ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਹਰਜਸ ਸਕੂਲ ਦੇ ਵਿਦਿਆਰਥੀ ਨੇ ਕੀਤਾ ਪਹਿਲਾ ਸਥਾਨ ਹਾਸਿਲ

Spread the love
ਮਾਛੀਵਾੜਾ ਸਾਹਿਬ -9 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਇਲਾਕੇ ਦੀ  ਵਿੱਦਿਅਕ ਖੇਤਰ ਵਿੱਚ ਸਿਰਕੱਢ ਸੰਸਥਾ ਹਰ ਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੜੌਦੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਦਿਆਂ ਆਪਣੇ ਸਕੂਲ ,ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਪ੍ਰਬੰਧਕ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ  ਅੱਠਵੀਂ ਜਮਾਤ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਵਿਰਦੀ ਸਪੁੱਤਰ ਸੁਖਵਿੰਦਰ ਸਿੰਘ ਵਾਸੀ ਚੱਕਲੀ ਮੰਗਾ ਨੇ  ਐਲਾਨੇ ਨਤੀਜੇ ਵਿੱਚ 574/600 ਅੰਕ ਪ੍ਰਾਪਤ ਕਰਦਿਆਂ 95.66% ਸਕੂਲ ਦਾ ਨਾਮ ਰੋਸਨ ਕਰਦਿਆਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। ਜਦ ਕਿ ਸਕੂਲ ਦੀ ਵਿਦਿਆਰਥਣ ਏਕਤਾ ਕਟਾਰੀਆ ਪੁੱਤਰੀ ਰਾਮਦਾਸ ਵਾਸੀ ਰਹੀਮਾਬਾਦ ਖੁਰਦ ਨੇ 550/600 ਅੰਕ ਪ੍ਰਾਪਤ ਕਰਦਿਆਂ ਦੂਸਰਾ ਸਥਾਨ ਹਾਸਿਲ ਕੀਤਾ ਹੈ।  ਜਮਾਤ ਦੀ ਵਿਦਿਆਰਥਨ ਏਕਮ ਪ੍ਰੀਤ ਸਪੁੱਤਰੀ ਜਸਵੰਤ ਸਿੰਘ ਵਾਸੀ ਬੈਰਸਾਲ ਕਲਾ ਂ ਨੇ 547/6 00 ਅੰਕ ਪ੍ਰਾਪਤ ਕਰਦਿਆਂ ਤੀਸਰਾ ਸਥਾਨ ਹਾਸਿਲ ਕੀਤਾ ਹੈ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਮਨਪ੍ਰੀਤ ਸਿੰਘ ਨੇ ਹਿੰਦੀ ਵਿਸ਼ੇ ਵਿੱਚੋਂ ਪੂਰੇ ਅੰਕ 100/100 ਪ੍ਰਾਪਤ  ਕੀਤੇ ਹਨ ਜਦਕਿ ਲਵਪ੍ਰੀਤ ਕੌਰ ਬਲਵਿੰਦਰ ਗਿਰ ਵਾਸੀ ਜੌਣੇਵਾਲ ਨੇ ਪੰਜਾਬੀ ਵਿਸ਼ੇ ਵਿੱਚ ਟੋਪ ਕਰਦਿਆਂ 100/100 ਅੰਕ ਪ੍ਰਾਪਤ ਕੀਤੇ ਹਨ।  ਬਾਕੀ ਵਿਦਿਆਰਥੀ ਵੀ ਪਹਿਲੇ ਦਰਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਦਿਆਂ ਪਾਸ ਹੋਏ ਹਨ। ਸਕੂਲ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਅੱਠਵੀਂ ਜਮਾਤ ਦੇ ਇੰਚਾਰਜ ਮੈਡਮ ਬਰਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ ਦਿੱਤੀ ਸਹੀ ਸੇਧ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਸਮੂਹ ਸਟਾਫ ਮੈਂਬਰਾਂ ,ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੇ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਅਗਲੀ ਪੜ੍ਹਾਈ ਵਿੱਚ ਹੋਰ ਚੰਗੇਰਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਲੰਬੜਦਾਰ ਦਿਆਲ ਸਿੰਘ ਵਾਇਸ ਪ੍ਰਿੰਸੀਪਲ ਵੰਦਨਾ ਪ੍ਰੀਹਾਰ, ਕੋਆਰਡੀਨੇਟਰ ਹਰਮੀਤ ਕੌਰ, ਕੋਆਰਡੀਨੇਟਰ ਸਤੀਸ਼ ਕੁਮਾਰ, ਰਾਜਵਿੰਦਰ ਕੌਰ ਢਿੱਲੋਂ, ਰਾਕੇਸ਼ ਰਾਣੀ ,ਰਾਜਵੰਤ ਕੌਰ, ਸੀਮਾ ਸ਼ਰਮਾ ,ਜਸਨਪ੍ਰੀਤ ਕੌਰ , ਸੰਸਾਰਦੀਪ ਕੌਰ, ਪਰਮਜੀਤ ਕੌਰ, ਕਿਰਨਦੀਪ ਕੌਰ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *