ਅਮਰਦੀਪ ਕਲੋਨੀ ਵਿਖੇ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

Spread the love
ਘਨੌਰ 16 ਅਗਸਤ (ਅਭਿਸ਼ੇਕ ਸੂਦ) —ਹੱਲਕਾ ਘਨੌਰ ਚ ਪੈਂਦੀ ਅਮਰਦੀਪ ਕਲੋਨੀ ਵਿਖੇ ਸਰਬਜੀਤ ਕੌਰ ਸਰਪੰਚ,ਨੰਬਰਦਾਰਨੀ ਕੁਲਦੀਪ ਕੌਰ,ਮੈਡਮ ਸਰਬਜੀਤ ਕੌਰ ਦੀ ਵਿਸ਼ੇਸ਼ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀਦਲ ਦਲ ਯੂਥ ਪ੍ਰਧਾਨ ਤੇ ਘਨੌਰ ਤੋਂ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਧਰਮ ਪਤਨੀ ਪਰਮਿੰਦਰ ਕੌਰ ਝਿੰਜਰ ਨੇ ਸ਼ਿਰਕਤ ਕਰਕੇ ਤੀਆਂ ਦੇ ਤਿਉਹਾਰ ਦੀ ਰੌਣਕ ਵਧਾਈ।ਸਮਾਗਮ ਦੌਰਾਨ ਔਰਤਾਂ ਅਤੇ ਮੁਟਿਆਰਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਗਿੱਧਾ, ਬੋਲੀਆਂ ਅਤੇ ਹੋਰ ਰਵਾਇਤੀ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਤੀਆਂ ਦੇ ਤਿਉਹਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਯਾਦ ਕਰਦਿਆਂ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ ਗਿਆ। ਮੁੱਖ ਮਹਿਮਾਨ ਪਰਮਿੰਦਰ ਕੌਰ ਝਿੰਜਰ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਮਹੱਤਵਪੂਰਨ ਤਿਉਹਾਰ ਹੈ। ਅਜਿਹੇ ਪ੍ਰੋਗਰਾਮ ਸਾਡੀਆਂ ਧੀਆਂ-ਭੈਣਾਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਔਰਤਾਂ ਅਤੇ ਮੁਟਿਆਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਅਤੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਔਰਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਿਮਪਲ ਬਰਾੜ,ਦਵਿੰਦਰ ਕੌਰ ਭੱਠਲ,ਬਲਰਾਜ ਕੌਰ ਸਿੱਧੂ,ਹਰਪ੍ਰੀਤ ਕੌਰ ਸਿੱਧੂ,ਨੰਬਰ ਦਾਰ ਪ੍ਰੀਤ ਮੋਹਿੰਦਰ ਸਿੰਘ,ਗੁਰਤੇਜ ਸਰਪੰਚ ਰੁੜਕੀ,ਕ੍ਰਿਸ਼ਨ ਲਾਲ,ਮਲਕੀਤ ਸਿੰਘ ਸਿੱਧੂ ਆਦਿ ਮੌਜੂਦ ਰਹੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *