 ਰੁਪਏ ਦਾ ਸਮਾਨ ਲੁੱਟਿਆ ਗਿਆ ਸੀ। ਜਿਸ ਦੀ ਸਰਕਾਰ ਨੇ ਅੱਜ ਤੱਕ ਭਰਪਾਈ ਨਹੀਂ ਕੀਤੀ । ਜਿਸ ਦੇ ਰੋਸ ਵਜੋ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗੇਟ ਇੰਨਾ ਮੰਗਾ ਬਿਜਲੀ ਸੋਧ ਬਿੱਲ 2025 ਤੇ ਬੀਜ ਸੋਧ ਬਿੱਲ 2025 ਤੇ ਐਮ ਐਸ ਪੀ ਦੀ ਗਰੰਟੀ ਅਮਰੀਕਾ ਨਾਲ ਕੀਤੀ ਫਰੀ ਟਰੇਡ ਡੀਲ ਰੱਦ ਕਰਵਾਉਣ ਲਈ ਤੇ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਦੇ ਦਰਜ ਕੀਤੇ ਪਰਚੇ ਰੱਦ ਕਰਾਉਣ ਲਈ ਆਦ ਮੰਗਾ ਨੂੰ ਲੈਕੇ 5 ਦਿਨਾਂ ਦਾ ਟਰੈਕਟਰ ਟਰਾਲੀਆਂ ਸਮੇਤ ਪੱਕਾ ਮੋਰਚਾ ਲਾਇਆ ਜਾਵੇਗਾ। ਆਉਣ ਵਾਲੇ ਸਮੇਂ ਅੰਦਰ ਜੇਕਰ ਸਰਕਾਰ ਨੇ ਸੰਭੂ ਖਨੌਰੀ ਮੋਰਚੇ ਦੀ ਭਰਪਾਈ ਨਾਂ ਕੀਤੀ ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਮੇਂ ਹਰਦੀਪ ਸਿੰਘ, ਦੀਪਾ ਸਿੰਘ,ਦੀਪਾ, ਕੇਵਲ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਆਦਿ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *