ਅੱਡਾ ਕਿਸ਼ਨਗੜ੍ਹ ਚੌਂਕ ਵਿਖੇ ਦੋ ਕਾਰਾਂ ਦੀ ਜ਼ਬਰਦਸਤ ਟੱਕਰ ‘ਚ ਪੰਜ ਜ਼ਖ਼ਮੀ, ਹਸਪਤਾਲ ‘ਚ ਭਰਤੀ

Spread the love

ਜਲੰਧਰ 12 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਅੱਡਾ ਕਿਸ਼ਨਗੜ੍ਹ ਚੌਂਕ ਵਿਖੇ ਸਵੇਰੇ 7:15 ਵਜੇ ਦੇ ਕਰੀਬ ਦੋ ਕਾਰਾਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋਣ ਨਾਲ ਪੰਜ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ‘ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਕਾਰ ਨੰਬਰ ਪੀਬੀ09 ਕੇ 7207 ਜੋ ਕਿ ਆਛੁਤੋਸ਼ ਪੁੱਤਰ ਪ੍ਰਵੀਨ ਕੁਮਾਰ ਵਾਸੀ ਕਪੂਰਥਲਾ ਚਲ਼ਾ ਰਿਹਾ ਸੀ।ਜੋ ਕਿ ਕਰਤਾਰਪੁਰ ਵੱਲੋਂ ਆ ਰਹੀ ਸੀ ਤੇ ਅੱਡਾ ਕਿਸ਼ਨਗੜ੍ਹ ਚੌਂਕ ਕਰਾਸ ਕਰਨ ਵੇਲੇ ਭੋਗਪਰ ਵੱਲੋਂ ਆ ਰਹੀ ਐਕਸਯੂਵੀ ਕਾਰ ਨੰਬਰ ਪੀਬੀ 08 ਈ ਐਕਸ 6372 ਜਿਸ ਨੂੰ ਕਿ ਰਘਵੀਰ ਸਿੰਘ ਪੁੱਤਰ ਪੂਰਨ ਸਿੰਘ ਬਾਸੀ ਭੋਗਪੁਰ ਚਲਾ ਰਿਹਾ ਸੀ, ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਹਾਂ ਕਾਰਾਂ ਵਿੱਚ ਸਵਾਰ ਪੰਜ ਵਿਅਕਤੀ ਗੰਭੀਰ ਜ਼ਖਮੀ ਹੋ ਗਏ।

ਜਿਨ੍ਹਾਂ ਨੂੰ ਮੌਕੇ ਤੋਂ 108 ਐਂਬੂਲੈਂਸ ਰਾਹੀਂ ਸਿਵਿਲ ਹਸਪਤਾਲ ਕਾਲਾ ਬੱਕਰਾ ਅਤੇ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ ਗਿਆ। ਜ਼ਖ਼ਮੀਆਂ ਵਿੱਚ ਦੀਪਕ ਆਨੰਦ ਪੁੱਤਰ ਲੇਖਰਾਜ ਵਾਸੀ ਕਪੂਰਥਲਾ ਪਰਵੀਨ ਕੁਮਾਰ ਪੁੱਤਰ ਲੇਖਰਾਜ ਵਾਸੀ ਕਪੂਰਥਲਾ ਆਸ਼ੂਤੋਸ਼ ਪੁੱਤਰ ਪ੍ਰਵੀਨ ਕੁਮਾਰ ਵਾਸੀ ਕਪੂਰਥਲਾ ਜੋਤੀ ਪਤਨੀ ਪ੍ਰਵੀਨ ਕੁਮਾਰ ਵਾਸੀ ਕਪੂਰਥਲਾ ਅਤੇ ਪ੍ਰੀਤੀ ਪਤਨੀ ਦੀਪਕ ਆਨੰਦ ਵਾਸੀ ਕਪੂਰਥਲਾ ਇਸ ਭਿਆਨਕ ਕਰ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਅ ਗੰਭੀਰ ਜ਼ਖਮੀ ਹੋਏ ਹਨ। ਮੌਕੇ ‘ਤੇ ਪਹੁੰਚੇ ਪੁਲਿਸ ਚੌਂਕੀ ਇੰਚਾਰਜ ਅਲਾਵਲਪੁਰ ਦੇ ਏਐਸਆਈ ਪਰਮਜੀਤ ਸਿੰਘ ਅਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਜਖਮੀਆਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਾਲਾ ਵੱਖਰਾ ਅਤੇ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ ਗਿਆ ਹੈ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਹਾਦਸਾਗ੍ਰਸਤ ਵਾਹਨਾਂ ਨੂੰ ਹਾਈਵੇ ਤੋਂ ਸਾਈਡ ‘ਤੇ ਕਰਵਾਇਆ ਗਿਆ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *