ਅਸੀ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਕਾਰਨ ਲੋਕਾਂ ਦਾ ਭਰੋਸਾ ਜਿੱਤਿਆ : ਈ.ਟੀ.ਓ. – ਜੰਡਿਆਲਾ ਗੁਰੂ ਹਲਕੇ ਦੇ ਪਿੰਡ ਖੁਜਾਲਾ, ਨਾਜੋਆਣੀ ਅਤੇ ਮਹਿਨੀਆ ਬ੍ਰਾਹਮਣਾਂ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਕੀਤਾ ਸੰਬੋਧਨ

Spread the love
ਅੰਮ੍ਰਿਤਸਰ, 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਆਮ ਲੋਕਾਂ ਦੀ ਭਲਾਈ ਲਈ ਇਤਿਹਾਸਕ ਉਪਰਾਲੇ ਕੀਤੇ ਹਨ, ਜਿਸ ਕਾਰਨ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ।ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਖੁਜਾਲਾ, ਨਾਜੋਆਣੀ ਅਤੇ ਮਹਿਨੀਆ ਬ੍ਰਾਹਮਣਾਂ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧਤਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਯੋਜਨਾਵਾਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ, ਜਿਸ ਨਾਲ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲਿਆ ਹੈ। ਇਸ ਤੋਂ ਇਲਾਵਾ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਦਾ ਲਾਭ ਮਿਲ ਰਿਹਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸੇਹਤ ਯੋਜਨਾ ਲੋਕਾਂ ਲਈ ਇੱਕ ਮਹੱਤਵਪੂਰਨ ਭਲਾਈ ਸਕੀਮ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਮਿਆਰੀ ਅਤੇ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ ਕ੍ਰਾਂਤੀ ਅਤੇ ਸਿਹਤ ਕ੍ਰਾਂਤੀ ਰਾਹੀਂ ਇਨ੍ਹਾਂ ਦੋਵੇਂ ਖੇਤਰਾਂ ਵਿੱਚ ਵੀ ਵਿਆਪਕ ਸੁਧਾਰ ਕਰਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਰਿਕਾਰਡ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਦੇ ਕੰਮ ਜਾਰੀ ਹਨ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਲੋਕ ਸਹੂਲਤਾਂ ਤੱਕ ਹਰ ਖੇਤਰ ਵਿੱਚ ਮਹੱਤਵਪੂਰਨ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਜੰਡਿਆਲਾ ਗੁਰੂ ਹਲਕੇ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਲੋਕ ਭਲਾਈ ਦੀ ਇਸ ਯਾਤਰਾ ਵਿੱਚ ਆਪਣਾ ਸਹਿਯੋਗ ਜਾਰੀ ਰੱਖਣ ਤਾਂ ਜੋ ਪੰਜਾਬ ਨੂੰ ਹੋਰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਇਆ ਜਾ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *