ਕੁਰਾਲੀ 12 ਸਤੰਬਰ (ਜਗਦੇਵ ਸਿੰਘ )ਅੱਜ ਗੁਰਦਵਾਰਾ ਹਰਗੋਬਿੰਦਗੜ੍ਹ ਸਾਹਿਬ ਕੁਰਾਲੀ (ਮੋਹਾਲੀ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਦਾ ਭਾਵਨਾ ਨਾਲ ਮਨਾਇਆ ਗਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜੱਥਾ ਭਾਈ ਹਰਮਨ ਸਿੰਘ ਅਨੰਦਪੁਰ ਸਾਹਿਬ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਕਥਾਵਾਚਕ ਭਾਈ ਦਇਆ ਕਰਨ ਸਿੰਘ (ਗੁਰਦੁਆਰਾ ਰੋਹਟਾ ਸਾਹਿਬ) ਨੇ ਕਥਾ ਰਾਹੀਂ ਇਤਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ ਪਾਲ ਸਿੰਘ ਵਾਈਸ ਪ੍ਰਧਾਨ ,ਸੁਪਿੰਦਰ ਸਿੰਘ ਕੈਸ਼ੀਅਰ, ਰਜਿੰਦਰ ਸਿੰਘ ਸੈਕਟਰੀ, ਪ੍ਰਦੁਮਣ ਸਿੰਘ, ਬਲਜਿੰਦਰ ਸਿੰਘ, ਹਰਜੀਤ ਸਿੰਘ, ਬਹਾਦਰ ਸਿੰਘ, ਅਮਰੀਕ ਸਿੰਘ, ਮਲਾਗਰ ਸਿੰਘ, ਬਲਦੇਵ ਸਿੰਘ, ਭਜਨ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਗ੍ਰੰਥੀ, ਸੁਖਦੇਵ ਸਿੰਘ ਆਦਿ ਹਾਜ਼ਰ ਸਨ। ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।






