ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਸੜਕਾਂ ਤੇ ਅਵਾਰਾ ਪਸ਼ੂਆਂ ਨੂੰ ਘੁੰਮਣ, ਫਿਰਨ ਅਤੇ ਸ਼ਹਿਰਾਂ/ਕਸਬਿਆਂ/ ਸੜਕਾਂ ਕਿਨਾਰੇ ਚਰਾਉਣ ਤੇ ਰੋਕ  :ਜਿਲ੍ਹਾ ਮੈਜਿਸਟਰੇਟ 

Spread the love
ਨਵਾਂਸ਼ਹਿਰ :17ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) =ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਸੜਕਾਂ ‘ਤੇ ਅਵਾਰਾ ਪਸ਼ੂਆਂ ਨੂੰ ਘੁੰਮਣ- ਫਿਰਨ ਅਤੇ ਸ਼ਹਿਰਾਂ/ਕਸਬਿਆਂ/ਸੜਕਾਂ ਕਿਨਾਰੇ ਚਰਾਉਣ ‘ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਆਪਣੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਚਰਵਾਹੇ ਵੱਡੀ ਗਿਣਤੀ ਵਿਚ ਗਾਵਾਂ/ਮੱਝਾਂ ਆਦਿ ਲੈ ਕੇ ਉਨ੍ਹਾਂ ਦੇ ਚਾਰੇ ਦੀ ਖ਼ਾਤਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ-ਫਿਰਦੇ ਹਨ, ਜੋ ਕਿ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਨਾਲ ਕਿਸਾਨਾਂ ਅਤੇ ਚਰਵਾਹਿਆਂ ਦਾ ਆਪਸ ਵਿਚ ਤਕਰਾਰ ਹੋਣ ਦਾ ਖਦਸ਼ਾ ਬਣ ਜਾਂਦਾ ਹੈ। ਇਸ ਤੋਂ ਇਲਾਵਾ ਟ੍ਰੈਫਿਕ ਵਿਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਕਈ ਵਾਰ ਐਕਸੀਡੈਂਟ ਹੋਣ ਕਾਰਨ ਵਾਹਨਾਂ/ਪਸੂਆਂ ਦਾ ਨੁਕਸਾਨ ਹੋ ਜਾਂਦਾ ਹੈ। ਇਸ ਲਈ  ਸੜਕਾਂ ‘ਤੇ ਅਵਾਰਾ ਪਸ਼ੂਆਂ ਦੇ ਘੁੰਮਣ-ਫਿਰਨ/ਚਰਾਉਣ ਅਤੇ ਪਸ਼ੂਆਂ ਵਿਚ ਮੂੰਹ-ਖੁਰ/ਲੰਪੀ ਸਕਿਨ ਦੀ  ਬਿਮਾਰੀ ਫੈਲਣ ਤੋਂ ਰੋਕਣ ਦਾ ਉਪਰਾਲਾ ਕਰਨ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਉਕਤ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 12ਸਤੰਬਰ 2026 ਤੱਕ ਲਾਗੂ ਰਹੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *