ਅਮ੍ਰਿਤਸਰ ਹਰਿਆਵਲ ਮੰਚ ਵਲੋਂ  ਐਸ ਟੀ ਪੀ ਖਾਪੜ ਖੇੜੀ ਵਿਖੇ ਮਿਨੀ ਫੌਰੈਸਟ ਲਗਾਉਣ ਲਈ ਵਾਤਾਵਰਣ ਪ੍ਰੇਮੀਆਂ ਨੂੰ ਸਹਿਯੋਗ ਦੀ ਅਪੀਲ: ਇੰਜ ਕੋਹਲੀ

Spread the love
ਅੰਮ੍ਰਿਤਸਰ, 17 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ )  =ਵਾਤਾਵਰਣ ਸੰਭਾਲ ਅਤੇ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਅਮ੍ਰਿਤਸਰ ਹਰਿਆਵਲ ਮੰਚ ਵੱਲੋਂ ਖਾਪੜਖੇੜੀ ਸੀਵਰੇਜ ਟ੍ਰੀਟਮੈਂਟ ਪਲਾਂਟ ਵਿਖੇ ਮਿਨੀ ਫੌਰੈਸਟ ਸਥਾਪਤ ਕਰਨ ਲਈ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਅਤੇ ਸਬੰਧਤ ਮਹਿਕਮੇ ਦੇ ਸਹਿਯੋਗ ਨਾਲ ਮਿਲਕੇ ਇਹ ਮਹੱਤਵਪੂਰਨ ਪਹਿਲ ਕੀਤੀ ਜਾ ਰਹੀ ਹੈ।  ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ ਜ਼ੋ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਪਹਿਲਾਂ ਹੀ ਬਹੁਤ ਵੱਡੇ ਵੱਡੇ ਕਾਰਜ ਕਰਕੇ ਮਨੁਖਤਾ ਦੀ ਸੇਵਾ ਕਰ ਰਹੇ ਹਨ , ਉਨ੍ਹਾਂ ਵਲੋਂ ਇਸ ਪ੍ਰੋਜੈਕਟ ਨੂੰ ਨੇਪੜੇ ਚਾੜਨ ਲਈ ਹਰ ਤਰ੍ਹਾਂ ਦਾ ਸਹਿਯੋਗ ਦਾ ਆਸ਼ੀਰਵਾਦ ਮਿਲ ਗਿਆ ਹੈ। ਇੰਜ ਮਨਜੀਤ ਸਿੰਘ ਸੈਣੀ ਵੱਲੋਂ ਸਮੂਹ ਵਾਤਾਵਰਣ ਪ੍ਰੇਮੀਆਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਦਾਨੀ ਸੱਜਣਾਂ ਅਤੇ ਕੁਦਰਤ ਨਾਲ ਪਿਆਰ ਕਰਨ ਵਾਲੇ ਨਾਗਰਿਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਗਈ ਹੈ।ਇੰਜ ਦਲਜੀਤ ਸਿੰਘ ਕੋਹਲੀ ਨੇ ਕਿਹਾ ਕਿ ਧਰਤੀ ਉੱਤੇ ਸੰਤੁਲਿਤ ਵਾਤਾਵਰਣ ਲਈ ਘੱਟੋ-ਘੱਟ 33 ਤੋਂ 35 ਫੀਸਦੀ ਗ੍ਰੀਨ ਕਵਰ ਦੀ ਲੋੜ ਮੰਨੀ ਜਾਂਦੀ ਹੈ, ਜਦਕਿ ਪੰਜਾਬ ਵਿੱਚ ਇਹ ਅੰਕੜਾ ਬਹੁਤ ਘੱਟ ਕੇਵਲ 3-4 ਫ਼ੀਸਦੀ ਹੈ। ਇਸ ਘਾਟ ਨੂੰ ਪੂਰਾ ਕਰਨ ਲਈ ਵੱਡੇ ਪੱਧਰ ’ਤੇ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਲੋੜ ਹੈ। ਇੰਜ ਕੋਹਲੀ ਨੇ ਕਿਹਾ ਕਿ ਮਿੰਨੀ ਫੌਰੈਸਟ ਇਸ ਦਿਸ਼ਾ ਵਿੱਚ ਇੱਕ ਪ੍ਰਭਾਵਸ਼ਾਲੀ ਕਦਮ ਸਾਬਤ ਹੋ ਸਕਦੇ ਹਨ।ਸ੍ਰੀ ਮਨਦੀਪ ਸਿੰਘ ਅਤੇ ਡਾ ਨਿਰਮਲ ਸਿੰਘ ਆਨੰਦ ਨੇ ਦਸਿਆ ਕਿ ਅਮ੍ਰਿਤਸਰ ਹਰਿਆਵਲ ਮੰਚ ਵੱਲੋਂ ਪਿਛਲੇ ਸਮੇਂ ਦੌਰਾਨ ਅੰਮ੍ਰਿਤਸਰ ਅਤੇ ਇਸ ਨਾਲ ਲੱਗਦੇ ਖੇਤਰਾਂ ਵਿੱਚ 33 ਦੇ ਕਰੀਬ ਅਤੇ ਇਸ ਤੋਂ ਇਲਾਵਾ ਜਲੰਧਰ ਅਤੇ ਪਟਿਆਲਾ ਸਮੇਤ ਕਈ ਥਾਵਾਂ ’ਤੇ ਮਿਨੀ ਜੰਗਲਾਂ ਦੀ ਸਥਾਪਨਾ ਲਈ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ  ਮਹਿਕਮਾ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਉਚ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਜਿੰਨਾ ਵਲੋਂ ਅੰਮ੍ਰਿਤਸਰ ਹਰਿਆਵਲ ਮੰਚ ਐਨ ਜੀ ਓ ਦੀ ਕਾਬਲੀਅਤ ਨੂੰ ਪਛਾਣ ਕੇ ਐਸ ਟੀ ਪੀ ਖਾਪੜ ਖੇੜੀ ਵਿਖੇ ਮਿੰਨੀ ਜੰਗਲ ਲਗਾਉਣ ਦੀ ਸੇਵਾ ਝੋਲੀ ਪਾਈ ਹੈ। ਸ੍ਰ ਅਵਤਾਰ ਸਿੰਘ ਬੁੱਟਰ ਅਤੇ ਡਾ ਇਕਬਾਲ ਸਿੰਘ ਤੁੰਗ ਦਾ ਮੰਨਣਾ ਹੈ ਕਿ ਜੇਕਰ ਸਮਾਜ ਦੇ ਹਰ ਵਰਗ ਦਾ ਸਹਿਯੋਗ ਮਿਲੇ ਤਾਂ ਆਉਣ ਵਾਲੇ ਸਾਲਾਂ ਵਿੱਚ ਹਰਿਆਲੀ ਵਧਾਉਣ ਦੇ ਵੱਡੇ ਟੀਚੇ ਹਾਸਲ ਕੀਤੇ ਜਾ ਸਕਦੇ ਹਨ।ਇੰਜ ਦਲਜੀਤ ਸਿੰਘ ਕੋਹਲੀ ਅਤੇ ਕਿਰਪਾਲ ਸਿੰਘ ਬੱਬਰ ਨੇ ਕਿਹਾ ਕਿ ਆਲਮੀ ਜਲਵਾਯੂ ਤਬਦੀਲੀਆਂ ਅੱਜ ਪੂਰੀ ਮਨੁੱਖਤਾ ਸਾਹਮਣੇ ਗੰਭੀਰ ਚੁਣੌਤੀ ਬਣ ਚੁੱਕੀਆਂ ਹਨ। ਰੁੱਖ ਹੀ ਉਹ ਕੁਦਰਤੀ ਸਾਧਨ ਹਨ ਜੋ ਵਾਤਾਵਰਣ ਵਿੱਚੋਂ ਕਾਰਬਨ ਡਾਈਆਕਸਾਈਡ ਨੂੰ ਸੋਖ ਕੇ ਆਕਸੀਜਨ ਦੀ ਮਾਤਰਾ ਵਧਾਉਂਦੇ ਹਨ। ਇਸ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾ ਸਕਦੇ ਹਾਂ।ਸੰਸਥਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਇੰਜ ਗੁਰਦਿਆਲ ਸਿੰਘ ਨੇ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਵਿੱਚ ਸਰੀਰਕ, ਨੈਤਿਕ ਅਤੇ ਆਰਥਿਕ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਵੱਡੇ ਵਾਤਾਵਰਣੀ ਪ੍ਰੋਜੈਕਟ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਸਫਲ ਹੁੰਦੇ ਹਨ। ਉਨ੍ਹਾਂ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਸਹਿਯੋਗੀ ਸੱਜਣਾਂ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟ ਕੀਤਾ ਇੰਜ ਦਲਜੀਤ ਸਿੰਘ ਕੋਹਲੀ ਨੇ ਅਪੀਲ ਕੀਤੀ ਕਿ ਆਓ, ਅਸੀਂ ਸਾਰੇ ਰਲ ਮਿਲ ਕੇ ਧਰਤੀ ਨੂੰ ਬੂਟਿਆਂ ਨਾਲ ਸ਼ਿੰਗਾਰ ਦੇਈਏ, ਹਰਿਆਲੀ ਵਧਾਈਏ ਅਤੇ ਵਾਤਾਵਰਣ ਸੁਰੱਖਿਆ ਦੀ ਇਸ ਮੁਹਿੰਮ ਨੂੰ ਜਨ ਅੰਦੋਲਨ ਬਣਾਈਏ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *